ਚੰਡੀਗੜ੍ਹ 'ਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਇਸ ਦੌਰਾਨ ਅਨੁਰਾਗ ਠਾਕੁਰ ਨੇ ਸਮਾਗਮ 'ਚ ਮੌਜੂਦ ਲੋਕਾਂ ਨੂੰ ਸੰਬੋਧਨ ਵੀ ਕੀਤਾ। ਕੇਂਦਰੀ ਖੇਡ ਮੰਤਰੀ ਨੇ ਕਿਹਾ ਕਿ ਹਿਮਾਚਲ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ 2022 'ਚ ਆਮ ਆਦਮੀ ਪਾਰਟੀ (AAP) 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਹਿਮਾਚਲ ਚੋਣਾਂ ਚ ਆਮ ਆਦਮੀ ਪਾਰਟੀ ਖਾਤਾ ਤੱਕ ਨਹੀਂ ਖੋਲ੍ਹ ਸਕੇਗੀ। 'ਆਪ' ਸੂਬੇ 'ਚ ਇਕ ਵੀ ਸੀਟ ਨਹੀਂ ਜਿੱਤ ਸਕਦੀ।
ਇਹ ਵੀ ਪੜ੍ਹੋ : ਅੰਮ੍ਰਿਤਸਰ-ਕੋਲਕਾਤਾ ਇਟੀਗ੍ਰੇਟਿਡ ਕੋਰੀਡੋਰ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕੀਤੀ, ਕਿਸਾਨਾਂ ਵੱਲੋਂ ਧਰਨਾ
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੂੰ ਉੱਤਰ ਪ੍ਰਦੇਸ਼ ਤੇ ਉੱਤਰਾਖੰਡ 'ਚ ਹੋਈਆਂ ਚੋਣਾਂ 'ਚ ਲੋਕਾਂ ਨੇ ਨਕਾਰ ਦਿੱਤਾ ਸੀ, ਉਸੇ ਤਰ੍ਹਾਂ ਹਿਮਾਚਲ ਦੀ ਜਨਤਾ ਵੀ ਨਕਾਰਨ ਵਾਲੀ ਹੈ ਕਿਉਂਕਿ ਹਿਮਾਚਲ ਦੀ ਜਨਤਾ ਆਮ ਆਦਮੀ ਪਾਰਟੀ ਦੀਆਂ ਦੋਹਰੀ ਨੀਤੀਆਂ ਨੂੰ ਪੂਰੀ ਤਰ੍ਹਾਂ ਸਮਝ ਚੁੱਕੀ ਹੈ। ਰੁਜ਼ਗਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਸਮੀ ਤੌਰ 'ਤੇ ਸਪੱਸ਼ਟ ਕੀਤਾ ਕਿ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਭਾਰਤ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਦੀ ਸ਼ੁਰੂਆਤ ਹੋਵੇਗੀ। ਪਿਛਲੇ ਅੱਠ ਸਾਲਾਂ ਵਿੱਚ ਦੇਸ਼ ਵਿੱਚ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੀ ਇੱਕ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ ਪਰ ਅੱਜ ਇਸ 'ਚ ਇਕ ਅਹਿਮ ਕੜੀ ਜੋੜੀ ਜਾ ਰਹੀ ਹੈ।
-PTC News