ਯੂਥ ਕਾਂਗਰਸ ਦੇ ਆਗੂ ਗੁਰਲਾਲ ਭਲਵਾਨ ਕਤਲ ਮਾਮਲੇ ‘ਚ ਅਹਿਮ ਅੱਪਡੇਟ, ਪਿਤਾ ਨੇ ਕਹੀ ਵੱਡੀ ਗੱਲ

Lawrence Bishnoi group murder Youth Congress leader Gurlal Singh Bhalwan in Faridkot

ਫਰੀਦਕੋਟ ਵਿਚ ਬੀਤੇ ਦਿਨੀਂ ਗੈਂਗਸਟਰਾਂ ਵਲੋਂ ਕਤਲ ਕੀਤੇ ਗਏ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਉਰਫ ਗੁਰਲਾਲ ਭਲਵਾਨ ਪਿਤਾ ਨੇ ਪੁਲਿਸ ਕਾਰਵਾਈ ‘ਤੇ ਸਵਾਲ ਚੁੱਕਦੇ ਹੋਏ ਚਿਤਾਵਨੀ ਦਿੱਤੀ ਹੈ। ਗੁਰਲਾਲ ਭਲਵਾਨ ਦੇ ਪਿਤਾ ਸੁਖਚੈਨ ਸਿੰਘ ਭੁੱਲਰ ਨੇ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਕਰਕੇ ਪੁਲਿਸ ਜਾਂਚ ‘ਤੇ ਵੱਡੇ ਸਵਾਲ ਚੁੱਕੇ ਹਨ।

ਬੇ-ਭਰੋਸਗੀ ਜਿਤਾਉਂਦਿਆ ਉਨ੍ਹਾਂ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ DGP ਪੰਜਾਬ ਦਿਨਕਰ ਗੁਪਤਾ ਨੂੰ ਚਿੱਠੀ ਲਿਖ ਕੇ ਜਿੱਥੇ ਇਨਸਾਫ਼ ਦੀ ਗੁਹਾਰ ਲਗਾਈ ਹੈ,ਉਥੇ ਹੀ ਜਲਦ ਇਨਸਾਫ ਨਾ ਮਿਲਣ ‘ਤੇ ਖ਼ੁਦਕੁਸ਼ੀ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ

Also Read | Coronavirus Punjab: Amid rise in COVID-19 cases, this district announces night curfew

ਇਸ ਮੌਕੇ ਗੱਲਬਾਤ ਕਰਦਿਆਂ ਸੁਖਚੈਨ ਸਿੰਘ ਭੁੱਲਰ ਨੇ ਕਿਹਾ ਕਿ ਫਰੀਦਕੋਟ ਪੁਲਿਸ ਗੁਰਲਾਲ ਕਤਲ ਮਾਮਲੇ ਵਿਚ ਸਹੀ ਜਾਂਚ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਇਸ ਮਾਮਲੇ ਵਿਚ ਖੁਦ ਹੀ ਲੋਕਾਂ ਨੂੰ ਨਾਮਜ਼ਦ ਕਰ ਰਹੀ ਹੈ ਅਤੇ ਖੁਦ ਹੀ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਲਾਲ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨਾਲ ਪੁਲਿਸ ਨੇ ਅੱਜ ਤੱਕ ਸਖ਼ਤੀ ਨਹੀਂ ਵਰਤੀ ਅਤੇ ਨਾ ਹੀ ਅੱਜ ਤੱਕ ਪੁਲਸ ਗੁਰਲਾਲ ਦੇ ਕਤਲ ਦੇ ਕਾਰਨਾਂ ਦਾ ਪਤਾ ਲਗਾ ਸਕੀ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਜ਼ਿਲ੍ਹਾ ਪੁਲਸ ਮੁਖੀ ਨੂੰ ਵੀ ਮਿਲੇ ਸਨ ਜਿਨ੍ਹਾਂ ਨੇ 2 ਦਿਨ ਦਾ ਸਮਾਂ ਮੰਗਿਆ ਸੀ ਪਰ ਅੱਜ 4-5 ਦਿਨ ਬੀਤ ਜਾਣ ਦੇ ਬਾਅਦ ਵੀ ਪੁਲਸ ਨੇ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਭਾਵੇਂ ਮੁੱਖ ਮੰਤਰੀ ਨੇ ਪੁਲਿਸ ਨੂੰ ਜਲਦ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ ਪਰ ਹੇਠਲੇ ਪੱਧਰ ‘ਤੇ ਪੁਲਿਸ ਸਹੀ ਜਾਂਚ ਨਹੀਂ ਕਰ ਰਹੀ।

ਉਨ੍ਹਾਂ ਕਿਹਾ ਕਿ ਲੱਗਦਾ ਕਿ ਗੁਰਲਾਲ ਭਲਵਾਨ ਦੇ ਕਤਲ ਪਿੱਛੇ ਇਲਾਕੇ ਦੇ ਕਿਸੇ ਰਸੂਖ਼ਦਾਰ ਵਿਅਕਤੀ ਦਾ ਹੱਥ ਹੈ ਤਾਂ ਹੀ ਪੁਲਸ ਸਹੀ ਜਾਂਚ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਅਤੇ DGP ਪੰਜਾਬ ਨੂੰ ਚਿੱਠੀ ਲਿਖ ਕੇ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਫਰੀਦਕੋਟ ਪੁਲਸ ਨੇ ਇਨਸਾਫ਼ ਨਾ ਦਿੱਤਾ ਤਾਂ ਉਸ ਕੋਲ ਖ਼ੁਦਕੁਸ਼ੀ ਕਰਨ ਤੋਂ ਸਿਵਾਏ ਕੋਈ ਚਾਰਾ ਨਹੀਂ ਹੋਵੇਗਾ