Advertisment

ਵੱਖ-ਵੱਖ ਸ਼ਖ਼ਸੀਅਤਾਂ ਨੇ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਮੁਬਾਰਕਾਂ

author-image
Ravinder Singh
Updated On
New Update
ਵੱਖ-ਵੱਖ ਸ਼ਖ਼ਸੀਅਤਾਂ ਨੇ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਮੁਬਾਰਕਾਂ
Advertisment
ਚੰਡੀਗੜ੍ਹ : ਪੂਰਾ ਭਾਰਤ ਆਜ਼ਾਦੀ ਦਿਹਾੜੇ ਦੇ ਜਸ਼ਨ ਵਿੱਚ ਡੁੱਬਿਆ ਹੋਇਆ ਹੈ। ਦੇਸ਼ ਵਿੱਚ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਆਜ਼ਾਦੀ ਦਿਹਾੜੇ ਦੀਆਂ ਦੇਸ਼ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਏ 75 ਵਰ੍ਹੇ ਪੂਰੇ ਹੋ ਗਏ ਹਨ। ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਪ੍ਰਣਾਮ ਕਰਦਾ ਹਾਂ। ਨਾਲ ਹੀ ਦੇਸ਼-ਵਿਦੇਸ਼ਾਂ ਵਿੱਚ ਵੱਸਦੇ ਸਮੁੱਚੇ ਭਾਰਤ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ।
Advertisment
ਇਸ ਤੋਂ ਇਲਾਵਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕੇ ਆਜ਼ਾਦੀ ਦਿਹਾੜੇ ਉਤੇ ਲਿਖਿਆ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਯਤਨਾਂ ਸਦਕਾ ਅੱਜ ਅਸੀਂ ਆਜ਼ਾਦੀ ਦੀ ਹਵਾ ਵਿੱਚ ਸਾਹ ਲੈ ਰਹੇ ਹਾਂ। ਆਓ ਉਨ੍ਹਾਂ ਵੱਲੋਂ ਕੀਤੀਆਂ ਕੁਰਬਾਨੀਆਂ ਲਈ ਉਨ੍ਹਾਂ ਨੂੰ ਸਲਾਮ ਕਰੀਏ ਅਤੇ ਸਾਨੂੰ ਸਾਡਾ ਅੱਜ ਦੇਣ ਲਈ ਉਨ੍ਹਾਂ ਦਾ ਧੰਨਵਾਦ ਕਰੀਏ।
Advertisment
ਇਸ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਕਰ ਕੇ ਕਿਹਾ ਕਿ ਸਾਡੇ ਆਜ਼ਾਦੀ ਘੁਲਾਟੀਆਂ ਨੇ ਸਾਨੂੰ ਆਜ਼ਾਦੀ ਦਿਵਾਉਣ ਲਈ ਅਣਗਿਣਤ ਦੁੱਖ ਝੱਲੇ।
Advertisment
ਇਹ ਉਨ੍ਹਾਂ ਨੂੰ ਯਾਦ ਕਰਨ ਤੇ ਉਨ੍ਹਾਂ ਦਾ ਸਨਮਾਨ ਕਰਨ ਦਾ ਦਿਨ ਹੈ। ਆਓ ਸਖ਼ਤ ਮਿਹਨਤ ਨਾਲ ਪ੍ਰਾਪਤ ਕੀਤੀ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀ ਰੱਖਿਆ ਅਤੇ ਪ੍ਰਫੁੱਲਤ ਕਰਨ ਦਾ ਪ੍ਰਣ ਕਰੀਏ। publive-image ਇਹ ਵੀ ਪੜ੍ਹੋ : ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਹਿਰਾਇਆ ਤਿਰੰਗਾ-
punjabinews latestnews president ptcnews mp independenceday cm shiromaniakalidal sukhbirsinghbadal harsimratkaurbadal bhagwantsinghmann
Advertisment

Stay updated with the latest news headlines.

Follow us:
Advertisment