ਮੁੱਖ ਖਬਰਾਂ

ਗੋਆ ਦੀ ਆਜ਼ਾਦੀ ਦੇ ਨਾਇਕ ਕਰਨੈਲ ਸਿੰਘ ਈਸੜੂ ਮਰਨ ਉਪਰੰਤ ਸਨਮਾਨਿਤ

By Ravinder Singh -- August 17, 2022 9:18 am

ਗੋਆ : ਗੋਆ ਨੂੰ ਵਿਦੇਸ਼ੀ ਹਕੂਮਤ ਤੋਂ ਆਜ਼ਾਦ ਕਰਵਾਉਣ ਦੇ ਸੰਘਰਸ਼ ਵਿੱਚ ਆਪਾ ਵਾਰਨ ਵਾਲੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਮਰਨ ਉਪਰੰਤ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੇਤਿਮ ਗੋਆ ਦੇ ਪ੍ਰਧਾਨ ਹਰਵਿੰਦਰ ਸਿੰਘ ਧਾਮ ਨੇ ਕਿਹਾ ਹੈ ਕਿ ਅੱਜ ਸਿੱਖਾਂ ਤੇ ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਪੁਰਤਗਾਲੀਆਂ ਤੋਂ ਗੋਆ ਦੀ ਆਜ਼ਾਦੀ ਲਈ ਪਹਿਲੇ ਸ਼ਹੀਦ ਸਰਦਾਰ ਕਰਨੈਲ ਸਿੰਘ ਬੇਨੀਪਾਲ (ਪਿੰਡ ਈਸੜੂ, ਪੰਜਾਬ) ਦੀ ਸ਼ਹਾਦਤ ਦਾ ਸਨਮਾਨ ਕਰਦੇ ਹੋਏ ਤੇ ਗੋਆ ਦੇ ਸਮੂਹ ਸਿੱਖਾਂ ਦੀ ਮੰਗ ਮੰਨਦੇ ਹੋਏ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਸ਼ਹੀਦ ਕਰਨੈਲ ਸਿੰਘ ਬੇਨੀਪਾਲ ਨੂੰ ਮਰਨ ਉਪਰੰਤ ਸਨਮਾਨਿਤ ਕੀਤਾ ਹੈ।

ਗੋਆ ਦੀ ਆਜ਼ਾਦੀ ਦੇ ਨਾਇਕ ਕਰਨੈਲ ਸਿੰਘ ਈਸੜੂ ਮਰਨ ਉਪਰੰਤ ਸਨਮਾਨਿਤ

ਅੱਜ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਉਂਦੇ ਹੋਏ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਸ਼ਹੀਦ ਦੇ ਪੰਜਾਬ ਤੋਂ ਬੁਲਾਏ ਰਿਸ਼ਤੇਦਾਰ ਗੁਰਸ਼ਰਨ ਸਿੰਘ ਨੂੰ ਸ਼ਹੀਦ ਕਰਨੈਲ ਸਿੰਘ ਬੇਨੀਪਾਲ ਦਾ ਸਨਮਾਨ ਸਰਟੀਫਿਕੇਟ (ਮਰਨ ਉਪਰੰਤ) ਭੇਟ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਬੇਤਿਮ ਤੇ ਗੋਆ ਦੀ ਸਮੂਹ ਸਿੱਖ ਸੰਗਤ ਇਸ ਸਨਮਾਨ ਲਈ ਮੁੱਖ ਮੰਤਰੀ ਦਾ ਬਹੁਤ ਧੰਨਵਾਦ ਕਰਦੀ ਹੈ।

