Mon, Sep 21, 2026
Whatsapp

ਗੁਰਦਾਸਪੁਰ 'ਚ ਤੀਜੇ ਦਿਨ 2 ਉਮੀਦਵਾਰਾਂ ਨੇ ਨਾਮਜ਼ਦਗੀ ਕੀਤੀ ਦਾਖ਼ਲ

Reported by:  PTC News Desk  Edited by:  Pardeep Singh -- January 28th 2022 06:14 PM -- Updated: January 28th 2022 06:18 PM
ਗੁਰਦਾਸਪੁਰ 'ਚ ਤੀਜੇ ਦਿਨ 2 ਉਮੀਦਵਾਰਾਂ ਨੇ ਨਾਮਜ਼ਦਗੀ ਕੀਤੀ ਦਾਖ਼ਲ

ਗੁਰਦਾਸਪੁਰ 'ਚ ਤੀਜੇ ਦਿਨ 2 ਉਮੀਦਵਾਰਾਂ ਨੇ ਨਾਮਜ਼ਦਗੀ ਕੀਤੀ ਦਾਖ਼ਲ

ਗੁਰਦਾਸਪੁਰ: ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਗੁਰਦਾਸਪੁਰ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਜੇ ਦਿਨ 02 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਪ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਅਤੇ ਬਟਾਲਾ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵੱਲੋਂ ਨਿਤਿਸ਼ ਚੌਹਾਨ ਨੇ ਨਾਮਜ਼ਦਗੀ ਪੱਤਰ ਭਰੇ। ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰ ਦੇ ਦੂਜੇ ਦਿਨ 04 ਉਮੀਦਵਾਰਾਂ ਵੱਲੋਂ ਕਾਗਜ਼ ਭਰੇ ਗਏ ਸਨ। ਉਨਾਂ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ 01 ਫਰਵਰੀ ਤੱਕ ਸਵੇਰੇ 11-00 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਦਾਖਲ ਕੀਤੀਆਂ ਜਾ ਸਕਣਗੀਆਂ ਅਤੇ ਇਨ੍ਹਾਂ ਦਿਨਾਂ ਵਿੱਚ 30 ਜਨਵਰੀ (ਐਤਵਾਰ) ਨੂੰ ਛੁੱਟੀ ਵਾਲੇ ਦਿਨ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ। [caption id="attachment_492814" align="aligncenter" width="1200"]Election Commission bans victory processions during and after counting of votes on May 2 ਕੋਰੋਨਾ ਨੂੰ ਦੇਖਦਿਆਂ ਚੋਣ ਕਮਿਸ਼ਨ ਵੱਲੋਂ 2 ਮਈ ਨੂੰ ਜਿੱਤ ਤੋਂ ਬਾਅਦ ਜਸ਼ਨ ਮਨਾਉਣ 'ਤੇ ਪਾਬੰਦੀ[/caption] ਇਹ ਵੀ ਪੜ੍ਹੋ:ਬਲਵੰਤ ਸਿੰਘ ਰਾਜੋਆਣਾ ਨੂੰ ਪਿਤਾ ਦੇ ਭੋਗ 'ਤੇ ਜਾਣ ਲਈ ਹਾਈਕੋਰਟ ਨੇ ਦਿੱਤੀ ਮਨਜ਼ੂਰੀ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK