ਸੰਸਦ ਭੰਗ ਹੋਣ ਤੋਂ ਬਾਅਦ ਇਮਰਾਨ ਖਾਨ ਕੋਲੋਂ ਖੁਸਿਆ ਪਾਕਿਸਤਾਨੀ ਪ੍ਰਧਾਨ ਮੰਤਰੀ ਦਾ ਅਹੁਦਾ
ਇਸਲਾਮਾਬਾਦ, 4 ਅਪ੍ਰੈਲ 2022: ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਚੇਅਰਮੈਨ ਇਮਰਾਨ ਖ਼ਾਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਡੀ-ਨੋਟੀਫਾਈ ਕਰ ਦਿੱਤਾ ਗਿਆ ਹੈ। ਇਹ ਵੀ ਪੜ੍ਹੋ : ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਦਾ ਮਤਾ ਖਾਰਜ, ਸੰਸਦ ਭੰਗ ਨੈਸ਼ਨਲ ਅਸੈਂਬਲੀ ਭੰਗ ਹੋਣ ਤੋਂ ਬਾਅਦ ਦੇਸ਼ ਦੇ ਕੈਬਨਿਟ ਡਿਵੀਜ਼ਨ ਵੱਲੋਂ ਇਸ ਸਬੰਧ ਵਿੱਚ ਇੱਕ ਬਿਆਨ ਵੀ ਜਾਰੀ ਕੀਤਾ ਗਿਆ। ਇਹ ਡੀ-ਨੋਟੀਫਿਕੇਸ਼ਨ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਦੁਆਰਾ ਪੀਟੀਆਈ ਚੇਅਰਮੈਨ ਦੇ ਖਿਲਾਫ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਅਤੇ ਇਸਨੂੰ "ਅਸੰਵਿਧਾਨਕ" ਕਰਾਰ ਦੇਣ ਤੋਂ ਬਾਅਦ ਆਇਆ ਹੈ। ਪਾਕਿਸਤਾਨ ਦੀਆਂ ਵਿਰੋਧੀ ਪਾਰਟੀਆਂ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਖਾਰਜ ਹੋਣ ਅਤੇ ਨੈਸ਼ਨਲ ਅਸੈਂਬਲੀ ਭੰਗ ਹੋਣ ਤੋਂ ਬਾਅਦ ਆਪਣੀ ਕਾਰਵਾਈ ਅੱਗੇ ਵਧਾਉਣ ਬਾਰੇ ਵਿਚਾਰ ਕਰ ਰਹੀਆਂ ਹਨ। ਨੈਸ਼ਨਲ ਅਸੈਂਬਲੀ 'ਚ ਵਿਰੋਧੀ ਧਿਰ ਦੇ ਨੇਤਾ ਸ਼ਹਿਬਾਜ਼ ਸ਼ਰੀਫ ਨੇ ਕਿਹਾ ਕਿ ਇਮਰਾਨ ਖਾਨ ਅਤੇ ਨੈਸ਼ਨਲ ਅਸੈਂਬਲੀ ਦੇ ਸਪੀਕਰ ਅਸਦ ਕੈਸਰ 'ਤੇ ਉਨ੍ਹਾਂ ਦੀ ਸਰਕਾਰ ਡਿੱਗਣ 'ਤੇ ਸੰਵਿਧਾਨ ਦੀ ਧਾਰਾ 6 ਤਹਿਤ ਮੁਕੱਦਮਾ ਚਲਾਇਆ ਜਾਵੇਗਾ। ਇਮਰਾਨ ਖਾਨ ਦੇ ਖਿਲਾਫ ਅਵਿਸ਼ਵਾਸ ਪ੍ਰਸਤਾਵ ਨੂੰ ਐਤਵਾਰ ਨੂੰ ਖਾਰਜ ਕੀਤੇ ਜਾਣ ਤੋਂ ਬਾਅਦ, ਪਾਕਿਸਤਾਨੀ ਫੌਜ ਨੇ ਕਿਹਾ ਸੀ ਕਿ ਉਹ ਰਾਜਨੀਤੀ ਵਿੱਚ ਸ਼ਾਮਲ ਨਹੀਂ ਹੈ। ਇਹ ਵੀ ਪੜ੍ਹੋ: ਪੰਜਾਬ ਦੇ ਪਿਆਕੜਾਂ ਨੂੰ ਵੱਡਾ ਝਟਕਾ, ਨਹੀਂ ਟੁੱਟਣਗੇ ਸ਼ਰਾਬ ਠੇਕੇ, ਜਾਣੋ ਕਾਰਨ ਪਾਕਿਸਤਾਨ ਦੇ ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਨੇ ਕਿਹਾ ਕਿ ਇਮਰਾਨ ਖਾਨ ਅਤੇ ਰਾਸ਼ਟਰਪਤੀ ਵੱਲੋਂ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਬਾਰੇ ਸ਼ੁਰੂ ਕੀਤੇ ਗਏ ਸਾਰੇ ਹੁਕਮ ਅਤੇ ਕਾਰਵਾਈ ਅਦਾਲਤ ਦੇ ਹੁਕਮਾਂ ਦੇ ਅਧੀਨ ਹੋਵੇਗੀ। - ਏਜੇਂਸੀਆਂ ਦੇ ਸਹਿਯੋਗ ਨਾਲ -PTC News