ਆਮਦਨ ਕਰ ਵਿਭਾਗ ਵੱਲੋਂ ਓਮੈਕਸ ਗਰੁੱਪ ਦੇ ਦਫ਼ਤਰਾਂ 'ਤੇ ਛਾਪੇਮਾਰੀ
ਚੰਡੀਗੜ੍ਹ : ਅੱਜ ਆਮਦਨ ਕਰ ਵਿਭਾਗ ਦੀ ਟੀਮ ਵੱਲੋਂ ਰੀਅਲ ਅਸਟੇਟ ਡਿਵੈਲਪਰ ਓਮੈਕਸ ਗਰੁੱਪ ਦੇ ਦਫ਼ਤਰਾਂ ਉਤੇ ਛਾਪੇਮਾਰੀ ਕਰ ਰਹੀ ਹੈ।
ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਓਮੈਕਸ ਗਰੁੱਪ ਦੇ ਕਈ ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਦਿੱਲੀ, ਉਤਰ ਪ੍ਰਦੇਸ਼, ਹਰਿਆਣਾ ਤੇ ਪੰਜਾਬ ਵਿੱਚ ਤਲਾਸ਼ੀ ਜਾਰੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਦੀ ਟੀਮ ਜਿਸ ਵਿੱਚ ਕਈ ਉਚ ਅਧਿਕਾਰੀ ਵੀ ਸ਼ਾਮਲ ਹਨ ਵੱਲੋਂ ਰੀਅਲ ਅਸਟੇਟ ਡਿਵੈਲਪਰ ਓਮੈਕਸ ਗਰੁੱਪ ਦੇ ਕਈ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਆਮਦਨ ਕਰ ਵਿਭਾਗ ਦੀ ਟੀਮ ਓਮੈਕਸ ਗਰੁੱਪ ਦੇ ਦਫਤਰਾਂ ਵਿੱਚ ਛਾਪੇਮਾਰੀ ਕਰ ਕੇ ਦਸਤਾਵੇਜ਼ ਖੰਗਾਲ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਛਾਪੇਮਾਰੀ ਜਾਰੀ ਹੈ ਅਤੇ ਵਿਭਾਗ ਦੀ ਟੀਮ ਨੇ ਦਸਤਾਵੇਜ਼ ਜ਼ਬਤ ਕੀਤੇ ਹਨ। ਲੁਧਿਆਣਾ ਤੋਂ ਖਬਰ ਸਾਹਮਣੇ ਆਈ ਹੈ ਕਿ ਓਮੈਕਸ ਰੈਜ਼ੀਡੈਂਸੀ ਵਿੱਚ ਇਨਕਮ ਟੈਕਸ ਵਿਭਾਗ ਨੇ ਛਾਪਾ ਮਾਰਿਆ ਹੈ। ਸੂਤਰਾਂ ਮੁਤਾਬਕ ਪੂਰੇ ਭਾਰਤ ਵਿਚ ਓਮੈਕਸ ਗਰੁੱਪ ਦੇ ਟਿਕਾਣਿਆਂ ਉਪਰ ਰੇਡ ਕੀਤੀ ਜਾ ਰਹੀ ਹੈ। ਰੇਡ ਕਰਮਚਾਰੀਆਂ ਨਾਲ ਪੈਰਾ ਮਿਲਟਰੀ ਫੋਰਸ ਵੀ ਤਾਇਨਾਤ ਹੈ। ਵਿਭਾਗ ਦੇ ਅਧਿਕਾਰੀਆਂ ਵਲੋਂ ਕੁੱਝ ਵੀ ਬੋਲਣ ਤੋਂ ਇਨਕਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਤੜਕਸਾਰ ਇਹ ਛਾਪੇਮਾਰੀ ਕੀਤੀ ਗਈ ਹੈ। ਦਸਤਾਵੇਜ਼ਾਂ ਅਤੇ ਹੋਰ ਸਾਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਪੱਖੋਵਾਲ ਰੋਡ ਤੇ ਓਮੈਕਸ ਰੈਜੀਡੈਂਸ ਫਲੈਟ ਸਥਿਤ ਹੈ ਜਿਸ 'ਤੇ ਸਵੇਰੇ ਤੋਂ ਪੁਲਿਸ ਦੀ ਨਿਗਰਾਨੀ 'ਚ ਇਹ ਰੇਡ ਚੱਲ ਰਹੀ ਹੈ ।
ਇਹ ਵੀ ਪੜ੍ਹੋ : ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਤੇ ਚੇਤ ਦੀ ਸੰਗਰਾਂਦ ਦੀਆਂ ਦਿੱਤੀਆਂ ਮੁਬਾਰਕਾਂ