ਮੁੱਖ ਖਬਰਾਂ

ਸ੍ਰੀ ਦਰਬਾਰ ਸਾਹਿਬ 'ਚ ਘਿਓ ਦੇ ਦੀਵਿਆਂ ਤੇ ਰੰਗ ਬਿਰੰਗੀਆਂ ਮੋਮਬੱਤੀਆਂ ਬਾਲ ਕੇ ਸੰਗਤਾਂ ਮਨਾ ਰਹੀਆਂ ਪਹਿਲਾਂ ਪ੍ਰਕਾਸ਼ ਪੁਰਬ

By Pardeep Singh -- August 28, 2022 8:11 pm

Guru Granth Sahib ji Parkash Purab : ਗੁਰੂ ਨਗਰੀ ਅੰਮ੍ਰਿਤਸਰ 'ਚ ਅੱਜ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤਿ ਸੁੰਦਰ ਫੁੱਲਾਂ ਦੀ ਸਜਾਵਟ ਕੀਤੀ ਗਈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅੱਜ ਦੇ ਦਿਨ 1604 ਨੂੰ ਹਰਿਮੰਦਰ ਸਾਹਿਬ ਵਿਖੇ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਹਰ ਸਾਲ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ।

ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਸਾਰੇ ਪ੍ਰਵੇਸ਼ ਦੁਆਰ 'ਤੇ ਪਰਿਕਰਮਾ ਨੂੰ 50 ਤੋਂ ਵੱਧ ਕਿਸਮਾਂ ਦੇ ਦੇਸੀ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ। ਰੰਗ ਬਿਰੰਗੇ ਫੁੱਲਾਂ ਨਾਲ ਮਹਿਕਦੇ ਤੇ ਐਲ.ਈ.ਡੀ ਲਾਈਟਾਂ 'ਚ ਜਗਮਗਾਉਂਦੇ ਇਸ ਅਲੌਕਿਕ ਨਜ਼ਾਰੇ ਨੂੰ ਵੇਖ ਸੰਗਤਾਂ ਡਾਢੀਆਂ ਖੁਸ਼ ਹਨ।

ਸੰਗਤਾਂ ਦੇਸੀ ਘਿਓ ਦੇ ਦੀਵਿਆ ਅਤੇ ਮੋਮ ਬੱਤੀਆਂ ਬਾਲ ਕੇ ਪ੍ਰਕਾਸ਼ ਪੁਰਬ ਮਨਾ ਰਹੀਆ ਹਨ। ਮੋਮਬੱਤੀਆਂ ਦੀਆਂ ਰੌਸ਼ਨੀ ਨੇ ਦਰਬਾਰ ਸਾਹਿਬ ਨੂੰ ਰੁਸ਼ਨਾਇਆ ਹੋਇਆ ਹੈ।

ਸ੍ਰੀ ਦਰਬਾਰ ਸਾਹਿਬ ਦਾ ਮਨ ਨੂੰ ਮੋਹ ਲੈਣ ਵਾਲਾ ਦ੍ਰਿਸ਼

ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਨੂੰ ਸੰਗਤਾਂ ਮਾਨ ਦੀਆਂ ਹੋਈਆਂ।

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਵੱਡੀ ਗਿਣਤੀ ਵਿੱਚ ਨਤਮਸਤਕ ਹੋਈਆਂ।

-PTC News

  • Share