ਮੁੱਖ ਖਬਰਾਂ

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 35 ਹਜ਼ਾਰ ਦੇ ਕਰੀਬ ਨਵੇਂ ਕੋਰੋਨਾ ਕੇਸ ਆਏ ਸਾਹਮਣੇ , 687 ਮੌਤਾਂ

By Shanker Badra -- July 17, 2020 11:07 am -- Updated:Feb 15, 2021

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 35 ਹਜ਼ਾਰ ਦੇ ਕਰੀਬ ਨਵੇਂ ਕੋਰੋਨਾ ਕੇਸ ਆਏ ਸਾਹਮਣੇ, 687 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 10 ਲੱਖ ਦਾ ਅੰਕੜਾ ਵੀ ਪਾਰ ਕਰ ਚੁੱਕੀ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ ਸਾਢੇ 25 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 6 ਲੱਖ 35 ਹਜ਼ਾਰ ਤੋਂ ਵੱਧ ਮਰੀਜ਼ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਸਭ ਤੋਂ ਜ਼ਿਆਦਾ ਰਿਕਾਰਡ ਤੋੜ 34,956 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 687 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 10,03,832 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 25,602 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 6,35,757 ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਵੀ ਹੋ ਚੁੱਕੇ ਹਨ,ਜਿਸ ਕਰਕੇ ਐਕਟਿਵ ਮਾਮਲਿਆਂ ਦੀ ਗਿਣਤੀ 3,42,473 ਹੋ ਗਈ ਹੈ।

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 35 ਹਜ਼ਾਰ ਦੇ ਕਰੀਬ ਨਵੇਂ ਕੇਸ ਆਏ ਸਾਹਮਣੇ , 687 ਮੌਤਾਂ

ਭਾਰਤ 'ਚ ਬੇਸ਼ੱਕ ਦਿਨ ਬ ਦਿਨ ਕੋਰੋਨਾ ਵਾਇਰਸ ਦੇ ਨਵੇਂ ਕੇਸ ਵਧ ਰਹੇ ਹਨ। ਇਸ ਦੇ ਬਾਵਜੂਦ ਕੇਂਦਰੀ ਸਿਹਤ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਭਾਰਤ ਜਿੱਤ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਦੇਸ਼ 'ਚ ਰਿਕਵਰੀ ਰੇਟ 63.25 ਫੀਸਦ ਹੋ ਚੁੱਕਾ ਹੈ ਤੇ ਜ਼ਿਆਦਾਤਰ ਮਾਮਲੇ ਮਾਮੂਲੀ ਲੱਛਣਾਂ ਵਾਲੇ ਹਨ।

ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਦੇਸ਼ 'ਚ ਹੁਣ ਕੋਰੋਨਾ ਵਾਇਰਸ ਰਿਕਵਰੀ ਰੇਟ 63.25% ਹੋ ਚੁੱਕੀ ਹੈ। ਹਰਸ਼ਵਰਧਨ ਨੇ ਕਿਹਾ ਕਿ ਦੇਸ਼ 'ਚ ਕੋਵਿਡ-19 ਦੇ ਜ਼ਿਆਦਾਤਰ ਮਾਮਲੇ ਮਾਮੂਲੀ ਲੱਛਣ ਵਾਲੇ ਹਨ। ਸਿਰਫ 0.32% ਮਰੀਜ਼ ਵੈਂਟੀਲੇਟਰ 'ਤੇ ਹਨ ਅਤੇ 3% ਤੋਂ ਵੀ ਘੱਟ ਮਰੀਜ਼ਾਂ ਨੂੰ ਆਕਸੀਜਨ ਦੀ ਜ਼ਰੂਰਤ ਹੈ।
-PTCNews

  • Share