ਦੇਸ਼

ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 14,830 ਨਵੇਂ ਮਾਮਲੇ ਆਏ ਸਾਹਮਣੇ, 36 ਲੋਕਾਂ ਦੀ ਹੋਈ ਮੌਤ

By Riya Bawa -- July 26, 2022 10:34 am -- Updated:July 26, 2022 10:35 am

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਪਿਛਲੇ 24 ਘੰਟਿਆਂ 'ਚ ਕੋਵਿਡ-19 ਦੇ 14,830 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 18,159 ਲੋਕ ਡਿਸਚਾਰਜ ਹੋਏ ਅਤੇ ਕੋਰੋਨਾ ਨਾਲ 36 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1,50,877 ਤੋਂ ਘਟ ਕੇ 1,47,512 ਹੋ ਗਈ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੱਪਡੇਟ ਅੰਕੜਿਆਂ ਤੋਂ ਮਿਲੀ ਹੈ।

ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 14,830 ਨਵੇਂ ਮਾਮਲੇ ਆਏ ਸਾਹਮਣੇ, 36 ਲੋਕਾਂ ਦੀ ਹੋਈ ਮੌਤ

ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ 'ਚ ਕੋਰੋਨਾ ਵਾਇਰਸ ਦੀ ਲਾਗ ਕਾਰਨ 36 ਹੋਰ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,26,110 ਹੋ ਗਈ ਹੈ। ਇਸ ਦੇ ਨਾਲ ਹੀ, ਇਲਾਜ ਅਧੀਨ ਕੇਸ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.34 ਪ੍ਰਤੀਸ਼ਤ ਹਨ, ਜਦੋਂ ਕਿ ਕੋਵਿਡ-19 ਤੋਂ ਠੀਕ ਹੋਣ ਦੀ ਦਰ 98.47 ਪ੍ਰਤੀਸ਼ਤ ਹੈ।

Coronavirus India Update, Coronavirus India, Coronavirus Update, Coronavirus, Covid-19 , Covid-19 India, Omicron India, Omicron Coronavirus

ਇਹ ਵੀ ਪੜ੍ਹੋ: ਵੰਡ ਤੋਂ ਬਾਅਦ ਰੀਨਾ ਵਰਮਾ ਨੇ 75 ਸਾਲ ਬਾਅਦ ਦੇਖਿਆ ਆਪਣਾ ਜੱਦੀ ਘਰ, ਹੋਈ ਇੱਛਾ ਪੂਰੀ

ਸਿਹਤ ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 3,365 ਦੀ ਕਮੀ ਆਈ ਹੈ। ਉਸੇ ਸਮੇਂ, ਰੋਜ਼ਾਨਾ ਸੰਕਰਮਣ ਦਰ 3.48 ਪ੍ਰਤੀਸ਼ਤ ਸੀ, ਜਦੋਂ ਕਿ ਹਫਤਾਵਾਰੀ ਲਾਗ ਦਰ 4.53 ਪ੍ਰਤੀਸ਼ਤ ਦਰਜ ਕੀਤੀ ਗਈ ਸੀ।ਅੰਕੜਿਆਂ ਦੇ ਅਨੁਸਾਰ, ਭਾਰਤ ਵਿੱਚ ਹੁਣ ਤੱਕ ਕੁੱਲ 4,32,46,829 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ, ਜਦੋਂ ਕਿ ਕੋਵਿਡ -19 ਮੌਤ ਦਰ 1.20 ਪ੍ਰਤੀਸ਼ਤ ਹੈ।

Coronavirus Update: India logs 50,407 new Covid-19 cases, positivity rate at 3.48 %

ਮਹੱਤਵਪੂਰਨ ਗੱਲ ਇਹ ਹੈ ਕਿ 7 ਅਗਸਤ 2020 ਨੂੰ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ 20 ਲੱਖ, 23 ਅਗਸਤ 2020 ਨੂੰ 30 ਲੱਖ ਅਤੇ 5 ਸਤੰਬਰ 2020 ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਨੂੰ ਪਾਰ ਕਰ ਗਏ।

-PTC News

  • Share