IND vs AUS : ਪਹਿਲੇ ਵਨਡੇ ਮੈਚ ‘ਚ ਆਸਟ੍ਰੇਲੀਆ ਨੇ ਭਾਰਤ ਨੂੰ 34 ਦੌੜਾਂ ਨਾਲ ਹਰਾਇਆ

aus
IND vs AUS : ਪਹਿਲੇ ਵਨਡੇ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 34 ਦੌੜਾਂ ਨਾਲ ਹਰਾਇਆ

IND vs AUS : ਪਹਿਲੇ ਵਨਡੇ ਮੈਚ ‘ਚ ਆਸਟ੍ਰੇਲੀਆ ਨੇ ਭਾਰਤ ਨੂੰ 34 ਦੌੜਾਂ ਨਾਲ ਹਰਾਇਆ,ਸਿਡਨੀ: ਭਾਰਤੀ ਕ੍ਰਿਕੇਟ ਟੀਮ ਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਗਿਆ ਪਹਿਲਾ ਵਨਡੇ ਮੈਚ ‘ਚ ਆਸਟ੍ਰੇਲੀਆ ਟੀਮ ਨੇ ਬੇਹਤਰੀਨ ਪ੍ਰਦਰਸ਼ਨ ਕਰਦੇ ਹੋਏ ਭਾਰਤ ਨੂੰ 34 ਦੌੜਾ ਨਾਲ ਹਰਾ ਦਿੱਤਾ।ਜਿੱਤ ਦੇ ਨਾਲ ਹੀ ਆਸਟਰੇਲੀਆ ਨੇ ਤਿੰਨ ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਸੀਰੀਜ਼ ਦਾ ਦੂਜਾ ਵਨ ਡੇ ਮੈਚ 15 ਜਨਵਰੀ ਨੂੰ ਐਡੀਲੇਡ ‘ਚ ਖੇਡਿਆ ਜਾਵੇਗਾ।

aus
IND vs AUS : ਪਹਿਲੇ ਵਨਡੇ ਮੈਚ ‘ਚ ਆਸਟ੍ਰੇਲੀਆ ਨੇ ਭਾਰਤ ਨੂੰ 34 ਦੌੜਾਂ ਨਾਲ ਹਰਾਇਆ

ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਆਸਟਰੇਲੀਆ ਟੀਮ ਨਿਰਧਾਰਤ 50 ਓਵਰਾਂ ‘ਚ ਪੰਜ ਵਿਕਟਾਂ ਗੁਆ ਕੇ 288 ਦੌੜਾਂ ਬਣਾਈਆਂ। ਜਵਾਬ ‘ਚ ਟੀਮ ਇੰਡੀਆ ਨੇ 50 ਓਵਰਾਂ ‘ਚ 9 ਵਿਕਟਾਂ ਗੁਆ ਕੇ 254 ਦੌੜਾਂ ਹੀ ਬਣਾ ਸਕੀ। ਟੀਮ ਇੰਡੀਆ ਦੇ ਹਿਟਮੈਨ ਰੋਹਿਤ ਸ਼ਰਮਾ ਦੇ ਸੈਂਕੜੇ ‘ਤੇ ਪਾਣੀ ਫਿਰ ਗਿਆ।ਸਿਡਨੀ ਕ੍ਰਿਕਟ ਗਰਾਊਂਡ ‘ਤੇ 289 ਦੌੜਾਂ ਦੇ ਚੁਣੌਤੀਪੂਰਨ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ।

aus
IND vs AUS : ਪਹਿਲੇ ਵਨਡੇ ਮੈਚ ‘ਚ ਆਸਟ੍ਰੇਲੀਆ ਨੇ ਭਾਰਤ ਨੂੰ 34 ਦੌੜਾਂ ਨਾਲ ਹਰਾਇਆ

ਦੱਸ ਦੇਈਏ ਕਿ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਆਸਟਰੇਲੀਆ ਦੇ ਪਹਿਲੇ ਬੱਲੇਬਾਜ਼ੀ ਕਰਨ ਦੇ ਫੈਸਲੇ ਨੂੰ ਗਲਤ ਸਾਬਤ ਕਰ ਦਿੱਤਾ। ਉਨ੍ਹਾਂ ਨੇ ਪਾਰੀ ਦੇ ਤੀਜੇ ਓਵਰ ‘ਚ ਕਪਤਾਨ ਆਰੋਨ ਫਿੰਚ (6) ਨੂੰ ਕਲੀਨ ਬੋਲਡ ਕਰ ਦਿੱਤਾ।

-PTC News