Advertisment

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਅਹਿਮ ਨਿਯੁਕਤੀਆਂ

author-image
Ragini Joshi
New Update
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਅਹਿਮ ਨਿਯੁਕਤੀਆਂ
Advertisment
Important appointments in Shiromani Akali Dal's organizational structure by Sukhbir Singh Badal: • ਸ਼੍ਰੀ ਪਰਕਾਸ਼ ਚੰਦ ਗਰਗ ਦਲ ਦੇ ਜਨਰਲ ਸਕੱਤਰ ਨਿਯੁਕਤ। • ਪ੍ਰੋ. ਚੰਦੂਮਾਜਰਾ ਅਤੇ ਸ. ਗੁਲਜਾਰ ਸਿੰਘ ਰਾਣੀਕੇ ਉਤਰ ਪ੍ਰਦੇਸ਼ ਦੇ ਅਬਜਰਵਰ ਨਿਯੁਕਤ। • ਸ. ਇਕਬਾਲ ਸਿੰਘ ਝੂੰਦਾ ਜਿਲਾ ਸੰਗਰੂਰ (ਦਿਹਾਤੀ) ਦੇ ਪ੍ਰਧਾਨ ਬਣੇ। ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਅਹਿਮ ਜਿੰਮੇਵਾਰੀ ਦਿੱਤੀ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਜਿਲਾ ਸੰਗਰੂਰ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸ਼੍ਰੀ ਪਰਕਾਸ਼ ਚੰਦ ਗਰਗ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱÎਸਿਆ ਕਿ ਸਾਬਕਾ ਵਿਧਾਇਕ ਅਤੇ ਨੌਂਜਵਾਨ ਆਗੂ ਸ. ਇਕਬਾਲ ਸਿੰਘ ਝੂੰਦਾ ਨੂੰ ਜਿਲਾ ਸੰਗਰੂਰ (ਦਿਹਾਤੀ) ਅਤੇ ਸ. ਪ੍ਰਿਤਪਾਲ ਸਿੰਘ ਹਾਂਡਾ ਨੂੰ ਜਿਲਾ ਸੰਗਰੂਰ (ਸ਼ਹਿਰੀ) ਦਾ ਪ੍ਰਧਾਨ ਬਣਾਇਆ ਗਿਆ ਹੈ। Important appointments in Shiromani Akali Dal's organizational structure by Sukhbir Singh Badalਸ. ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰੰਦਕ ਢਾਂਚੇ ਨੂੰ ਪੰਜਾਬ ਤੋਂ ਬਾਹਰ ਬਾਕੀ ਰਾਜਾਂ ਵਿੱਚ ਮਜਬੁਤ ਕਰਨ ਲਈ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਉਤਰ ਪ੍ਰਦੇਸ਼ ਵਿੱਚ ਪਾਰਟੀ ਦੀ ਇਕਾਈ ਕਾਇਮ ਕਰਨ ਲਈ ਦਲ ਵੱਲੋਂ ਲੋਕ ਸਭਾ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਲਜਾਰ ਸਿੰਘ ਰਾਣੀਕੇ ਨੂੰ ਅਬਜਰਵਰ ਨਿਯੁਕਤ ਕੀਤਾ ਗਿਆ ਹੈ। —PTC News-
shiromani-akali-dal sukhbir-singh-badal bhagwant-mann punjabi-news sad sukhbir-badal rahul-gandhi punjab-congress captain-amarinder-singh punjab-politics latest-punjabi-news latest-news-in-punjabi indian-national-congress aam-aadmi-party-punjab aap-punjab sukhpal-khaira news-in-punjabi news-from-punjab news-punjabi happening-news-from-punjab indian-national-congress-punjab top-punjabi-news news-punjabi-punjab important-appointments-in-shiromani-akali-dals-organizational-structure-by-sukhbir-singh-badal shiromani-akali-dals-organizational-structure shiromani-akali-dals-organizational-structure-by-sukhbir-singh-badal
Advertisment

Stay updated with the latest news headlines.

Follow us:
Advertisment