Fri, May 23, 2025
Whatsapp

ਗ਼ੈਰਕਾਨੂੰਨੀ ਕੰਮ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਡਾ. ਨਿੱਜਰ

Reported by:  PTC News Desk  Edited by:  Ravinder Singh -- September 14th 2022 08:54 PM
ਗ਼ੈਰਕਾਨੂੰਨੀ ਕੰਮ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਡਾ. ਨਿੱਜਰ

ਗ਼ੈਰਕਾਨੂੰਨੀ ਕੰਮ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਡਾ. ਨਿੱਜਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਦਿਸ਼ਾ 'ਚ ਇਕ ਕਦਮ ਅੱਗੇ ਵਧਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਸਾਰੇ ਠੇਕਿਆਂ 'ਚ ਪੰਜ ਸਾਲਾਂ ਲਈ ਪ੍ਰੋਜੈਕਟ ਦੇ ਰੱਖ-ਰਖਾਅ ਸਬੰਧੀ ਸ਼ਰਤ ਲਾਜ਼ਮੀ ਤੌਰ ਉਤੇ ਸ਼ਾਮਲ ਹੋਣੀ ਚਾਹੀਦੀ ਹੈ। ਗ਼ੈਰਕਾਨੂੰਨੀ ਕੰਮ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਡਾ. ਨਿੱਜਰਡਾ. ਨਿੱਜਰ ਨੇ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆ ਕਿਹਾ ਕਿ ਜਿਨ੍ਹਾਂ ਠੇਕੇਦਾਰਾਂ ਨੂੰ ਪ੍ਰੋਜੈਕਟ ਦਿੱਤੇ ਗਏ ਹਨ, ਉਹ ਉਕਤ ਪ੍ਰੋਜੈਕਟਾਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੰਬਿਤ ਪਏ ਮਾਮਲਿਆਂ ਨੂੰ ਸਮਾਂਬੱਧ ਤਰੀਕੇ ਨਾਲ ਜਲਦੀ ਤੋਂ ਜਲਦੀ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਸਥਾਨਕ ਸਰਕਾਰਾਂ ਵਿਭਾਗ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਡਾ. ਨਿੱਜਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਨਾਜਾਇਜ਼ ਉਸਾਰੀਆਂ ਨੂੰ ਹਰ ਕੀਮਤ 'ਤੇ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਗ਼ੈਰ ਕਾਨੂੰਨੀ ਕੰਮਾਂ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਜਲ ਸਪਲਾਈ ਤੇ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਦਾ ਲਾਭ ਮਿਲ ਸਕੇ। ਇਹ ਵੀ ਪੜ੍ਹੋ : 'ਆਪ' ਘਪਲਿਆਂ ਨੂੰ ਛੁਪਾਉਣ ਲਈ ਕਰ ਰਹੀ ਕੋਝੀ ਸਿਆਸਤ : ਅਸ਼ਵਨੀ ਸ਼ਰਮਾ ਡਾ. ਨਿੱਜਰ ਨੇ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ 'ਚ ਵੱਧ ਰਹੀ ਕੂੜੇ ਦੀ ਸਮੱਸਿਆ ਨੂੰ ਵਿਗਿਆਨਕ ਢੰਗ ਨਾਲ ਨਜਿੱਠਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਲੰਬਿਤ ਪਏ ਕੇਸਾਂ ਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਹੁਕਮ ਵੀ ਦਿੱਤੇ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਲ ਕਿਸੇ ਵੀ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ, ਵਿਵੇਕ ਪ੍ਰਤਾਪ ਸਿੰਘ, ਸਥਾਨਕ ਸਰਕਾਰਾ ਵਿਭਾਗ ਦੇ ਡਾਇਰੈਕਟਰ, ਪੁਨੀਤ ਗੋਇਲ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਸੀ.ਈ.ਓ., ਵਰਿੰਦਰ ਸਿੰਘ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਸ਼ਾਮਲ ਸਨ। -PTC News  


Top News view more...

Latest News view more...

PTC NETWORK