ਮੁੱਖ ਖਬਰਾਂ

ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ 'ਤੇ ਇਸਾਈ ਭਾਈਚਾਰੇ ਵੱਲੋਂ 27 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ

By Ravinder Singh -- September 22, 2022 6:17 pm -- Updated:September 22, 2022 6:20 pm

ਅੰਮ੍ਰਿਤਸਰ : ਅੰਮ੍ਰਿਤਸਰ 'ਚ ਅੱਜ ਮਸੀਹ ਕ੍ਰਿਸ਼ਚਨ ਭਾਈਚਾਰੇ ਵੱਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ 'ਚ ਸਾਰੇ ਕ੍ਰਿਸ਼ਚਨ ਭਾਈਚਾਰੇ ਦੇ ਆਗੂ ਤੇ ਮਸੀਹ ਭਾਈਚਾਰੇ ਦੇ ਆਗੂ ਇਕੱਠੇ ਹੋਏ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਮਸੀਹ ਤੇ ਕ੍ਰਿਸ਼ਚਨ ਭਾਈਚਾਰੇ ਉਤੇ ਅੱਤਿਆਚਾਰ ਉਤੇ ਹਮਲੇ ਕੀਤੇ ਜਾ ਰਹੇ ਹਨ ਜਿਸ ਕਾਰਨ ਪ੍ਰਸ਼ਾਸਨ ਵੀ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ ਨਾ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਕਰਕੇ ਅੱਜ ਜਥੇਬੰਦੀਆਂ ਦੀ ਪ੍ਰੈੱਸ ਕਾਨਫਰੰਸ ਬੁਲਾਈ ਗਈ ਹੈ।

ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ 'ਤੇ ਇਸਾਈ ਭਾਈਚਾਰਾ 27 ਸਤੰਬਰ ਨੂੰ ਪੰਜਾਬ ਕਰੇਗਾ ਬੰਦਉਨ੍ਹਾਂ ਨੇ ਕਿਹਾ ਕਿ ਜੇ ਪ੍ਰਸ਼ਾਸਨ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ 27 ਸਤੰਬਰ ਨੂੰ ਜਥੇਬੰਦੀਆਂ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰੀਸ਼ਦ ਮਸੀਹੀ ਭਾਈਚਾਰਾ ਪੰਜਾਬ 'ਚ ਅਮਨ-ਸ਼ਾਂਤੀ ਚਾਹੁੰਦਾ ਹੈ, ਇਹ ਕੌਮ ਸ਼ਾਂਤੀਮਈ ਕੌਮ ਹੈ ਤੇ ਪੰਜਾਬ 'ਚ ਸ਼ਾਂਤੀ ਪਸੰਦ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਜੋ ਘਟਨਾਵਾਂ ਹੋਈਆਂ ਇਹ ਬਹੁਤ ਹੀ ਮੰਦਭਾਗੀਆਂ ਸਨ। ਇਨ੍ਹਾਂ ਨੂੰ ਨੱਥ ਪਾਉਣ ਲਈ ਸਾਰੇ ਜਥੇਬੰਦੀਆਂ ਵੱਲੋਂ ਇਕ ਫ਼ੈਸਲਾ ਦਿੱਤਾ ਹੈ ਕਿ ਜੇ ਸਰਕਾਰ ਨੇ ਸਾਡੀਆਂ ਮੰਗਾਂ ਉਤੇ ਗੌਰ ਨਾ ਕੀਤਾ ਅਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਤੇ 27 ਤਰੀਕ ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਅਸੀਂ ਸਰਕਾਰ ਨੂੰ ਮੈਮੋਰੰਡਮ ਵੀ ਦਿੱਤਾ ਪਰ ਸਰਕਾਰ ਇਸ ਮੈਮੋਰੰਡਮ ਉਤੇ ਕੋਈ ਅਸਰ ਨਹੀਂ ਹੋਇਆ।

ਇਹ ਵੀ ਪੜ੍ਹੋ : ਘਰ-ਘਰ ਆਟਾ ਸਕੀਮ : ਹਾਈ ਕੋਰਟ ਨੇ ਸਿੰਗਲ ਬੈਂਚ ਦੇ ਫ਼ੈਸਲੇ 'ਤੇ ਲਗਾਈ ਰੋਕ

ਇਸ ਕਰਕੇ ਅੱਜ ਇਕ ਮੀਟਿੰਗ ਰੱਖੀ ਗਈ, ਇਹ ਸਾਰੇ ਵੱਖ-ਵੱਖ ਸਮਾਜਾਂ ਤੋਂ ਜਥੇਬੰਦੀਆਂ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਯੂਐਨਓ ਨੂੰ ਇਕ ਲੈਟਰ ਲਿਖ ਕੇ ਭੇਜ ਦਿੱਤੀ ਹੈ। ਅਸੀਂ 27 ਸਤੰਬਰ ਨੂੰ ਅਸੀਂ ਪੰਜਾਬ ਬੰਦ ਕਰਨ ਜਾ ਰਹੇ ਹਾਂ ਅਸੀਂ ਬੰਦ ਦੇ ਹੱਕ 'ਚ ਨਹੀਂ ਪਰ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਸਾਨੂੰ ਬੰਦ ਦੀ ਕਾਲ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕ੍ਰਿਸ਼ਚਨ ਤੇ ਮਸੀਹ ਭਾਈਚਾਰੇ ਨੂੰ ਸੜਕਾਂ ਉਤੇ ਉਤਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਅਸੀਂ ਪੰਜਾਬ 'ਚ ਅਮਨ-ਸ਼ਾਂਤੀ ਪਸੰਦ ਕਰਦੇ ਹਾਂ ਨਾ ਕਿ ਬੰਦ ਦੀ ਕਾਲ ਨੂੰ ਉਨ੍ਹਾਂ ਨੇ ਕਿਹਾ ਕਿ ਅਸੀਂ ਟੇਬਲ ਤੇ ਬੈਠ ਕੇ ਇਸ ਗੱਲ ਨੂੰ ਖ਼ਤਮ ਕਰਨਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਹਰੇਕ ਵਰਗ ਦੇ ਜਥੇਬੰਦੀਆਂ ਨੂੰ ਸਾਨੂੰ ਸਮਰਥਨ ਮਿਲ ਰਿਹਾ ਹੈ।

-PTC News

 

  • Share