ਖਟਕੜ ਕਲਾ 'ਚ ਹਲਫ਼ ਸਮਾਗਮ ਲਈ 100 ਏਕੜ ਕਣਕ ਵੱਢੀ
ਇਹ ਕਣਕ ਹਾਲੇ ਕੱਚੀ ਹੈ ਤੇ ਸਮੇਂ ਤੋਂ ਪਹਿਲਾਂ ਹੀ ਵੱਢ ਦਿੱਤੀ ਗਈ ਹੈ ਜਿਸ ਕਾਰਨ ਮਾਲਕ ਕਿਸਾਨ ਨੂੰ 46 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਦਾ ਭਰੋਸੀ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਡਾਲ ਨਾਲ ਲੱਗਦੀ ਜਗ੍ਹਾ ਸਮਾਗਮ ਦੀ ਪਾਰਕਿੰਗ ਲਈ ਵਰਤੀ ਜਾਣੀ ਹੈ।
ਸ਼ਹੀਦ ਭਗਤ ਸਿੰਘ ਦੀ ਯਾਦਗਾਰ ਦੇ ਨਾਲ ਲੱਗਦੇ ਖੇਤ ਸਮਾਗਮਾਂ ਅਤੇ ਪਾਰਕਿੰਗ ਲਈ ਕਿਰਾਏ ਉਤੇ ਦਿੱਤੇ ਗਏ ਹਨ। ਇਸ ਵਿੱਚੋਂ ਪਾਰਕਿੰਗ ਲਈ ਵਰਤੀ ਜਾਣ ਵਾਲੀ 100 ਏਕੜ ਜ਼ਮੀਨ ਨੂੰ ਖ਼ਾਲੀ ਕਰਵਾਇਆ ਜਾ ਰਿਹਾ ਹੈ। ਲੋਕ ਖੇਤਾਂ ਵਿੱਚ ਖੜ੍ਹੀ ਹਰੀ ਫ਼ਸਲ ਨੂੰ ਕੱਟ ਕੇ ਆਪਣੇ ਪਸ਼ੂਆਂ ਲਈ ਚਾਰੇ ਵਜੋਂ ਵਰਤ ਰਹੇ ਹਨ।
ਜ਼ਿਕਰਯੋਗ ਹੈ ਕਿ ਇਸ ਸਮਾਗਮ ਲਈ 2 ਕਰੋੜ ਰੁਪਏ ਖ਼ਰਚਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪੁੱਜਣ ਦੀ ਉਮੀਦ ਹੈ। ਇਸ ਪ੍ਰੋਗਰਾਮ ਦੀਆਂ ਤਿਆਰੀਆਂ ਜ਼ੋਰਾਂ ਉਤੇ ਚੱਲ ਰਹੀਆਂ ਹਨ। ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪੁੱਜਣਗੇ ਤੇ ਇਸ ਤੋਂ ਇਲਾਵਾ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਪੁੱਜਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪ੍ਰੋਗਰਾਮ ਵਿੱਚ ਸਾਰੇ ਜਣੇ ਬਸੰਤੀ ਰੰਗ ਦੀਆਂ ਪੱਗਾਂ ਤੇ ਔਰਤਾਂ ਨੂੰ ਪੀਲੇ ਸ਼ਾਲ ਜਾਂ ਸਟਾਲ ਲੈ ਕੇ ਆਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : 'ਆਪ' ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਚੀਫ ਖਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