Wed, Apr 24, 2024
Whatsapp

ਫਰੀਦਕੋਟ, ਜੈਤੋਂ 'ਚ ਵਿਦਿਆਰਥੀਆਂ ਦੀ ਲੜਾਈ 'ਚ ਡੀਐਸਪੀ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ

Written by  Joshi -- January 29th 2018 01:59 PM -- Updated: January 29th 2018 03:33 PM
ਫਰੀਦਕੋਟ, ਜੈਤੋਂ 'ਚ ਵਿਦਿਆਰਥੀਆਂ ਦੀ ਲੜਾਈ 'ਚ ਡੀਐਸਪੀ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ

ਫਰੀਦਕੋਟ, ਜੈਤੋਂ 'ਚ ਵਿਦਿਆਰਥੀਆਂ ਦੀ ਲੜਾਈ 'ਚ ਡੀਐਸਪੀ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ

In Faridkot, S. P. Injured due to shooting in student protest: ਫਰੀਦਕੋਟ ਦੇ ਜੈਤੋ 'ਚ ਕਾਲਜ ਦੇ ਵਿਦਿਆਰਥੀਆਂ ਵਲੋਂ ਦਿੱਤੇ ਗਏ ਧਰਨੇ ਦੌਰਾਨ ਮਾਹੌਲ ਉਸ ਸਮੇਂ ਤਨਾਅਪੂਰਣ ਹੋ ਗਿਆ ਜਦੋਂ ਵਿਦਿਆਰਥੀਆਂ ਦੇ 2 ਗੁਟਾਂ 'ਚ ਲੜਾਈ ਹੋ ਗਈ। ਸੂਤਰਾਂ ਮੁਤਾਬਕ, ਵਿਦਿਆਰਥੀਆਂ ਦੇ ਝਗੜੇ ਨੂੰ ਸੁਲਝਾਉਣ ਗਏ ਡੀ.ਐੱਸ.ਪੀ ਜੈਤੋ ਬਲਜਿੰਦਰ ਸਿੰਘ ਸੰਧੂ ਵੱਲੋਂ ਖੁਦ ਨੂੰ ਗੋਲੀ ਮਾਰ ਲਈ ਕੇ ਖੁਦਕੁਸ਼ੀ ਕਰ ਲਈ ਗਈ। ਕਿਹਾ ਜਾ ਰਿਹਾ ਹੈ ਕਿ ਉਹਨਾਂ ਨੇ ਵਿਦਿਆਰਥੀਆਂ ਦੇ ਇੱਕ ਧੜੇ ਦੇ ਦਬਾਅ ਵਿਚ ਆ ਕੇ ਇਹ ਕਦਮ ਚੁੱਕਿਆ ਸੀ। In Faridkot, S. P. Injured due to shooting in student protestਗੋਲੀ ਲੱਗਣ ਕਾਰਨ ਜ਼ਖਮੀ ਹੋਏ ਡੀ. ਐੱਸ. ਪੀ. ਬਲਜਿੰਦਰ ਸਿੰਘ ਸੰਧੂ ਨੂੰ ਤੁਰੰਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਜ਼ਖਮ ਗੰਭੀਰ ਹੋਣ ਕਾਰਨ ਉਹਨਾਂ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ, ਮ੍ਰਿਤਕ ਵੱਲੋਂ ਆਪਣੇ ਅਤੇ ਪੁਲਿਸ 'ਤੇ ਵਿਦਿਆਰਥੀਆਂ ਦੇ ਇਕ ਧੜੇ ਵੱਲੋਂ ਲਗਾਏ ਜਾ ਰਹੇ ਇਲਜ਼ਾਮਾਂ ਨੂੰ ਸਹਿਣ ਨਹੀਂ ਕੀਤਾ ਜਾ ਸਕਿਆ।In Faridkot, S. P. Injured due to shooting in student protestਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਕੈਂਪਸ 'ਚ ਵਾਪਰੀ ਇਸ ਘਟਨਾ 'ਚ ਧਰਨੇ 'ਤੇ ਬੈਠੇ ਧੜੇ ਨੇ ਡੀ ਐਸ ਪੀ 'ਤੇ ਪੱਖਪਾਤ ਦਾ ਦੋਸ਼ ਲਗਾਇਆ ਸੀ। —PTC News


Top News view more...

Latest News view more...