Ind vs Ban, Pink Ball Test : ਦੂਜਾ ਟੈਸਟ ਮੈਚ ਜਿੱਤ ਕੇ ਭਾਰਤ ਨੇ ਸੀਰੀਜ਼ ‘ਤੇ ਕੀਤਾ ਕਬਜ਼ਾ

Ind Vs Ban

Ind vs Ban, Pink Ball Test : ਦੂਜਾ ਟੈਸਟ ਮੈਚ ਜਿੱਤ ਕੇ ਭਾਰਤ ਨੇ ਸੀਰੀਜ਼ ‘ਤੇ ਕੀਤਾ ਕਬਜ਼ਾ,ਕਲਕੱਤਾ: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਈਡਨ ਗਾਰਡਨ ਮੈਦਾਨ ‘ਚ ਗੁਲਾਬੀ ਗੇਂਦ ਨਾਲ ਖੇਡਿਆ ਗਿਆ ਇਤਿਹਾਸਕ ਡੇ-ਨਾਈਟ ਟੈਸਟ ਮੈਚ ‘ਚ ਭਾਰਤ ਨੇ ਵਿਰੋਧੀ ਟੀਮ ਨੂੰ ਇੱਕ ਵਾਰ ਤੋਂ ਕਰਾਰੀ ਮਾਤ ਦੇ ਦਿੱਤੀ ਹੈ।

ਭਾਰਤ ਨੇ ਇਹ ਮੈਚ ਪਾਰੀ ਅਤੇ 46 ਦੌੜਾਂ ਨਾਲ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰ ਲਿਆ ਹੈ। ਟੈਸਟ ਦੇ ਦੂਜੇ ਦਿਨ ਦੇ ਅੰਤ ਤੱਕ ਬੰਗਲਾਦੇਸ਼ ਦੀ ਟੀਮ ਨੇ ਛੇ ਵਿਕਟਾਂ ਦੇ ਨੁਕਸਾਨ ‘ਤੇ 152 ਦੌੜਾਂ ਬਣਾ ਲਈਆਂ ਸਨ ਤੇ ਅੱਜ ਤੀਜੇ ਦਿਨ ਜਦੋਂ ਖੇਡ ਦੀ ਸ਼ੁਰੂਆਤ ਹੋਈ ਤਾਂ ਬੰਗਲਾਦੇਸ਼ ਨੂੰ 7ਵਾਂ ਝਟਕਾ ਉਦੋਂ ਲੱਗਾ ਜਦੋਂ ਇਬਾਦਤ ਹੁਸੈਨ 0 ਦੌੜਾਂ ਦੇ ਨਿੱਜੀ ਸਕੋਰ ‘ਤੇ ਆਊਟ ਹੋ ਗਿਆ।

ਹੋਰ ਪੜ੍ਹੋ:ਪੱਛਮੀ ਬੰਗਾਲ ‘ਚ ‘ਬੁਲਬੁਲ’ ਤੂਫਾਨ ਦਾ ਕਹਿਰ, ਕੋਲਕਾਤਾ ਏਅਰਪੋਰਟ 12 ਘੰਟੇ ਲਈ ਰਿਹਾ ਬੰਦ

ਜਿਸ ਤੋਂ ਬਾਅਦ ਇਕ ਤੋਂ ਬਾਅਦ ਇੱਕ ਵਿਕਟਾਂ ਡਿੱਗਦੀਆਂ ਗਈਆਂ ਤੇ ਬੰਗਲਾਦੇਸ਼ ਦੀ ਪੂਰੀ ਟੀਮ 195 ਦੌੜਾਂ ‘ਤੇ ਢੇਰ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਨੇ ਇਸ ਮੈਚ ‘ਚ ਵੱਡੀ ਜਿੱਤ ਦਰਜ ਕਰਕੇ ਇੱਕ ਵਾਰ ਫਿਰ ਤੋਂ ਇਤਿਹਾਸ ਰਚ ਦਿੱਤਾ ਹੈ।

ਭਾਰਤ ਵੱਲੋਂ ਬੰਗਲਾਦੇਸ਼ ਦੀ ਦੂਜੀ ਪਾਰੀ ‘ਚ ਸਭ ਤੋਂ ਜ਼ਿਆਦਾ 5 ਵਿਕਟਾਂ ਉਮੇਸ਼ ਯਾਦਵ ਨੂੰ ਮਿਲੀਆਂ। ਇਸ਼ਾਂਤ ਸ਼ਰਮਾ ਨੂੰ 4 ਵਿਕਟਾਂ ਮਿਲੀਆਂ। ਉਥੇ ਹੀ ਭਾਰਤ ਦੇ ਕਪਤਾਨ ਵਿਰਾਟ ਕੋਹਲੀ ਨੇ 136 ਦੌੜਾਂ ਬਣਾਈਆਂ ਤੇ ਟੈਸਟ ਕਰੀਅਰ ਦਾ ਆਪਣਾ 27ਵਾਂ ਸੈਂਕੜਾ ਪੂਰਾ ਕੀਤਾ।

-PTC News