Wed, Dec 11, 2024
Whatsapp

ਫਗਵਾੜਾ: ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਕਈ ਖੇਤ ਕਣਕ ਅਤੇ ਨਾੜ ਸੜ ਕੇ ਸੁਆਹ

Reported by:  PTC News Desk  Edited by:  Riya Bawa -- April 20th 2022 04:32 PM
ਫਗਵਾੜਾ: ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਕਈ ਖੇਤ ਕਣਕ ਅਤੇ ਨਾੜ ਸੜ ਕੇ ਸੁਆਹ

ਫਗਵਾੜਾ: ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਕਈ ਖੇਤ ਕਣਕ ਅਤੇ ਨਾੜ ਸੜ ਕੇ ਸੁਆਹ

ਫਗਵਾੜਾ: ਬਿਜਲੀ ਦੇ ਸ਼ਾਰਟ ਸਰਕਟ ਕਾਰਨ ਪੱਕ ਕੇ ਤਿਆਰ ਹੋਈ ਕਈ ਏਕੜ ਕਣਕ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ। ਦੱਸ ਦੇਈਏ ਕਿ ਇਹ ਮਾਮਲਾ ਫਗਵਾੜਾ ਚੰਡੀਗੜ੍ਹ ਬਾਈਪਾਸ ਦਾ ਹੈ ਜਿੱਥੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ 20 ਤੋਂ 25 ਕਿੱਲੇ ਵਿੱਚ ਖੜੀ ਕਣਕ ਦੀ ਫਸਲ ਅਤੇ ਨਾੜ ਨੂੰ ਅੱਗ ਲੱਗ ਗਈ। ਪੀੜਤ ਕਿਸਾਨ ਅਵਤਾਰ ਸਿੰਘ ਨੇ ਦੱਸਿਆ ਕਿ ਉਨਾਂ ਦੇ ਇਸ ਬਿਜਲੀ ਦੇ ਸ਼ਾਰਟ ਸਰਕਟ ਕਾਰਨ 17 ਤੋਂ 18 ਖੇਤ ਕਣਕ ਅਤੇ ਨਾੜ ਦੀ ਫਸਲ ਨੂੰ ਅੱਗ ਲੱਗ ਗਈ ਜਦ ਕਿ ਉਨਾਂ ਦੀ ਜਮੀਨ ਦੇ ਨਾਲ ਨਾਲ ਹੋਰਨਾਂ ਕਿਸਾਨਾਂ ਦੇ ਖੇਤਾ ‘ਚ ਕਣਕ ਦੀ ਫਸਲ ਅਤੇ ਨਾੜ ਨੂੰ ਵੀ ਅੱਗ ਲੱਗ ਗਈ ਜਿਸ ਨਾਲ ਨਾਲ ਉਨਾਂ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ। #Phagwara #fire  #shortcircuitinelectricity #Punjabinews ਆਸ ਪਾਸ ਦੇ ਸ਼ਹਿਰਾਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੰਗਵਾਇਆ ਗਿਆ ਤੇ ਅੱਗ ਨੂੰ ਕਾਬੂ ਕੀਤਾ ਗਿਆ ਪਰ ਤਦ ਤੱਕ ਕਈ ਏਕੜ ਕਣਕ ਅਤੇ ਨਾੜ ਸੜ ਕੇ ਸੁਆਹ ਹੋ ਚੁੱਕਾ ਸੀ। ਗੁਰੂਹਰਸਹਾਏ 'ਚ ਅੱਗ ਲੱਗਣ ਨਾਲ ਕਈ ਏਕੜ ਕਣਕ ਸੜ ਕੇ ਹੋਈ ਸੁਆਹ ਇਸ ਦੌਰਾਨ ਇੱਕ ਹੋਰ ਕਿਸਾਨ ਜਗਤਾਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਮੇਹਲੀ ਨੇ ਦੱਸਿਆ ਕਿ ਉਨਾਂ ਨੇ ਵਜੀਦੋਵਾਲ ਨਜਦੀਕ 10 ਖੇਤ ਹਾਲੇ ਤੇ ਲੈ ਕੇ ਕਣਕ ਬੀਜੀ ਸੀ ਤੇ ਉਨਾਂ ਨੂੰ ਸੂਚਨਾ ਮਿਲੀ ਕਿ ਉਨਾਂ ਦੇ 10 ਖੇਤਾਂ ਵਿੱਚੋਂ 6 ਖੇਤਾਂ ਦੀ ਨਾੜ ਨੂੰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਹੈ ਜਿਸ ਕਾਰਨ ਉਨਾਂ ਦਾ ਕਾਫੀ ਨੁਕਸਾਨ ਹੋ ਗਿਆ। #Phagwara #fire  #shortcircuitinelectricity #Punjabinews ਉਨਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਉਨਾਂ ਦੇ ਹੋਏ ਇਸ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇ। ਉਧਰ ਇਸ ਅੱਗ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਫਗਵਾੜਾ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬੜੀ ਜੱਦੋ ਜਹਿਦ ਤੋਂ ਬਾਅਦ ਅੱਗ ਉੱਪਰ ਕਾਬੂ ਪਾਇਆ।ਗੌਰਤਲਬ ਹੈ ਕਿ ਥੋੜੇ ਦਿਨ ਪਹਿਲਾਂ ਗੁਰੂ ਹਰਸਹਾਏ ਦੇ ਨਾਲ ਲੱਗਦੇ ਕੁੱਟੀ ਰੋਡ ਸਥਿਤ ਡੇਰਾ ਬਾਬਾ ਭੁੰਮਣ ਸ਼ਾਹ ਦੇ ਸਾਹਮਣੇ ਪੱਕ ਕੇ ਤਿਆਰ ਹੋਈ ਕਈ ਏਕੜ ਕਣਕ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ। ਅੱਗ 'ਤੇ ਕਾਬੂ ਪਾਉਣ ਲਈ ਆਸ ਪਾਸ ਦੇ ਸ਼ਹਿਰਾਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੰਗਵਾਇਆ ਗਿਆ ਤੇ ਅੱਗ ਨੂੰ ਕਾਬੂ ਕੀਤਾ ਗਿਆ ਪਰ ਤਦ ਤੱਕ ਕਈ ਏਕੜ ਕਣਕ ਅਤੇ ਨਾੜ ਸੜ ਕੇ ਸੁਆਹ ਹੋ ਚੁੱਕਾ ਸੀ। #Phagwara #fire  #shortcircuitinelectricity #Punjabinews ਇਹ ਵੀ ਪੜ੍ਹੋ : ਚੰਨੀ ਦੇ ਹਨੀ ਨੂੰ ਨਹੀਂ ਮਿਲੀ ਜ਼ਮਾਨਤ, 27 ਅਪ੍ਰੈਲ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ ਜ਼ਿਕਰਯੋਗ ਹੈ ਕਿ ਪੂਰੇ ਪੰਜਾਬ ਵਿੱਚ ਕਣਕ ਨੂੰ ਅੱਗ ਲੱਗਣ ਦੀ ਘਟਨਾਵਾਂ ਵਾਪਰ ਰਹੀਆਂ ਹਨ। ਫਾਇਰ ਬ੍ਰਿਗੇਡ ਦੀ ਕਮੀ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਫ਼ਸਲ ਅੱਗ ਦੀ ਭੇਟ ਚੜ੍ਹ ਰਹੀ ਹੈ। ਜਿਸ ਕਾਰਨ ਕਿਸਾਨਾਂ ਦਾ ਕਾਫੀ ਨੁਕਸਾਨ ਹੋ ਰਿਹਾ ਹੈ। ਸਰਕਾਰ ਨੂੰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਜਿਸ ਨਾਲ ਸਮੇਂ ਉਤੇ ਅੱਗ ਉਤੇ ਕਾਬੂ ਪਾਇਆ ਜਾ ਸਕੇ। -PTC News


Top News view more...

Latest News view more...

PTC NETWORK