Fri, May 10, 2024
Whatsapp

ਚੰਡੀਗੜ੍ਹ ਨੂੰ 'ਨੋ ਫਲਾਇੰਗ ਜ਼ੋਨ' ਐਲਾਨਿਆ, ਜਾਣੋ ਕਾਰਨ

Written by  Ravinder Singh -- October 05th 2022 11:30 AM -- Updated: October 05th 2022 11:34 AM
ਚੰਡੀਗੜ੍ਹ ਨੂੰ 'ਨੋ ਫਲਾਇੰਗ ਜ਼ੋਨ' ਐਲਾਨਿਆ, ਜਾਣੋ ਕਾਰਨ

ਚੰਡੀਗੜ੍ਹ ਨੂੰ 'ਨੋ ਫਲਾਇੰਗ ਜ਼ੋਨ' ਐਲਾਨਿਆ, ਜਾਣੋ ਕਾਰਨ

ਚੰਡੀਗੜ੍ਹ : ਦੁਸਹਿਰੇ ਵਾਲੇ ਦਿਨ ਚੰਡੀਗੜ੍ਹ ਨੂੰ 'ਨੋ ਫਲਾਇੰਗ ਜ਼ੋਨ' ਐਲਾਨਿਆ ਗਿਆ ਹੈ। ਹਿਮਾਚਲ ਪ੍ਰਦੇਸ਼ ਵਿਚ ਹੋਣ ਵਾਲੇ ਸਮਾਗਮ ਦੌਰਾਨ ਪੁੱਜਣ ਵਾਲੇ ਵੀਆਈਪੀਜ਼ ਚੰਡੀਗੜ੍ਹ ਵਿਚੋਂ ਹੋ ਕੇ ਲੰਘਣਗੇ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ ਨੋ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ। ਹਾਲ ਹੀ ਵਿਚ ਡਰੋਨ ਆਦਿ ਨਾਲ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਰੁਝਾਨ ਸਾਹਮਣੇ ਆਇਆ ਹੈ। ਦੁਸਹਿਰੇ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ 'ਨੋ ਫਲਾਇੰਗ ਜ਼ੋਨ' ਐਲਾਨਿਆਇਹ ਹੁਕਮ ਚੰਡੀਗੜ੍ਹ ਦੇ ਜ਼ਿਲ੍ਹਾ ਮੈਜਿਸਟ੍ਰੇਟ (ਡੀਐਮ) ਵਿਨੈ ਪ੍ਰਤਾਪ ਸਿੰਘ ਨੇ ਸਾਵਧਾਨੀ ਵਜੋਂ ਜਾਰੀ ਕੀਤੇ ਹਨ। ਡੀਐਮ ਨੇ ਕਿਹਾ ਹੈ ਕਿ ਦੇਸ਼ ਵਿਰੋਧੀ ਅਨਸਰ ਡਰੋਨਾਂ 'ਚ ਵਿਸਫੋਟਕ ਯੰਤਰ ਪਾ ਕੇ ਅਜਿਹੇ ਹਮਲੇ ਕਰ ਰਹੇ ਹਨ। ਅਜਿਹੀ ਸਥਿਤੀ 'ਚ ਵੀ.ਵੀ.ਆਈ.ਪੀਜ਼ ਦੇ ਦੌਰੇ ਉਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਚੰਡੀਗੜ੍ਹ ਨੂੰ ਡਰੋਨ ਸਮੇਤ ਮਾਨਵ ਰਹਿਤ ਹਵਾਈ ਵਾਹਨਾਂ ਲਈ ਨੋ ਫਲਾਇੰਗ ਜ਼ੋਨ ਐਲਾਨਣਾ ਜ਼ਰੂਰੀ ਹੈ। ਦੁਸਹਿਰੇ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ 'ਨੋ ਫਲਾਇੰਗ ਜ਼ੋਨ' ਐਲਾਨਿਆਇਹ ਹੁਕਮ ਸੀਆਰਪੀਸੀ ਦੀ ਧਾਰਾ-144 ਤਹਿਤ ਪ੍ਰਾਪਤ ਅਧਿਕਾਰਾਂ ਤਹਿਤ ਜਾਰੀ ਕੀਤੇ ਗਏ ਹਨ। ਇਹ ਹੁਕਮ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਜਿਵੇਂ ਕਿ ਪੁਲਿਸ, ਪੈਰਾ ਮਿਲਟਰੀ, ਏਅਰ ਫੋਰਸ ਤੇ ਐਸਪੀਜੀ 'ਤੇ ਲਾਗੂ ਨਹੀਂ ਹੋਵੇਗਾ। ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਉਤੇ ਆਈਪੀਸੀ ਦੀ ਧਾਰਾ 188 ਅਤੇ ਹੋਰ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਸੈਕਟਰ 46 'ਚ ਮੇਘਨਾਥ ਦੇ ਪੁਤਲੇ ਨੂੰ ਅਚਾਨਕ ਲੱਗੀ ਅੱਗ, ਸ਼ਹਿਰ ਦਾ ਸਭ ਤੋਂ ਵੱਡਾ ਪੁਤਲਾ ਹੋਣ ਦਾ ਦਾਅਵਾ ਦੂਜੇ ਪਾਸੇ ਚੰਡੀਗੜ੍ਹ 'ਚ ਹੋਣ ਵਾਲੇ ਭਾਰਤੀ ਹਵਾਈ ਸੈਨਾ ਦੇ ਏਅਰ ਸ਼ੋਅ ਨੂੰ ਲੈ ਕੇ ਵੀ ਡੀਐਮ ਨੇ ਇਹ ਹੁਕਮ ਜਾਰੀ ਕੀਤੇ ਹਨ। ਦੱਸਿਆ ਜਾਂਦਾ ਹੈ ਕਿ ਇਨ੍ਹੀਂ ਦਿਨੀਂ ਸ਼ਹਿਰ 'ਚ ਕਈ ਵੀ.ਵੀ.ਆਈ.ਪੀਜ਼ ਸ਼ੋਅ ਦੇਖਣ ਆਉਣਗੇ। ਅਜਿਹੇ 'ਚ 6 ਅਕਤੂਬਰ ਤੋਂ 9 ਅਕਤੂਬਰ ਤੱਕ ਚੰਡੀਗੜ੍ਹ 'ਨੋ ਫਲਾਇੰਗ ਜ਼ੋਨ' ਰਹੇਗਾ। -PTC News  


Top News view more...

Latest News view more...