ਵਿਧਾਇਕਾਂ ਦੀ ਖ਼ਰੀਦੋ-ਫ਼ਰੋਖ਼ਤ ਮਾਮਲੇ 'ਚ ਵੜਿੰਗ ਨੇ ਘੇਰੀ 'ਆਪ', ਸਰਕਾਰ ਨਾਕਾਮੀਆਂ 'ਤੇ ਪਾ ਰਹੀ ਪਰਦਾ
ਵੜਿੰਗ ਨੇ ਕਿਹਾ ਕਿ 'ਆਪ' ਸਰਕਾਰ ਵੱਲੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਪਰੇਸ਼ਨ ਲੋਟਸ ਨਾਂ ਜਾਣਬੁੱਝ ਕੇ ਰੱਖਿਆ ਗਿਆ ਹੈ। ਪੰਜਾਬ ਸਰਕਾਰ ਦੀ ਹਰ ਨੀਤੀ 'ਤੇ ਹਾਈ ਕੋਰਟ ਵੱਲੋਂ ਰੋਕ ਲੱਗ ਰਹੀ ਹੈ। ਸੂਬੇ 'ਚ ਨਾਜਾਇਜ਼ ਮਾਈਨਿੰਗ ਜਾਰੀ ਹੈ।
ਵੜਿੰਗ ਨੇ ਕਿਹਾ ਕਿ ਸੱਤ ਅੱਠ ਵਿਧਾਇਕਾਂ ਨੂੰ ਖ਼ਰੀਦਣ ਲਈ 1375 ਕਰੋੜ ਰੁਪਏ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ 59 ਵਿਧਾਇਕਾਂ ਲ਼ਈ 1425 ਕਰੋੜ ਰੁਪਏ ਬਣਦਾ ਹੈ। ਉਨ੍ਹਾਂ ਕਿਹਾ ਕਿ ਚੀਮਾ ਵਿੱਤ ਮੰਤਰੀ ਹਨ, ਉਨ੍ਹਾਂ ਨੂੰ ਅੰਕੜਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ। ਵੜਿੰਗ ਨੇ ਕਿਹਾ ਕਿ 'ਆਪ' ਦੇ ਅੰਦਰ ਵੱਡੀ ਬਗਾਵਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਬਿਨਾਂ ਜਾਚ ਪਰਚਾ ਦਰਜ ਕਰ ਦਿੱਤਾ ਸੀ ਪਰ ਹੁਣ ਵਿੱਤ ਮੰਤਰੀ ਦੀ ਅਗਵਾਈ ਹੇਠ ਵਿਧਾਇਕ DGP ਨੂੰ ਮਿਲਣ ਗਏ ਸਨ ਤਾਂ ਜੋ ਮੀਡੀਆ 'ਚ ਬਣੇ ਰਹਿਣ।
-PTC News
ਇਹ ਵੀ ਪੜ੍ਹੋ : ਪੰਜਾਬ 'ਚ ਮੈਨੂਫੈਕਚਰਿੰਗ ਪਲਾਂਟ ਲਗਾਉਣ ਦੀ ਨਹੀਂ ਕੋਈ ਯੋਜਨਾ : ਬੀਐਮਡਬਲਯੂ