ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਸਖ਼ਤ, ਜੇ ਕੋਰੋਨਾ ਦੇ ਨਿਯਮ ਤੋੜੇ ਤਾਂ ਹੋਵੇਗਾ ਭਾਰੀ ਜੁਰਮਾਨਾ

Increase in fines against violators of COVID-19 guidelines and guidelines
ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਸਖ਼ਤ, ਜੇ ਕੋਰੋਨਾ ਦੇ ਨਿਯਮ ਤੋੜੇ ਤਾਂ ਹੋਵੇਗਾ ਭਾਰੀ ਜੁਰਮਾਨਾ 

ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਸਖ਼ਤ, ਜੇ ਕੋਰੋਨਾ ਦੇ ਨਿਯਮ ਤੋੜੇ ਤਾਂ ਹੋਵੇਗਾ ਭਾਰੀ ਜੁਰਮਾਨਾ:ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਹਰ ਉਪਰਾਲਾ ਵਰਤ ਰਹੀ ਹੈ। ਪੰਜਾਬ ਵਿਚ ਕੋਰੋਨਾ ਦੇ ਮਾਮਲੇ ਮੁੜ ਤੋਂ ਵੱਧਣ ਕਰਕੇ ਸੂਬਾ ਸਰਕਾਰ ਹੁਣ ਸਖ਼ਤ ਹੁੰਦੀ ਵਿਖਾਈ ਦੇ ਰਹੀ ਹੈ। ਸ਼ੁੱਕਰਵਾਰ ਨੂੰ ਕੋਰੋਨਾ ਹਿਦਾਇਤਾਂ ਦੀ ਉਲੰਘਣਾ ਕਰਨ ਸੰਬੰਧੀ ਮਾਮਲੇ ਦੇ ਜੁਰਮਾਨੇ ਵਿੱਚ ਵਾਧਾ ਕੀਤਾ ਹੈ। ਇਹ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਕੀਤਾ ਹੈ।

ਹੁਣ ਮਾਸਕ ਨਾ ਪਾਉਣ ਵਾਲਿਆਂ ਨੂੰ 500 ਰੁਪਏ ਜ਼ੁਰਮਾਨਾ ਭਰਵਾ ਹੋਵੇਗਾ ,ਜਦਕਿ ਪਹਿਲਾਂ 200 ਰੁਪਏ ਸੀ। ਉੱਥੇ ਹੀ ਜਨਤਕ ਥਾਵਾਂ ਉੱਤੇ ਥੁੱਕਣ ਵਾਲਿਆਂ ਨੂੰ ਪਹਿਲਾਂ 100 ਰੁਪਏ ਜ਼ੁਰਮਾਨਾ ਦੇਣਾ ਪੈਂਦਾ ਸੀ ਪਰ ਹੁਣ ਇਸ ਦੀ ਥਾਂ 500 ਰੁਪਏ ਜ਼ੁਰਮਾਨਾ ਦੇਣਾ ਪਵੇਗਾ। ਇਸ ਤੋਂ ਇਲਾਵਾ ਕੁਆਰੰਟਾਈਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਜ਼ੁਰਮਾਨੇ ਨੂੰ 500 ਰੁਪਏ ਤੋਂ ਵਧਾ ਕੇ 2 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਜਿਹੜੇ ਲੋਕ ਬੱਸ ਵਿਚ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨਗੇ ਉਨ੍ਹਾਂ ਨੂੰ 3000 ਰੁਪਏ ਦਾ ਮੋਟਾ ਜੁਰਮਾਨਾ ਦੇਣਾ ਪਵੇਗਾ ਅਤੇ ਜਿਹੜੇ ਲੋਕ ਕਾਰ ਵਿਚ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨਗੇ ਉਨ੍ਹਾਂ ਨੂੰ 2000 ਰੁਪਏ ਜਦਕਿ ਆਟੋ ਰਿਕਸ਼ਾ ਅਤੇ ਟੂ-ਵੀਲ੍ਹਰ ‘ਤੇ ਨਿਯਮਾਂ ਦੀ ਉੁਲੰਘਣਾ ਕਰਨ ਵਾਲੇ ਨੂੰ 500 ਰੁਪਏ ਜੁਰਮਾਨਾ ਅਦਾ ਕਰਨਾ ਪਵੇਗਾ।
-PTCNews