ਗੋਆ ਦੀ ਆਜ਼ਾਦੀ ਦੇ ਨਾਇਕ ਕਰਨੈਲ ਸਿੰਘ ਈਸੜੂ ਮਰਨ ਉਪਰੰਤ ਸਨਮਾਨਿਤਜ਼ਿਕਰਯੋਗ ਹੈ ਕਿ 15 ਅਗਸਤ 1955 ਵਿੱਚ ਭਾਰਤ ਵਾਸੀਆਂ ਨੇ ਗੋਆ ਨੂੰ ਗ਼ੈਰ-ਮੁਲਕੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਘੋਲ ਸ਼ੁਰੂ ਕੀਤਾ ਸੀ ਜਿਸ ਵਿੱਚ ਪੁਰਤਗਾਲ ਸਰਕਾਰ ਦੀ ਫ਼ੌਜ ਵੱਲੋਂ ਕੀਤੀ ਗਈ ਅੰਨ੍ਹੇਵਾਹ ਫ਼ਾਇਰਿੰਗ ਵਿੱਚ ਪੰਜਾਬੀ ਨੌਜਵਾਨ ਮਾਸਟਰ ਕਰਨੈਲ ਸਿੰਘ ਈਸੜੂ ਨੇ ਸ਼ਹੀਦੀ ਪ੍ਰਾਪਤ ਕੀਤੀ। ਗੋਆ ਦੀ ਆਜ਼ਾਦੀ ਦਿਹਾੜੇ ਉਤੇ ਕਰਨੈਲ ਸਿੰਘ ਈਸੜੂ ਦੀ ਸ਼ਹੀਦੀ ਨੂੰ ਹਰ ਸਾਲ ਸਿਜਦਾ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਕਮਿਊਨਿਟੀ ਸੈਂਟਰ 'ਚ ਮਰੀਜ਼ ਦੀ ਮੌਤ ਮਗਰੋਂ ਡਾਕਟਰ ਤੇ ਸਟਾਫ਼ ਖ਼ਿਲਾਫ਼ ਮਾਮਲਾ ਦਰਜ

ਕਾਬਿਲੇਗੌਰ ਹੈ ਕਿ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਹਰ ਵਰ੍ਹੇ ਪਿੰਡ ਵਿੱਚ ਸ਼ਹੀਦੀ ਜੋੜ ਮੇਲਾ ਲੱਗਦਾ ਹੈ। ਪਿੰਡ ਵਾਸੀਆਂ ਵੱਲੋਂ ਸ਼ਹੀਦ ਕਰਨੈਲ ਸਿੰਘ ਮੈਮੋਰੀਅਲ ਟੂਰਨਾਮੈਂਟ ਕਮੇਟੀ ਬਣਾਈ ਗਈ ਹੈ ਜੋ ਹਰ ਸਾਲ ਟੂਰਨਾਮੈਂਟ ਕਰਵਾਉਂਦੀ ਹੈ। ਸ਼ਹੀਦ ਕਰਨੈਲ ਸਿੰਘ ਦੇ ਨਾਂ ਉਤੇ ਪਿੰਡ ਵਿੱਚ ਹੀ ਇਕ ਲਾਇਬ੍ਰੇਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੀ ਬਣਾਇਆ ਗਿਆ ਹੈ। ਇਥੇ ਹੀ ਇਥ ਸਟੇਡੀਅਮ ਉਸਾਰੀ ਅਧੀਨ ਹੈ। ਖੰਨਾ ਵਿੱਚ ਇਕ ਬਾਜ਼ਾਰ ਦਾ ਨਾਂ ਵੀ ਸ਼ਹੀਦ ਕਰਨੈਲ ਸਿੰਘ ਦੇ ਨਾਂ ਉਤੇ ਰੱਖਿਆ ਗਿਆ ਹੈ। ਪਿੰਡ ਈਸੜੂ ਜੋ ਖੰਨਾ ਤੋਂ ਮਲੇਰਕੋਟਲਾ ਸੜਕ ਉਤੇ 12 ਕਿਲੋਮੀਟਰ ਦੀ ਦੂਰੀ ਉਤੇ ਹੈ, ਵਿੱਚ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦਗਾਰ ਬਣੀ ਹੋਈ ਹੈ। ਈਸੜੂ ਵਿੱਚ ਹਰ ਸਾਲ 15 ਅਗਸਤ ਨੂੰ ਸੂਬਾ ਪੱਧਰੀ ਭਾਰੀ ਇਕੱਠ ਹੁੰਦਾ ਹੈ।

 

  • Share