Sun, Jul 27, 2025
Whatsapp

ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧੀਆਂ, ਅੱਤਵਾਦ ਰੋਕੂ ਕਾਨੂੰਨ ਤਹਿਤ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ

Reported by:  PTC News Desk  Edited by:  Pardeep Singh -- August 22nd 2022 08:55 AM -- Updated: August 22nd 2022 08:58 AM
ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧੀਆਂ, ਅੱਤਵਾਦ ਰੋਕੂ ਕਾਨੂੰਨ ਤਹਿਤ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ

ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧੀਆਂ, ਅੱਤਵਾਦ ਰੋਕੂ ਕਾਨੂੰਨ ਤਹਿਤ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ

ਨਵੀਂ ਦਿੱਲੀ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸਲਾਮਾਬਾਦ ਪ੍ਰਸ਼ਾਸਨ ਨੇ ਉਸ ਦੇ ਖਿਲਾਫ ਵਾਰੰਟ ਜਾਰੀ ਕੀਤਾ ਹੈ। ਵਧੀਕ ਸੈਸ਼ਨ ਜੱਜ ਅਤੇ ਪੁਲੀਸ ਅਧਿਕਾਰੀ ਨੂੰ ਧਮਕੀਆਂ ਦੇਣ ਦੇ ਇਲਜ਼ਾਮ ਕਾਰਨ ਮਾਮਲਾ ਦਰਜ ਹੋਇਆ ਸੀ। ਦੱਸ ਦੇਈਏ ਬੀਤੀ ਦਿਨੀ ਇਸਲਾਮਾਬਾਦ ਵਿੱਚ ਰੈਲੀ ਦੌਰਾਨ ਇਮਰਾਨ ਖਾਨ ਨੇ ਧਮਕੀ ਭਰਿਆ ਭਾਸ਼ਣ ਦਿੱਤਾ ਸੀ। ਇਮਰਾਨ ਖ਼ਾਨ ਖ਼ਿਲਾਫ਼ ਇਸਲਾਮਾਬਾਦ ਦੇ ਮਾਰਗੱਲਾ ਪੁਲਿਸ ਸਟੇਸ਼ਨ 'ਚ ਅੱਤਵਾਦ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੈਜਿਸਟਰੇਟ ਅਲੀ ਜਾਵੇਦ ਦੀ ਸ਼ਿਕਾਇਤ 'ਤੇ ਐਫਆਈਆਰ ਦਰਜ ਕੀਤੀ ਗਈ ਸੀ।  ਇਮਰਾਨ ਖਾਨ ਨੇ ਸ਼ਹਿਬਾਜ਼ ਗਿੱਲ ਦੀ ਗ੍ਰਿਫਤਾਰੀ ਨੂੰ ਲੈ ਕੇ ਕੱਲ੍ਹ ਦੀ ਰੈਲੀ ਦੌਰਾਨ ਪੁਲਿਸ ਅਧਿਕਾਰੀਆਂ, ਸੈਸ਼ਨ ਜੱਜ ਜੇਬਾ ਚੌਧਰੀ, ਪਾਕਿਸਤਾਨ ਚੋਣ ਕਮਿਸ਼ਨ ਦੇ ਖਿਲਾਫ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਸੀ। ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਵੀ ਸੰਵਿਧਾਨਕ ਸੰਸਥਾਵਾਂ ਨੂੰ ਧਮਕੀਆਂ ਦੇਣ ਦੇ ਇਲਜ਼ਾਮ ਵਿੱਚ ਇਮਰਾਨ ਖ਼ਾਨ ਖ਼ਿਲਾਫ਼ ਕੇਸ ਦਰਜ ਕਰਨ ਦਾ ਐਲਾਨ ਕੀਤਾ ਸੀ। ਦੱਸ ਦੇਈਏ ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਇਮਰਾਨ ਦੇ ਭਾਸ਼ਣ ਨੇ ਪੁਲਿਸ, ਜੱਜਾਂ ਅਤੇ ਦੇਸ਼ ਵਿੱਚ ਡਰ ਅਤੇ ਅਨਿਸ਼ਚਿਤਤਾ ਪੈਦਾ ਕਰ ਦਿੱਤੀ ਸੀ। ਇਸ ਲਈ ਇਸਲਾਮਾਬਾਦ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਜੱਜਾਂ ਨੂੰ ਧਮਕਾਉਣ ਅਤੇ ਦੇਸ਼ ਵਿੱਚ ਸ਼ਾਂਤੀ ਭੰਗ ਕਰਨ ਦੇ ਇਲਜ਼ਾਮ ਵਿੱਚ ਅੱਤਵਾਦ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਵੀ ਪੜ੍ਹੋ:ਦੇਸ਼ ਦੇ ਇਨ੍ਹਾਂ 7 ਸੂਬਿਆਂ 'ਚ ਲੰਪੀ ਸਕਿਨ ਬਿਮਾਰੀ ਦਾ ਕਹਿਰ -PTC News


Top News view more...

Latest News view more...

PTC NETWORK
PTC NETWORK      
Notification Hub
Icon