Corona Updates: ਦੇਸ਼ 'ਚ ਪਿਛਲੇ 24 ਘੰਟੇ 'ਚ 18,833 ਨਵੇਂ ਕੋਰੋਨਾ ਕੇਸ ਆਏ ਸਾਹਮਣੇ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦੂਜੀ ਲਹਿਰ ਦੇ ਫੈਲਣ ਤੋਂ ਬਾਅਦ ਦੇਸ਼ 'ਚ ਹੁਣ ਤਕ ਸਭ ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਕੇਰਲ ਵਿਚ ਕੋਰੋਨਾ ਦੇ ਮਾਮਲੇ ਸਭ ਤੋਂ ਜਿਆਦਾ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟੇ 'ਚ 18,833 ਨਵੇਂ ਕੋਰੋਨਾ ਮਾਮਲੇ ਆਏ ਤੇ 278 ਕੋਰੋਨਾ ਪੌਜ਼ੇਟਿਵ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ।
ਇਸ ਦੇ ਨਾਲ ਹੀ 24 ਘੰਟੇ 'ਚ 24,770 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਚੰਗੀ ਖ਼ਬਰ ਇਹ ਹੈ ਕਿ ਦੇਸ਼ 'ਚ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 2.5 ਲੱਖ ਰਹਿ ਗਈ ਹੈ। ਮੌਜੂਦਾ ਸਮੇਂ 'ਚ, ਦੇਸ਼ ਵਿੱਚ 2,46,687 ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 203 ਦਿਨਾਂ 'ਚ ਇਹ ਐਕਟਿਵ ਮਾਮਲਿਆਂ ਦੀ ਸਭ ਤੋਂ ਘੱਟ ਗਿਣਤੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੋਰੋਨਾ ਦੇ 18,346 ਨਵੇਂ ਮਾਮਲੇ ਸਾਹਮਣੇ ਆਏ ਸਨ ਤੇ 263 ਲੋਕਾਂ ਦੀ ਮੌਤ ਹੋ ਗਈ ਸੀ।
ਕੇਰਲ 'ਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 9,735 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ 47,38,818 ਹੋ ਗਈ। ਇਸ ਤੋਂ ਇਲਾਵਾ 151 ਮਰੀਜ਼ਾਂ ਦੀ ਮੌਤ ਕਾਰਨ ਮ੍ਰਿਤਕਾਂ ਦੀ ਕੁੱਲ ਗਿਣਤੀ 25,677 ਤੱਕ ਪਹੁੰਚ ਗਈ। ਲਗਾਤਾਰ ਦੂਜੇ ਦਿਨ ਸੂਬੇ 'ਚ ਲਾਗ ਦੇ 10 ਹਜ਼ਾਰ ਤੋਂ ਘੱਟ ਮਾਮਲੇ ਸਾਹਮਣੇ ਆਏ ਹਨ।
-PTC News