ਬੇਅਦਬੀ ਕਾਂਡ: ਗਵਰਨਰ ਨੂੰ ਮਿਲਣ ਮਗਰੋਂ IG ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਦਾਅਵਾ
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਤੋਂ ਬਾਅਦ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਸ਼ੁੱਕਰਵਾਰ ਨੂੰ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਅਸਤੀਫ਼ੇ ’ਤੇ ਪੂਰੀ ਤਰ੍ਹਾਂ ਕਾਇਮ ਹਨ। ਉਨ੍ਹਾਂ ਇਸ ਮਾਮਲੇ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸਾਰੀ ਗੱਲ ਜਚਾ ਦਿੱਤੀ ਹੈ। ਆਈਜੀ ਵਿਜੇ ਪ੍ਰਤਾਪ ਤੇ ਗਵਰਨਰ ਵਿਚਾਲੇ ਮੁਲਾਕਾਤ ਅੱਜ ਸਵੇਰੇ 11:32 ਵਜੇ ਸ਼ੁਰੂ ਹੋਈ ਸੀ। ਰਾਜਪਾਲ ਦੇ ਦਫ਼ਤਰ ਦੇ ਇੱਕ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। READ MoRe : ਭਾਰਤ ਵਿਚ 24 ਘੰਟਿਆਂ ਵਿਚ 2,17,353 ਨਵੇਂ ਕੋਰੋਨਾ ਦੇ ਮਾਮਲੇ, 1,185 ਮੌਤਾਂ ਮੀਡੀਆ ਵੱਲੋਂ ਅਸਤੀਫ਼ੇ ਬਾਰੇ ਸਵਾਲ ਪੁੱਛੇ ਜਾਣ 'ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਅਸਤੀਫ਼ੇ ਸਬੰਧੀ ਕਈ ਵਾਰ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਉਨ੍ਹਾਂ ਨੂੰ ਅਸਤੀਫ਼ਾ ਨਾ ਦੇਣ ਬਾਰੇ ਮਨਾਉਣ ਦੀ ਕਾਫੀ ਕੋਸ਼ਿਸ ਕੀਤੀ ਹੈ ਪਰ ਉਨ੍ਹਾਂ ਨੇ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਮਨਾ ਲਿਆ ਹੈ। Also Read | CBSE Board Exams 2021 for Class 10 cancelled and postponed for Class 12 ਐਸ. ਆਈ. ਟੀ. ਦੀ ਰਿਪੋਰਟ ਜਨਤਕ ਕਰਨ ਦੇ ਸਵਾਲ ਦਾ ਜਵਾਬ ਦਿੰਦਿਆਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਅਦਾਲਤ 'ਚ ਕੇਸ ਸਬੰਧੀ ਜੋ ਚਲਾਨ ਪੇਸ਼ ਕੀਤਾ ਜਾਂਦਾ ਹੈ, ਉਹ ਜਨਤਕ ਹੀ ਹੁੰਦਾ ਹੈ, ਇਸ ਲਈ ਇਹ ਨਹੀਂ ਕਿਹਾ ਜਾ ਸਕਦਾ ਕਿ ਐਸ. ਆਈ. ਟੀ. ਦੀ ਰਿਪੋਰਟ ਜਨਤਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਬਾਰੇ ਸਰਕਾਰ ਵੱਲੋਂ ਜੋ ਵੀ ਸਾਰਥਕ ਕਦਮ ਚੁੱਕੇ ਜਾਂਦੇ ਹਨ, ਉਹ ਅਸਤੀਫ਼ਾ ਦੇਣ ਤੋਂ ਬਾਅਦ ਵੀ ਸਰਕਾਰ ਦੀ ਮਦਦ ਕਰਨਗੇ। ਦੱਸਣਯੋਗ ਹੈ ਕਿ ਬੀਤੇ ਦਿਨੀਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫ਼ਾ ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਅਤੇ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤਾ ਸੀ, ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦੇ ਅਸਤੀਫੇ਼ ਨੂੰ ਨਾ-ਮਨਜ਼ੂਰ ਕਰ ਦਿੱਤਾ ਗਿਆ ਸੀ |