ਰਾਤੋ-ਰਾਤ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੀ ਲੱਖਾਂ ਦੀ ਨਕਦੀ, ਹੋਏ ਫਰਾਰ

By Jashan A - August 05, 2021 2:08 pm

ਤਰਨਤਾਰਨ: ਪੰਜਾਬ 'ਚ ਆਏ ਦਿਨ ਲੁਟੇਰਿਆਂ ਦੇ ਹੋਂਸਲੇ ਬੁਲੰਦ ਹੁੰਦੇ ਜਾ ਰਹੇ ਹਨ ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਕਈ ਦਾਅਵੇ ਤਾਂ ਕੀਤੇ ਜਾਂਦੇ ਨੇ ਕਿ ਜਲਦੀ ਇਹਨਾਂ ਲੁਟੇਰਿਆਂ 'ਤੇ ਨਕੇਲ ਕਸੀ ਜਾਵੇਗੀ, ਪਰ ਉਹਨਾਂ ਦਾਅਵਿਆਂ ਦੀ ਪੋਲ ਖੁਲਦੀ ਨਜ਼ਰ ਆ ਰਹੀ ਹੈ,ਕਿਉਕਿ ਆਏ ਦਿਨ ਲੁੱਟ ਦੀਆਂ ਘਟਨਾਵਾਂ ਵੱਧ ਰਹੀਆਂ ਹਨ, ਜਿਸ ਦੌਰਾਨ ਇੱਕ ਹੋਰ ਮਾਮਲਾ ਤਰਨਤਾਰਨ ਦੇ ਪਿੰਡ ਗੰਡੀਵਿੰਦ ਧੱਤਲ ਤੋਂ ਸਾਹਮਣੇ ਆਇਆ ਹੈ, ਜਿਥੇ ਲੁਟੇਰੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ।

ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਚੋਰਾਂ ਵੱਲੋਂ ਕੋ-ਓਪਰੇਟਿਵ ਬੈਂਕ ਦੀ ਕੰਦ ਨੂੰ ਸੰਨ ਲਾ ਕੇ ਬੈਂਕ ਦੀ ਸੇਫ 'ਚੋਂ 4 ਲੱਖ 60 ਹਜ਼ਾਰ 861 ਰੁਪਏ ਲੁੱਟ ਲਏ ਗਏ। ਚੋਰਾਂ ਵੱਲੋਂ ਕੀਤੀ ਗਈ ਇਸ ਵਾਰਦਾਤ ਦਾ ਪਤਾ ਉਸ ਸਮੇਂ ਲੱਗਾ ਜਦੋਂ ਸਵੇਰੇ ਬੈਂਕ ਮੈਨੇਜਰ ਨੇ ਬੈਂਕ ਖੋਲ੍ਹਿਆ। ਇਸ ਦੇ ਬਾਅਦ ਤੁਰੰਤ ਬੈਂਕ ਮੈਨੇਜਰ ਨੇ ਇਸ ਦੀ ਜਾਣਕਾਰੀ ਸਬੰਧਤ ਥਾਣਾ ਪੁਲਸ ਸਟੇਸ਼ਨ ਨੂੰ ਦਿੱਤੀ।

ਉਧਰ ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਉਕਤ ਸਥਾਨ ਦਾ ਜਾਇਜ਼ਾ ਲਿਆ ਤੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News

adv-img
adv-img