ਕਪਤਾਨ ਕੋਹਲੀ ਨੇ ਰਚਿਆ ਇਤਿਹਾਸ, ਡੇ-ਨਾਈਟ ਟੈਸਟ ਮੈਚ ‘ਚ ਸੈਂਕੜਾ ਲਗਾਉਣ ਵਾਲਾ ਬਣਿਆ ਪਹਿਲਾ ਭਾਰਤੀ ਖਿਡਾਰੀ

India vs Bangladesh 2nd Test: Virat Kohli smashes his 27th Test century

ਕਪਤਾਨ ਕੋਹਲੀ ਨੇ ਰਚਿਆ ਇਤਿਹਾਸ, ਡੇ-ਨਾਈਟ ਟੈਸਟ ਮੈਚ ‘ਚ ਸੈਂਕੜਾ ਲਗਾਉਣ ਵਾਲਾ ਬਣਿਆ ਪਹਿਲਾ ਭਾਰਤੀ ਖਿਡਾਰੀ,ਕਲਕੱਤਾ: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਈਡਨ ਗਾਰਡਨ ਮੈਦਾਨ ‘ਚ ਗੁਲਾਬੀ ਗੇਂਦ ਨਾਲ ਖੇਡੇ ਜਾ ਰਹੇ ਇਤਿਹਾਸਕ ਡੇ-ਨਾਈਟ ਟੈਸਟ ਵਿਚ ਮੈਚ ਦੇ ਦੂਜੇ ਦਿਨ ਭਾਰਤ ਦੇ ਕਪਤਾਨ ਵਿਰਾਟ ਕੋਹਲੀ ਨੇ ਇਤਿਹਾਸ ਰਚ ਦਿੱਤਾ ਹੈ।

ਆਪਣਾ ਪਹਿਲਾ ਡੇ-ਨਾਈਟ ਟੈਸਟ ਮੈਚ ਖੇਡਦੇ ਹੋਏ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਪਿੰਕ ਬਾਲ ਟੈਸਟ ਵਿੱਚ ਸੈਂਕੜਾ ਲਗਾਉਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਉਸ ਦੇ ਸੈਂਕੜੇ ਦੀ ਬਦੌਲਤ ਭਾਰਤ ਨੇ ਇਸ ਮੈਚ ਵਿੱਚ ਬੰਗਲਾਦੇਸ਼ ਨੂੰ ਪੂਰੀ ਤਰ੍ਹਾਂ ਬੈਕਫੁੱਟ ‘ਤੇ ਧੱਕ ਦਿੱਤਾ ਹੈ।

ਅੱਜ ਦੂਜੇ ਦਿਨ ਦੀ ਖੇਡ ਸ਼ੁਰੂ ਹੁੰਦੇ ਹੀ ਚੌਥਾ ਝਟਕਾ ਉਦੋਂ ਲੱਗਾ ਜਦੋਂ ਰਹਾਨੇ 51 ਦੌੜਾਂ ਦੇ ਨਿੱਜੀ ਸਕੋਰ ‘ਤੇ ਆਊਟ ਹੋ ਗਿਆ। ਰਹਾਨੇ ਨੇ ਆਪਣੀ ਪਾਰੀ ਦੇ ਦੌਰਾਨ 7 ਚੌਕੇ ਲਾਏ। ਇਸ ਦੌਰਾਨ ਕੋਹਲੀ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਆਪਣੇ ਟੈਸਟ ਕਰੀਅਰ ਦਾ 27ਵਾਂ ਸੈਂਕੜਾ ਜੜਿਆ। ਕੋਹਲੀ ਨੇ ਇਸ ਦੌਰਾਨ 12 ਚੌਕੇ ਲਾਏ।

ਹੋਰ ਪੜ੍ਹੋ: ਧੋਨੀ ਦੇ ਇਸ ਛੱਕੇ ਨੇ ਯਾਦ ਕਰਾਇਆ 2011 ਵਰਲਡ ਕੱਪ ਫਾਈਨਲ, ਦੇਖੋ ਵੀਡੀਓ

ਪਹਿਲੇ ਦਿਨ ਦੀ ਗੱਲ ਕੀਤੀ ਜਾਵੇ ਤਾਂ ਇਸ਼ਾਂਤ ਸ਼ਰਮਾ (22 ਦੌੜਾਂ ‘ਤੇ 5 ਵਿਕਟਾਂ) ਦੀ ਅਗਵਾਈ ਵਿਚ ਤੇਜ਼ ਗੇਂਦਬਾਜ਼ਾਂ ਦੇ ਘਾਤਕ ਪ੍ਰਦਰਸ਼ਨ ਨਾਲ ਭਾਰਤ ਨੇ ਈਡਨ ਗਾਰਡਨ ਮੈਦਾਨ ‘ਤੇ ਬੰਗਲਾਦੇਸ਼ ਨੂੰ ਲੰਚ ਤੋਂ ਬਾਅਦ 30.3 ਓਵਰਾਂ ਵਿਚ ਸਿਰਫ 106 ਦੌੜਾਂ ‘ਤੇ ਢੇਰ ਕਰ ਦਿੱਤਾ। ਭਾਰਤ ਨੇ ਇਸਦੇ ਜਵਾਬ ਵਿਚ ਪਹਿਲੇ ਦਿਨ ਦੀ ਖੇਡ ਖਤਮ ਹੋਣ ਤਕ 46 ਓਵਰਾਂ ਵਿਚ 3 ਵਿਕਟਾਂ ‘ਤੇ 174 ਦੌੜਾਂ ਬਣਾ ਕੇ 68 ਦੌੜਾਂ ਦੀ ਬੜ੍ਹਤ ਹਾਸਲ ਕੀਤੀ ਸੀ।

ਦੋਹਾਂ ਟੀਮਾਂ ਦੀਆਂ ਪਲੇਇੰਗ ਇਲੈਵਨ
ਭਾਰਤ: ਮਯੰਕ ਅਗਰਵਾਲ, ਰੋਹਿਤ ਸ਼ਰਮਾ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ (ਕਪਤਾਨ), ਅਜਿੰਕਯ ਰਹਾਨੇ, ਰਵਿੰਦਰ ਜਡੇਜਾ, ਰਿਧੀਮਾਨ ਸਾਹਾ (ਵਿਕਟਕੀਪਰ), ਉਮੇਸ਼ ਯਾਦਵ, ਰਵੀਚੰਦਰਨ ਅਸ਼ਵਿਨ, ਮੁਹੰਮਦ ਸ਼ੰਮੀ, ਇਸ਼ਾਂਤ ਸ਼ਰਮਾ।

ਬੰਗਲਾਦੇਸ਼: ਸ਼ਾਦਮਾਨ ਇਸਲਾਮ, ਇਮਰੂਲ ਕੇਯਾਸ, ਮੋਮਿਨੁਲ ਹੱਕ (ਕਪਤਾਨ), ਮੁਹੰਮਦ ਮਿਥੁਨ, ਮੁਸ਼ਫਿਕੁਰ ਰਹੀਮ, ਮਹਿਮਦੁੱਲ੍ਹਾ, ਲਿਟਨ ਦਾਸ (ਵਿਕਟਕੀਪਰ), ਨਈਮ ਹਸਨ, ਮੇਹਦੀ ਹਸਨ, ਅਬੂ ਜਾਇਦ, ਅਲ-ਅਮੀਨ-ਹੁਸੈਨ, ਇਬਾਦਤ ਹੁਸੈਨ।

-PTC News