IND vs NZ: ਭਾਰਤ ਨੇ ਨਿਊਜ਼ੀਲੈਂਡ ਨੂੰ 35 ਦੌੜਾਂ ਨਾਲ ਦਿੱਤੀ ਮਾਤ, 4-1 ਨਾਲ ਜਿੱਤੀ ਸੀਰੀਜ਼
IND vs NZ: ਭਾਰਤ ਨੇ ਨਿਊਜ਼ੀਲੈਂਡ ਨੂੰ 35 ਦੌੜਾਂ ਨਾਲ ਦਿੱਤੀ ਮਾਤ, 4-1 ਨਾਲ ਜਿੱਤੀ ਸੀਰੀਜ਼,ਵੇਲਿੰਗਟਨ: ਅੱਜ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਖੇਡੇ ਗਏ ਪੰਜਵੇਂ ਵਨਡੇ ਮੈਚ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 35 ਦੌੜਾਂ ਨਾਲ ਹਰਾਇਆ। ਜਿਸ ਨਾਲ ਭਾਰਤ ਨੇ ਸੀਰੀਜ਼ 4-1 ਨਾਲ ਜਿੱਤ ਲਈ ਹੈ। [caption id="attachment_250467" align="aligncenter" width="300"] IND vs NZ: ਭਾਰਤ ਨੇ ਨਿਊਜ਼ੀਲੈਂਡ ਨੂੰ 35 ਦੌੜਾਂ ਨਾਲ ਦਿੱਤੀ ਮਾਤ, 4-1 ਨਾਲ ਜਿੱਤੀ ਸੀਰੀਜ਼[/caption] ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 49.5 ਓਵਰਾਂ 'ਚ 10 ਵਿਕਟਾਂ ਦੇ ਨੁਕਸਾਨ 'ਤੇ 252 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਨਿਊਜ਼ੀਲੈਂਡ ਨੂੰ 253 ਦੌੜਾਂ ਦਾ ਟੀਚਾ ਦਿੱਤਾ। [caption id="attachment_250468" align="aligncenter" width="300"] IND vs NZ: ਭਾਰਤ ਨੇ ਨਿਊਜ਼ੀਲੈਂਡ ਨੂੰ 35 ਦੌੜਾਂ ਨਾਲ ਦਿੱਤੀ ਮਾਤ, 4-1 ਨਾਲ ਜਿੱਤੀ ਸੀਰੀਜ਼[/caption] ਇਸ ਦੇ ਜਵਾਬ 'ਚ ਨਿਊਜ਼ੀਲੈਂਡ ਦੀ ਟੀਮ ਦੀ ਸ਼ੁਰੂਆਤ ਕੁਝ ਖਾਸ ਨਹੀਂ ਰਹੀ। ਨਿਊਜ਼ੀਲੈਂਡ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਹੇਨਰੀ ਨਿਕੋਲਸ 10 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋ ਗਏ। ਨਿਕੋਲਸ ਸ਼ਮੀ ਦੀ ਗੇਂਦ 'ਤੇ ਕੇਦਾਰ ਜਾਧਵ ਨੂੰ ਕੈਚ ਦੇ ਬੈਠੇ ਤੇ ਪਵੇਲੀਅਨ ਪਰਤ ਗਏ। [caption id="attachment_250466" align="aligncenter" width="300"] IND vs NZ: ਭਾਰਤ ਨੇ ਨਿਊਜ਼ੀਲੈਂਡ ਨੂੰ 35 ਦੌੜਾਂ ਨਾਲ ਦਿੱਤੀ ਮਾਤ, 4-1 ਨਾਲ ਜਿੱਤੀ ਸੀਰੀਜ਼[/caption] ਜਿਸ ਤੋਂ ਬਾਅਦ ਭਾਰਤੀ ਗੇਂਦਬਾਜ਼ਾਂ ਨੇ ਸ਼ਿਕੰਜਾ ਕਸਦੇ ਹੋਏ ਇੱਕ ਤੋਂ ਬਾਅਦ ਇੱਕ ਕੀਵੀ ਬੱਲੇਬਾਜ਼ਾਂ ਨੂੰ ਪਵੇਲੀਅਨ ਭੇਜ ਦਿੱਤਾ। -PTC News