30 ਸਾਲ ਤੋਂ ਉਮਰ ਵੱਧ ਹੈ ਤਾਂ ਕਰਵਾਓ ਰੁਟੀਨ ਚੈੱਕਅਪ
ਡਾਕਟਰਾਂ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਅੱਜ ਕੱਲ ਨਾਮਰਦੀ ਦੇ ਕੇਸਾਂ ਵਿੱਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ। ਡਾਕਟਰ ਇਹ ਸਲਾਹ ਦਿੰਦੇ ਹਨ ਕਿ ਨੌਜਵਾਨਾਂ ਨੂੰ 30-35 ਸਾਲ ਦੀ ਉਮਰ ਤੱਕ ਵਿਆਹ ਵੀ ਕਰਵਾ ਲੈਣਾ ਚਾਹੀਦਾ ਹੈ। ਮਨੋਵਿਗਿਆਨੀਆਂ ਦਾ ਕਹਿਣਾ ਹੈ ਕਿ ਜਦੋਂ ਅਸੀਂ ਵੱਡੀ ਉਮਰ ਵਿੱਚ ਜਾਂਦੇ ਹਾਂ ਤਾਂ ਸਾਡੇ ਵਿਚੋਂ ਸੈਕਸ ਦੀ ਇੱਛਾ ਖਤਮ ਹੋਣੀ ਸ਼ੁਰੂ ਹੋ ਜਾਂਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਔਰਤਾਂ ਦਾ ਗਰਭ ਵੀ ਕਮਜ਼ੋਰ ਹੋਣਾ ਸ਼ੁਰੂ ਹੋ ਜਾਂਦਾ ਹੈ।
ਤੁਹਾਨੂੰ ਆਪਣੀ ਸਿਹਤ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਕਿਉਕਿ ਜੇਕਰ ਤੁਸੀਂ ਆਪਣੀ ਸਿਹਤ ਦਾ ਧਿਆਨ ਨਹੀਂ ਰੱਖੋਗੇ ਤਾਂ ਤੁਹਾਡੇ ਸਰੀਰ ਵਿੱਚ ਬਿਮਾਰੀਆਂ ਜਨਮ ਲੈਣਗੀਆਂ।
ਇਹ ਵੀ ਪੜ੍ਹੋ:ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ, ਭਾਜਪਾ ਨੂੰ ਲੈ ਕੇ ਕਹੀ ਇਹ ਵੱਡੀ ਗੱਲ
-PTC News