ਪੰਜਾਬ

ਅੰਮ੍ਰਿਤਸਰ 'ਚ ਵਾਪਰਿਆ ਭਿਆਨਕ ਹਾਦਸਾ, ਸ਼ਰਾਬੀ ਕਾਰ ਚਾਲਕ ਨੇ ਤਿੰਨ ਵਿਅਕਤੀਆਂ ਨੂੰ ਕੀਤਾ ਜ਼ਖ਼ਮੀ

By Riya Bawa -- May 16, 2022 11:12 am

ਅੰਮ੍ਰਿਤਸਰ: ਪੰਜਾਬ ਵਿਚ ਰੋਜ਼ਾਨਾ ਅਖ਼ਬਾਰਾਂ, ਸੋਸ਼ਲ ਮੀਡੀਆ, ਨਿਊਜ਼ ਚੈਨਲਾਂ ਉੱਪਰ ਆਮ ਤੌਰ ’ਤੇ ਸੜਕ ਹਾਦਸਿਆਂ ਦੀਆਂ ਭਿਆਨਕ ਤਸਵੀਰਾਂ ਅਤੇ ਖ਼ਬਰਾਂ ਦੇਖਦੇ ਅਤੇ ਸੁਣਦੇ ਹਾਂ, ਜੋ ਪੜ੍ਹਨ ਤੇ ਦੇਖਣ ਵਾਲੇ ਨੂੰ ਦੁਖੀ ਤੇ ਪ੍ਰੇਸ਼ਾਨ ਕਰਦੀਆਂ ਹਨ। ਸੜਕ ਹਾਦਸਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜੋ ਸਾਡੇ ਸਮਾਜ ਲਈ ਬਹੁਤ ਵੱਡੀ ਚਿੰਤਾ ਦਾ ਮਸਲਾ ਹੈ। ਅੱਜ ਵੀ ਅਜਿਹਾ ਹੀ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿਥੇ ਸ਼ਰਾਬੀ ਕਾਰ ਚਾਲਕ ਨੇ ਤਿੰਨ ਵਿਅਕਤੀਆਂ ਨੂੰ ਕਾਰ ਹੇਠਾਂ ਕੁਚਲ ਦਿੱਤਾ।

accident

ਇਸ ਹਾਦਸੇ ਦੌਰਾਨ ਮੌਕੇ 'ਤੇ ਖੜ੍ਹੇ ਲੋਕਾਂ ਨੇ ਕਾਰ ਚਾਲਕ ਨੂੰ ਫੜ ਲਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਿਚ ਜ਼ਖ਼ਮੀ ਨੌਜਵਾਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਵਿਚ ਤਿੰਨ ਜ਼ਖ਼ਮੀ ਨੌਜਵਾਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

accidentt

ਇਹ ਵੀ ਪੜ੍ਹੋ: President Visit: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਚਾਰ ਦਿਨਾਂ ਦੌਰੇ 'ਤੇ ਜਮਾਇਕਾ ਪਹੁੰਚੇ, 21 ਤੋਪਾਂ ਦੀ ਦਿੱਤੀ ਗਈ ਸਲਾਮੀ

-PTC News

  • Share