ਹੋਰ ਖਬਰਾਂ

IND vs NZ: ਭਾਰਤ ਨੇ ਜਿੱਤਿਆ ਲੜੀ ਦਾ ਦੂਸਰਾ ਮੁਕਾਬਲਾ

By Jashan A -- January 26, 2020 4:01 pm -- Updated:Feb 15, 2021

IND vs NZ: ਭਾਰਤ ਨੇ ਜਿੱਤਿਆ ਲੜੀ ਦਾ ਦੂਸਰਾ ਮੁਕਾਬਲਾ,ਆਕਲੈਂਡ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਜਾ ਰਹੀ ਹੈ। ਜਿਸ ਦਾ ਦੂਸਰਾ ਮੁਕਾਬਲਾ ਅੱਜ ਆਕਲੈਂਡ ਦੇ ਈਡਨ ਪਾਰਕ 'ਚ ਖੇਡਿਆ ਗਿਆ। ਜਿੱਥੇ ਭਾਰਤ ਨੇ ਨਿਊਜ਼ੀਲੈਂਡ ਨੂੰ ਲਗਾਤਾਰ ਦੂਜੇ ਮੈਚ 'ਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਚ 2-0 ਦੀ ਬੜ੍ਹਤ ਹਾਸਲ ਕਰ ਲਈ।

ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਦੀ ਟੀਮ 132 ਦੌੜਾਂ ਹੀ ਬਣਾ ਸਕੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਨੇ 17.3 ਓਵਰਾਂ 'ਚ 3 ਵਿਕਟਾਂ ਗੁਆ ਕੇ ਇਹ ਟੀਚਾ ਹਾਸਲ ਕਰ ਲਿਆ।

ਹੋਰ ਪੜ੍ਹੋ: ਪੁਲਾੜ ਏਜੰਸੀ ਇਸਰੋ ਨੇ ਲਾਂਚ ਕੀਤਾ ਕਾਰਟੋਸੈੱਟ-3 ਸੈਟੇਲਾਈਟ

https://twitter.com/BCCI/status/1221374921164541952?s=20

ਟੀਮਾਂ ਇਸ ਤਰ੍ਹਾਂ ਹਨ:-

ਭਾਰਤ : ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ),ਲੋਕੇਸ਼ ਰਾਹੁਲ (ਵਿਕਟਕੀਪਰ), ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਸ਼ਿਵਮ ਦੂਬੇ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ, ਨਵਦੀਪ ਸੈਣੀ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ।

ਨਿਊਜ਼ੀਲੈਂਡ- ਕੇਨ ਵਿਲੀਅਮਸਨ (ਕਪਤਾਨ), ਮਾਰਟਿਨ ਗੁਪਟਿਲ, ਕੌਲਿਨ ਮੁਨਰੋ, ਰੋਸ ਟੇਲਰ, ਬਲੇਅਰ ਟਿਕਰ, ਮਿਸ਼ੇਲ ਸੈਂਟਨਰ, ਟਿਮ ਸਿਫਰਟ, ਈਸ਼ ਸ਼ੋਢੀ, ਟਿਮ ਸਾਊਥੀ, ਕੌਲਿਨ ਡੀ ਗ੍ਰੈਂਡਹੋਮ,ਹੈਮਿਸ਼ ਬੇਨੇਟ।

-PTC News