IND vs SA: ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਰਾਹੁਲ ਦੀ ਜਗ੍ਹਾ ਸ਼ੁਭਮਨ ਗਿੱਲ ਨੂੰ ਮਿਲਿਆ ਮੌਕਾ

By Jashan A - September 12, 2019 5:09 pm

IND vs SA: ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਰਾਹੁਲ ਦੀ ਜਗ੍ਹਾ ਸ਼ੁਭਮਨ ਗਿੱਲ ਨੂੰ ਮਿਲਿਆ ਮੌਕਾ,ਨਵੀਂ ਦਿੱਲੀ: ਅਗਲੇ ਮਹੀਨੇ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਕਾਰ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਲਈ ਅੱਜ ਭਾਰਤੀ ਟੀਮ ਦਾ ਐਲਾਨ ਹੋ ਗਿਆ ਹੈ। ਜਿਸ ਦੌਰਾਨ ਇਸ ਟੀਮ 'ਚ ਕੇ. ਐੱਲ ਰਾਹੁਲ ਦੀ ਥਾਂ ਸ਼ੁਭਮਨ ਗਿੱਲ ਨੂੰ ਚੁਣਿਆ ਗਿਆ ਹੈ।

ਪਿਛਲੇ ਕੁੱਝ ਸਮੇਂ ਤੋਂਂ ਸ਼ੁਭਮਨ ਗਿੱਲ ਫਰਸਟ ਕਲਾਸ 'ਚ ਕਾਫ਼ੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੀ ਫਰਸਟ ਕਲਾਸ ਕਰੀਅਰ 'ਚ 70 ਤੋਂ ਜ਼ਿਆਦਾ ਦਾ ਔਸਤ ਹੈ। ਉਥੇ ਹੀ ਮਯੰਕ ਅਗਰਵਾਲ ਅਤੇ ਹਨੁਮਾ ਵਿਹਾਰੀ ਨੂੰ ਵੀ ਇਸ ਟੀਮ 'ਚ ਜਗ੍ਹਾ ਮਿਲੀ ਹੈ।

ਹੋਰ ਪੜ੍ਹੋ: ਫਿਰੋਜ਼ਪੁਰ: ਕੇਂਦਰੀ ਜੇਲ੍ਹ 'ਚ ਬੰਦ 3 ਕੈਦੀਆਂ ਤੋਂ ਮੋਬਾਇਲ ਫੋਨ ਬਰਾਮਦ, ਜਾਂਚ 'ਚ ਜੁਟੀ ਪੁਲਿਸ

https://twitter.com/BCCI/status/1172104360047722502?s=20

ਇਸ ਤਰ੍ਹਾਂ ਹੈ ਭਾਰਤੀ ਟੈਸਟ ਟੀਮ:
ਵਿਰਾਟ ਕੋਹਲੀ (ਕਪ‍ਤਾਨ), ਮਯੰਕ ਅੱਗਰਵਾਲ, ਰੋਹਿਤ ਸ਼ਰਮਾ, ਚੇਤੇਸ਼‍ਵਰ ਪੁਜਾਰਾ, ਅਜਿੰਕਆ ਰਹਾਣੇ (ਉਪ-ਕਪ‍ਤਾਨ), ਹਨੁਮਾ ਵਿਹਾਰੀ, ਰਿਸ਼ਭ ਪੰਤ (ਵਿਕਟਕੀਪਰ), ਰਿੱਧੀਮਾਨ ਸਾਹਾ (ਵਿਕਟਕੀਪਰ), ਆਰ ਅਸ਼ਵਿਨ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ, ਇਸ਼ਾਂਤ ਸ਼ਰਮਾ ਅਤੇ ਸ਼ੁਭਮਨ ਗਿੱਲ।

-PTC News

adv-img
adv-img