Advertisment

ਜੇਲ੍ਹਾਂ ਵਿੱਚ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਨਫ਼ਰੀ ਵਧਾਈ ਜਾਵੇ : ਜੇਲ੍ਹ ਮੰਤਰੀ

author-image
Pardeep Singh
Updated On
New Update
ਜੇਲ੍ਹਾਂ ਵਿੱਚ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਨਫ਼ਰੀ ਵਧਾਈ ਜਾਵੇ : ਜੇਲ੍ਹ ਮੰਤਰੀ
Advertisment
ਚੰਡੀਗੜ੍ਹ: ਸੂਬੇ ਦੀਆਂ ਜੇਲ੍ਹਾਂ ਨੂੰ ਅਸਲ ਅਰਥਾਂ ਵਿੱਚ ‘ਸੁਧਾਰ ਘਰ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਜੇਲ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੋਬਾਈਲ ਫੋਨਾਂ ਦੀ ਵਰਤੋਂ ਨੂੰ ਪੂਰੀ ਤਰਾਂ ਨਾਲ ਬੰਦ ਕਰਨ ਅਤੇ ਜੇਲ ਦੇ ਅੰਦਰ ਚੱਲ ਰਹੇ ਮੋਬਾਈਲਾਂ ਬਾਰੇ ਪਤਾ ਲਗਾਉਣ ਲਈ ਨਵੀਨਤਮ ਤਕਨਾਲੋਜੀ ਵਰਤਣ ਲਈ ਰੂਪ-ਰੇਖਾ ਤਿਆਰ ਕੀਤੀ ਜਾਵੇ।
Advertisment
publive-image ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਜੇਲਾਂ ਵਿੱਚ ਨਫ਼ਰੀ (ਮੈਨ ਪਾਵਰ) ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਅਤੇ ਜੇਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੂੰ ਜੇਲਾਂ ਵਿੱਚ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕੈਦੀਆਂ ਦੀ ਨਕੇਲ ਕੱਸਣ ਲਈ ਵਾਧੂ ਪੁਲਿਸ ਕਰਮੀ ਤਾਇਨਾਤ ਕਰਨ ਲਈ ਕਿਹਾ। publive-image ਮੰਤਰੀ ਨੇ ਕਿਹਾ ਹੈ ਕਿ ਜੇਲਾਂ ਵਿੱਚੋਂ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਗਠਜੋੜ ਨੂੰ ਤੋੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਇੱਕ ਨਿਰਧਾਰਤ ਸਮੇਂ ‘ਚ ਜੇਲਾਂ ਵਿੱਚੋਂ ਸਭ ਤੋਂ ਵੱਧ ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ। ਭਵਿੱਖ ਵਿੱਚ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਜੇਲਾਂ ਦੇ ਅੰਦਰੋਂ ਇੱਕ ਵੀ ਗੈਰ-ਕਾਨੂੰਨੀ ਗਤੀਵਿਧੀ ਨਾ ਕੀਤੀ ਜਾ ਸਕੇ। publive-image ਜ਼ਿਕਰਯੋਗ ਹੈ ਕਿ ਇੱਕ ਭਾਰਤੀ ਆਈ.ਟੀ./ਕਮਿਊਨੀਕੇਸ਼ਨ ਸਿਸਟਮ ਇੰਟੀਗ੍ਰੇਸ਼ਨ ਕੰਪਨੀ ਐੱਮ.ਏ.ਪੀ.ਐੱਲ. ਨੇ ਪੇਸ਼ਕਾਰੀ ਦਿੱਤੀ ਅਤੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਜੀ.ਓ ਮੈਪਿੰਗ ਰਾਹੀਂ ਜੇਲਾਂ ਨੂੰ ਕਵਰ ਕੀਤਾ ਜਾਵੇਗਾ ਅਤੇ ਜੀ.ਓ ਫੈਨਸਿੰਗ ਅਤੇ ਤਕਨਾਲੋਜੀ ਰਾਹੀਂ ਮੋਬਾਈਲ, ਵਟਸਐਪ ਅਤੇ ਹੋਰ ਕਾਲਾਂ ਦੇ ਸਿਗਨਲ ਪ੍ਰਾਪਤ ਕੀਤੇ ਜਾ ਸਕਣਗੇ। ਇਸ ਤਕਨਾਲੋਜੀ ਰਾਹੀਂ ਰੀਅਲ ਟਾਈਮ ਡਾਟਾ ਤਿਆਰ ਕੀਤਾ ਜਾਂਦਾ ਹੈ। ਮੋਬਾਈਲ ਫੋਨ ਉਪਭੋਗਤਾਵਾਂ ਦੀ ਅਸਲ ਸਥਿਤੀ ਦਾ ਪਤਾ ਲਗਾਉਣ ਤੋਂ ਇਲਾਵਾ ਕਾਲ ਨੂੰ ਤੁਰੰਤ ਬਲੌਕ ਕੀਤਾ ਜਾ ਸਕੇਗਾ। ਮੀਟਿੰਗ ਵਿੱਚ ਏ.ਡੀ.ਜੀ.ਪੀ. ਜੇਲਾਂ ਵਰਿੰਦਰ ਕੁਮਾਰ, ਆਈ.ਜੀ. ਜੇਲਾਂ ਰੂਪ ਕੁਮਾਰ ਅਰੋੜਾ ਅਤੇ ਕਈ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਹ ਵੀ ਪੜ੍ਹੋ;ਦਿੱਲੀ ਹਾਈ ਕੋਰਟ ਨੇ ਰੱਦ ਕੀਤੀ ਕੇਜਰੀਵਾਲ ਸਰਕਾਰ ਦੀ ਮੁੱਖ ਮੰਤਰੀ ਘਰ-ਘਰ ਰਾਸ਼ਨ ਯੋਜਨਾ publive-image -PTC News-
latest-news punjab-news illegal-activities jails %e0%a8%9c%e0%a9%87%e0%a8%b2%e0%a9%8d%e0%a8%b9%e0%a8%be%e0%a8%82-%e0%a8%b5%e0%a8%bf%e0%a9%b1%e0%a8%9a-%e0%a9%9a%e0%a9%88%e0%a8%b0-%e0%a8%95%e0%a8%be%e0%a8%a8%e0%a9%82%e0%a9%b0%e0%a8%a8%e0%a9%80
Advertisment

Stay updated with the latest news headlines.

Follow us:
Advertisment