Advertisment

ਪੰਜਾਬ ਕੈਬਨਿਟ 'ਚ ਲਿਆ ਗਿਆ ਅਹਿਮ ਫੈਸਲਾ- ਪੇਂਡੂ ਵਿਕਾਸ (ਸੋਧ) ਬਿੱਲ-2022 ਨੂੰ ਦਿੱਤੀ ਮਨਜ਼ੂਰੀ

author-image
Riya Bawa
Updated On
New Update
ਪੰਜਾਬ ਕੈਬਨਿਟ 'ਚ ਲਿਆ ਗਿਆ ਅਹਿਮ ਫੈਸਲਾ- ਪੇਂਡੂ ਵਿਕਾਸ (ਸੋਧ) ਬਿੱਲ-2022 ਨੂੰ ਦਿੱਤੀ ਮਨਜ਼ੂਰੀ
Advertisment
ਚੰਡੀਗੜ੍ਹ: ਸੂਬੇ ਵਿਚ ਪੇਂਡੂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਪੇਂਡੂ ਵਿਕਾਸ ਐਕਟ-1987 ਦੀ ਧਾਰਾ-7 ਵਿਚ ਸੋਧ ਕਰਕੇ ਪੰਜਾਬ ਪੇਂਡੂ ਵਿਕਾਸ (ਸੋਧ) ਬਿੱਲ-2022 ਵਿਧਾਨ ਸਭਾ ਦੇ ਅਗਾਮੀ ਸੈਸ਼ਨ ਵਿਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਿੱਲ ਦੇ ਕਾਨੂੰਨੀ ਰੂਪ ਲੈਣ ਨਾਲ ਪੇਂਡੂ ਵਿਕਾਸ ਫੰਡ ਨੂੰ ਵੱਖ-ਵੱਖ ਉਦੇਸ਼ਾਂ/ਗਤੀਵਿਧੀਆਂ ਲਈ ਖਰਚ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਮੰਡੀਆਂ/ਖਰੀਦ ਕੇਂਦਰਾਂ ਤੱਕ ਪਹੁੰਚ ਸੜਕਾਂ ਦਾ ਨਿਰਮਾਣ ਜਾਂ ਮੁਰੰਮਤ ਅਤੇ ਸਟਰੀਟ ਲਾਈਟਾਂ ਲਾਉਣਾ ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਢੋਆ-ਢੁਆਈ ਦੇ ਯੋਗ ਬਣਾਇਆ ਜਾ ਸਕੇਗਾ, ਨਵੀਆਂ ਮੰਡੀਆਂ/ਖਰੀਦ ਕੇਂਦਰਾਂ ਦਾ ਨਿਰਮਾਣ/ਵਿਕਾਸ ਅਤੇ ਪੁਰਾਣੀਆਂ ਮੰਡੀਆਂ/ਕੱਚੇ ਫੜ੍ਹਾਂ/ਖਰੀਦ ਕੇਂਦਰਾਂ ਦਾ ਵਿਕਾਸ, ਪੀਣ ਵਾਲੇ ਪਾਣੀ ਦੀ ਸਪਲਾਈ ਦੀ ਵਿਵਸਥਾ ਅਤੇ ਮੰਡੀਆਂ/ਖਰੀਦ ਕੇਂਦਰਾਂ ਵਿੱਚ ਸਾਫ-ਸਫਾਈ ਵਿੱਚ ਸੁਧਾਰ ਕਰਨਾ, ਖਰੀਦ ਕਾਰਜਾਂ ਨਾਲ ਜੁੜੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਚੰਗੀਆਂ ਸਹੂਲਤਾਂ ਨਾਲ ਲੈਸ ਰੈਸਟ ਹਾਊਸ/ਰੈਣ ਬਸੇਰੇ/ਸ਼ੈੱਡ ਮੁਹੱਈਆ ਕਰਵਾਉਣਾ ਸ਼ਾਮਲ ਹੈ।
Advertisment
