Uncategorized

ਗੁਰੂਹਰਸਹਾਏ 'ਚ ਕਾਂਗਰਸ ਛੱਡ ਕਈ ਆਗੂ ਸ਼੍ਰੋਮਣੀ ਅਕਾਲੀ ਦਲ ਚ ਹੋਏ ਸ਼ਾਮਲ

By Riya Bawa -- October 29, 2021 12:24 pm

ਗੁਰੂਹਰਸਹਾਏ: ਹਲਕਾ ਗੁਰੂਹਰਸਹਾਏ ਵਿੱਚ ਕੱਟੜ ਕਾਂਗਰਸੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀ ਜਾ ਰਹੀ ਸ਼ਮੂਲੀਅਤ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਹੋਰ ਬਲ ਮਿਲਿਆ ਜਦੋਂ ਗੁਰੂਹਰਸਹਾਏ ਦੇ ਪਿੰਡ ਸਰੂਪ ਸਿੰਘ ਵਾਲਾ ਦੇ ਦੋ ਦਰਜਨ ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

ਕੱਟੜ ਕਾਂਗਰਸੀਆਂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਅਤੇ ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿੱਚ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆ ਨੂੰ ਵਰਦੇਵ ਸਿੰਘ ਮਾਨ ਨੇ ਸਿਰੋਪਾ ਪਾ ਕੇ ਪਾਰਟੀ ਵਿਚ ਜੀ ਆਇਆਂ ਕਿਹਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਵਰਦੇਵ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਤਕ ਜੋ ਵੀ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਹਨ ਉਨ੍ਹਾਂ ਵਾਅਦਿਆਂ ਨੂੰ ਹਮੇਸ਼ਾ ਹੀ ਪੂਰਾ ਕੀਤਾ ਹੈ। ਮਾਨ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੁਣ ਵੀ ਜਿਹੜੇ 13 ਨੁਕਾਤੀ ਵਾਅਦੇ ਕੀਤੇ ਹਨ, ਉਨ੍ਹਾਂ ਵਾਅਦਿਆਂ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਤੁਰੰਤ ਪੂਰਾ ਕੀਤਾ ਜਾਵੇਗਾ।

-PTC News

  • Share