ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਅਹਿਮ ਫੈਸਲਿਆਂ 'ਤੇ ਲੱਗ ਸਕਦੀ ਮੋਹਰ
ਚੰਡੀਗੜ੍ਹ: ਪੰਜਾਬ ਦੇ ਕੁਝ ਅਹਿਮ ਮੁੱਦਿਆਂ 'ਤੇ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਕਿਸਾਨਾਂ ਲਈ ਵੱਡੇ ਫੈਸਲੇ ਹੋ ਸਕਦੇ ਹਨ। ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਕਿਸਾਨਾਂ ਨਾਲ ਮੀਟਿੰਗ ਕਰ ਰਹੇ ਹਨ। ਇਸ ਲਈ ਕਿਸਾਨਾਂ ਨਾਲ ਹੋਈ ਚਰਚਾ ਮਗਰੋਂ ਕੈਬਨਿਟ ਮੀਟਿੰਗ ਵਿੱਚ ਕੋਈ ਫੈਸਲਾ ਲਿਆ ਜਾ ਸਕਦਾ ਹੈ।
ਇਸ ਤੋਂ ਇਲਾਵਾ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਵੀ ਫੈਸਲੇ ਉੱਪਰ ਮੋਹਰ ਲਾਈ ਜਾ ਸਕਦੀ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਤਿੰਨ ਨਵੀਆਂ ਤਹਿਸੀਲਾਂ ਬਣਾਏ ਜਾਣ ਨੂੰ ਹਰੀ ਝੰਡੀ ਦਿੱਤੇ ਜਾਣ ਦੀ ਸੰਭਾਵਨਾ ਹੈ। ਆਦਮਪੁਰ ਨੂੰ ਤਹਿਸੀਲ ਤੇ ਟਾਂਡਾ ਤੇ ਔੜ ਨੂੰ ਸਬ ਤਹਿਸੀਲ ਬਣਾਇਆ ਜਾ ਸਕਦਾ ਹੈ।
ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਬੀਤੇ ਦਿਨੀ ਕਿਸਾਨ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਕਰਨੀ ਸੀ ਪਰ ਕੁਝ ਕਾਰਨਾਂ ਕਰਕੇ ਇਸ ਤੋਂ ਮੁਲਤਵੀ ਕਰ ਦਿੱਤਾ ਹੈ। ਇਸ ਦੇ ਚਲਦੇ ਅੱਜ ਕਿਸਾਨ ਜਥੇਬੰਦੀਆਂ ਸਰਕਾਰ ਨਾਲ ਮੀਟਿੰਗ ਕਰਨਗੀਆਂ। ਇਸ ਬੈਠਕ ਵਿਚ ਪੰਜਾਬ ਸਰਕਾਰ ਕਿਸਾਨਾਂ ਲਈ ਅਹਿਮ ਫੈਸਲੇ ਲੈ ਸਕਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਕਰਨਗੇ।
-PTC News