Advertisment

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

author-image
Riya Bawa
New Update
ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Advertisment
ਅੰਮ੍ਰਿਤਸਰ: ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਮੰਗਵਿੰਦਰ ਸਿੰਘ ਖਾਪੜਖੇੜੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
Advertisment
ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਇਸ ਦੌਰਾਨ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ਦਾ ਘੱਲੂਘਾਰਾ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਕੀਤੇ ਗਏ ਕਰੂਰ ਕਾਰੇ ਦੀ ਸਿਖਰ ਸੀ, ਜਿਸ ਨੇ ਸਿੱਖਾਂ ਨੂੰ ਹੀ ਨਹੀਂ ਸਗੋਂ ਪੂਰੀ ਦੁਨੀਆਂ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਇਹ ਦਿਨ ਆਉਂਦਿਆਂ ਹੀ ਹਰ ਸਾਲ ਸਿੱਖ ਕੌਮ ਦੀਆਂ ਭਾਵਨਾਵਾਂ ਪੀੜਾਮਈ ਹੋ ਜਾਂਦੀਆਂ ਹਨ। ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ 6 ਜੂਨ ਘੱਲੂਘਾਰਾ ਦਿਵਸ ਇਕਸੁਰਤਾ ਅਤੇ ਕੌਮੀ ਏਕਤਾ ਨਾਲ ਮਨਾਇਆ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ  ਗੁਰਮੀਤ ਸਿੰਘ ਬੁੱਟਰ, ਮੈਨੇਜਰ ਸ. ਹਰਪ੍ਰੀਤ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਸੁਪ੍ਰਿੰਟੈਂਡੈਂਟ  ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ, ਵਧੀਕ ਮੈਨੇਜਰ  ਇਕਬਾਲ ਸਿੰਘ, ਸਤਨਾਮ ਸਿੰਘ ਰਿਆੜ, ਜਸਪਾਲ ਸਿੰਘ ਢੱਡੇ ਆਦਿ ਹਾਜ਼ਰ ਸਨ। ਇਹ ਵੀ ਪੜ੍ਹੋ:
Advertisment
ਰੇਲਵੇ ਟਰੈਕ ਨਾਲ ਛੇੜਛਾੜ ਕਰਨ 'ਤੇ ਰੇਲਵੇ ਤੇ ਪੁਲਿਸ ਪ੍ਰਸ਼ਾਸਨ ਨੇ ਕੀਤੀ ਜਾਂਚ ਸ਼ੁਰੂ, ਤੋੜੇ 1200 ਕਲੰਪ ਘੱਲੂਘਾਰੇ ਦੌਰਾਨ ਗੋਲੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਤੀਸਰੇ ਦਿਨ ਵੀ ਸੰਗਤ ਨੇ ਕੀਤੇ ਦਰਸ਼ਨ ਜੂਨ 1984 ਦੇ ਘੱਲੂਘਾਰੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਜਿਸ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਗੋਲੀ ਲੱਗੀ ਸੀ, ਉਸ ਦੇ ਅੱਜ ਤੀਸਰੇ ਦਿਨ ਵੀ ਸੰਗਤ ਨੇ ਦਰਸ਼ਨ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ 2 ਜੂਨ ਤੋਂ 5 ਜੂਨ ਤੱਕ ਇਹ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਭਾਇਮਾਨ ਕੀਤਾ ਗਿਆ ਹੈ। ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਅੱਜ ਤੀਸਰੇ ਦਿਨ ਸੰਗਤ ਦੇ ਦਰਸ਼ਨਾਂ ਲਈ ਪਾਵਨ ਸਰੂਪ ਸੁਸ਼ੋਭਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਮੈਂਬਰ  ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ,  ਮੰਗਵਿੰਦਰ ਸਿੰਘ ਖਾਪੜਖੇੜੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਹੋਰ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਪਾਵਨ ਸਰੂਪ ਦੇ ਦਰਸ਼ਨ ਕਰਕੇ ਕੇਂਦਰ ਸਰਕਾਰ ਵੱਲੋਂ 1984 ਵਿਚ ਕੀਤੇ ਵਹਿਸ਼ੀਆਨਾ ਕਾਰੇ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ। ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। publive-image -PTC News-
latest-news punjab-news sgpc harjinder-singh-dhami amritsar sri-akal-takht-sahib sikh
Advertisment

Stay updated with the latest news headlines.

Follow us:
Advertisment