ਮੁੱਖ ਖਬਰਾਂ

ਬੇਅਦਬੀ ਕਾਂਡ: ਗਵਰਨਰ ਨੂੰ ਮਿਲਣ ਮਗਰੋਂ IG ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਦਾਅਵਾ

By Jagroop Kaur -- April 16, 2021 3:19 pm -- Updated:April 16, 2021 3:19 pm

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਤੋਂ ਬਾਅਦ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਸ਼ੁੱਕਰਵਾਰ ਨੂੰ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਅਸਤੀਫ਼ੇ ’ਤੇ ਪੂਰੀ ਤਰ੍ਹਾਂ ਕਾਇਮ ਹਨ। ਉਨ੍ਹਾਂ ਇਸ ਮਾਮਲੇ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸਾਰੀ ਗੱਲ ਜਚਾ ਦਿੱਤੀ ਹੈ। ਆਈਜੀ ਵਿਜੇ ਪ੍ਰਤਾਪ ਤੇ ਗਵਰਨਰ ਵਿਚਾਲੇ ਮੁਲਾਕਾਤ ਅੱਜ ਸਵੇਰੇ 11:32 ਵਜੇ ਸ਼ੁਰੂ ਹੋਈ ਸੀ। ਰਾਜਪਾਲ ਦੇ ਦਫ਼ਤਰ ਦੇ ਇੱਕ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ।

Will continue to serve society, but not as IPS: Kunwar Vijay Pratap | Hindustan Times

READ MoRe : ਭਾਰਤ ਵਿਚ 24 ਘੰਟਿਆਂ ਵਿਚ 2,17,353 ਨਵੇਂ ਕੋਰੋਨਾ ਦੇ ਮਾਮਲੇ, 1,185 ਮੌਤਾਂ

ਮੀਡੀਆ ਵੱਲੋਂ ਅਸਤੀਫ਼ੇ ਬਾਰੇ ਸਵਾਲ ਪੁੱਛੇ ਜਾਣ 'ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਅਸਤੀਫ਼ੇ ਸਬੰਧੀ ਕਈ ਵਾਰ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਉਨ੍ਹਾਂ ਨੂੰ ਅਸਤੀਫ਼ਾ ਨਾ ਦੇਣ ਬਾਰੇ ਮਨਾਉਣ ਦੀ ਕਾਫੀ ਕੋਸ਼ਿਸ ਕੀਤੀ ਹੈ ਪਰ ਉਨ੍ਹਾਂ ਨੇ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਮਨਾ ਲਿਆ ਹੈ।

IG Kunwar Vijay Pratap Singh resigned over dismissal of SIT, CM rejects. |  SIT खारिज किए जाने से खफा IG कुंवर विजय प्रताप सिंह ने दिया इस्तीफा, CM ने  किया नामंजूर -

Also Read | CBSE Board Exams 2021 for Class 10 cancelled and postponed for Class 12

ਐਸ. ਆਈ. ਟੀ. ਦੀ ਰਿਪੋਰਟ ਜਨਤਕ ਕਰਨ ਦੇ ਸਵਾਲ ਦਾ ਜਵਾਬ ਦਿੰਦਿਆਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਅਦਾਲਤ 'ਚ ਕੇਸ ਸਬੰਧੀ ਜੋ ਚਲਾਨ ਪੇਸ਼ ਕੀਤਾ ਜਾਂਦਾ ਹੈ, ਉਹ ਜਨਤਕ ਹੀ ਹੁੰਦਾ ਹੈ, ਇਸ ਲਈ ਇਹ ਨਹੀਂ ਕਿਹਾ ਜਾ ਸਕਦਾ ਕਿ ਐਸ. ਆਈ. ਟੀ. ਦੀ ਰਿਪੋਰਟ ਜਨਤਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਬਾਰੇ ਸਰਕਾਰ ਵੱਲੋਂ ਜੋ ਵੀ ਸਾਰਥਕ ਕਦਮ ਚੁੱਕੇ ਜਾਂਦੇ ਹਨ, ਉਹ ਅਸਤੀਫ਼ਾ ਦੇਣ ਤੋਂ ਬਾਅਦ ਵੀ ਸਰਕਾਰ ਦੀ ਮਦਦ ਕਰਨਗੇ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫ਼ਾ ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਅਤੇ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤਾ ਸੀ, ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦੇ ਅਸਤੀਫੇ਼ ਨੂੰ ਨਾ-ਮਨਜ਼ੂਰ ਕਰ ਦਿੱਤਾ ਗਿਆ ਸੀ |

IG Kunwar Vijay Pratap shifted after Election Commission order | Hindustan  Times

ਮੁੱਖ ਮੰਤਰੀ ਨੂੰ ਦਿੱਤੀ ਪ੍ਰੀ ਮੈਚਿਓਰ ਰਿਟਾਇਰਮੈਂਟ ਬਾਰੇ ਉਨ੍ਹਾਂ ਕਿਹਾ ਕਿ ਉਹ ਆਪਣੇ ਫ਼ੈਸਲੇ ’ਤੇ ਕਾਇਮ ਹਨ ਤੇ ਮੁੱਖ ਮੰਤਰੀ ਨੇ ਵੀ ਉਨ੍ਹਾਂ ਨੂੰ ਸੇਵਾ ’ਚ ਬਣੇ ਰਹਿਣ ਲਈ ਕਿਹਾ ਸੀ। ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਹੈ ਕਿ ਜਦੋਂ ਵੀ ਸਰਕਾਰ ਨੇ ਇਸ ਮਾਮਲੇ ’ਚ ਕੋਈ ਠੋਸ ਕਦਮ ਚੁੱਕਿਆ, ਤਾਂ ਉਹ ਬਾਹਰੋਂ SIT ਦੀ ਮਦਦ ਕਰਦੇ ਰਹਿਣਗੇ।
ਗ਼ੌਰਤਲਬ ਹੈ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਇਸ ਫ਼ੈਸਲੇ ਨੇ ਕਾਂਗਰਸ ਦੀ ਸਰਕਾਰ ਲਈ ਸੰਕਟ ਪੈਦਾ ਕਰ ਦਿੱਤਾ ਹੈ। ਕਾਂਗਰਸੀ ਆਗੂਆਂ ਨੂੰ ਡਰ ਹੈ ਕਿ SIT ਦੇ ਮੁੱਦੇ ’ਤੇ IG ਦੀ ਸੇਵਾ ਮੁਕਤੀ ਕਾਰਣ ਪਾਰਟੀ ਨੂੰ ਸਾਲ 2022 ਦੀਆਂ ਚੋਣਾਂ ਵਿੱਚ ਨੁਕਸਾਨ ਹੋ ਸਕਦਾ ਹੈ।

Click here to follow PTC News on Twitter

  • Share