ਇਸੇ ਤਰ੍ਹਾਂ ਪੇਂਡੂ ਵਿਕਾਸ ਫੰਡ ਖਰੀਦੇ ਗਏ ਸਟਾਕ ਨੂੰ ਭੰਡਾਰ ਕਰਨ ਲਈ ਮੰਡੀਆਂ ਵਿੱਚ ਸਟੋਰੇਜ ਸਹੂਲਤਾਂ ਵਧਾਉਣ ਲਈ ਖਰਚਿਆ ਜਾਵੇਗਾ ਤਾਂ ਜੋ ਸੂਬੇ ਵਿੱਚ ਖਰੀਦ ਅਤੇ ਮੰਡੀਕਰਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ, ਕਰਜ਼ੇ ਦੇ ਬੋਝ ਹੇਠ ਦੱਬੇ ਸੂਬੇ ਦੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨਾ ਤਾਂ ਜੋ ਦਬਾਅ ਹੇਠ ਵਿਕਰੀ ਦੀ ਕਿਸੇ ਵੀ ਸੰਭਾਵਨਾ ਨੂੰ ਖਤਮ ਕੀਤਾ ਜਾ ਸਕੇ। ਮੰਡੀ ਜਾਂ ਸੂਬਾ ਪੱਧਰ ਉਤੇ ਫਸਲ ਦੀ ਖਰੀਦ ਜਾਂ ਜ਼ਮੀਨੀ ਰਿਕਾਰਡ, ਫਸਲ ਦੇ ਸਰਵੇਖਣ, ਕਿਸਾਨਾਂ ਦੀ ਕੰਪਿਊਟ੍ਰੀਕਿਤ ਪਛਾਣ ਨਾਲ ਸਬੰਧਤ ਹਾਰਡਵੇਅਰ/ਸਾਫਟਵੇਅਰ ਦਾ ਵਿਕਾਸ ਕਰਨਾ ਜੋ ਪਾਰਦਰਸ਼ਤਾ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ-ਨਾਲ ਖਰੀਦ ਗਤੀਵਿਧੀਆਂ ਨੂੰ ਵੀ ਸੁਖਾਲਾ ਬਣਾ ਸਕਦਾ ਹੈ। ਮੰਤਰੀ ਮੰਡਲ ਨੇ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ, 2022 ਨੂੰ ਦਿੱਤੀ ਪ੍ਰਵਾਨਗੀ ਇਹ ਵੀ ਪੜ੍ਹੋ: ਨਸ਼ਾ ਛੁਡਾਉਣਾ ਡਾਕਟਰ ਨੂੰ ਪਿਆ ਭਾਰੀ, ਦਵਾਈ ਲੈਣ ਆਏ ਮਰੀਜ਼ ਨੇ ਕੁੱਟਿਆ ਡਾਕਟਰ ਇਸੇ ਤਰ੍ਹਾਂ ਕੰਪਿਊਟਰਾਈਜ਼ਡ ਇਲੈਕਟ੍ਰਾਨਿਕ ਕੰਡਾ, ਤੋਲ ਨਾਲ ਸਬੰਧਤ ਸਹੂਲਤਾਂ, ਗੁਣਵੱਤਾ ਜਾਂਚ ਉਪਕਰਨ, ਮੰਡੀ/ਖਰੀਦ ਕੇਂਦਰਾਂ ਵਿੱਚ ਸੁਵਿਧਾਵਾਂ ਨੂੰ ਘੋਖਣਾ ਅਤੇ ਇਸ ਦਾ ਈ-ਖਰੀਦ ਵਿਧੀ ਨਾਲ ਏਕੀਕਰਣ ਤੋਂ ਇਲਾਵਾ ਸਫਾਈ, ਛਾਂਟੀ, ਸੁਕਾਉਣ, ਅਨਾਜ ਦੀ ਗੁਣਵੱਤਾ ਦਾ ਅਧਿਐਨ, ਛੋਟੇ ਸ਼ਿਪਿੰਗ ਸਾਇਲੋਜ਼, ਬਾਰਦਾਨਾ ਅਤੇ ਸਿਲਾਈ ਦੀਆਂ ਸਹੂਲਤਾਂ ਸਮੇਤ ਮੰਡੀਆਂ ਨੂੰ ਸਵੈ-ਚਲਿਤ ਅਤੇ ਮਸ਼ੀਨੀਕਰਨ ਨਾਲ ਲੈਸ ਕਰਨਾ ਸ਼ਾਮਲ ਹੈ। ਇਸ ਕਦਮ ਨਾਲ ਮੰਡੀਆਂ/ਖਰੀਦ ਕਾਰਜਾਂ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। publive-image -PTC News-
aam-aadmi-party punjab-cm bhagwant-mann punjab punjabi-news-rural-development-amendment-bill
Advertisment

Stay updated with the latest news headlines.

Follow us:
Advertisment