3 ਸਤੰਬਰ ਨੂੰ ਸੱਦਿਆ ਜਾ ਰਿਹਾ ਹੈ ਪੰਜਾਬ ਵਿਧਾਨ ਸਭਾ ਦਾ ਸੈਸ਼ਨ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ 3 ਸਤੰਬਰ ਨੂੰ ਸੱਦਣ ਦਾ ਅਹਿਮ ਫੈਸਲਾ ਲਿਆ ਗਿਆ ਹੈ। ਪੰਜਾਬ ਕੈਬਿਨਟ ਦੀ ਅੱਜ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਹੈ ਕਿ 3 ਸਤੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਕ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਲਈ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।
ਇਸ ਵਿਚ ਦੇਸ਼ ਦੇ ਉਪ ਰਾਸ਼ਟਰਪਤੀ ਅਤੇ ਸਾਬਕਾ ਪ੍ਰਧਾਨਮੰਤਰੀ ਨੂੰ ਵੀ ਸੱਦਾ ਦਿੱਤਾ ਜਾਵੇਗਾ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਹੈ।