ਭਾਰਤੀ ਕ੍ਰਿਕਟ ਟੀਮ ਨੇ ਗਾਬਾ 'ਚ ਰਚਿਆ ਇਤਿਹਾਸ, BCCI ਨੇ ਐਲਾਨਿਆ ਵੱਡਾ ਇਨਾਮ
ਖੇਡ ਪ੍ਰੇਮੀਆਂ ਲਈ ਅੱਜ ਦਾ ਦਿਨ ਇਕ ਵਾਰ ਫਿਰ ਤੋਂ ਇਤਿਹਾਸਿਕ ਹੋ ਅੱਪੜਿਆ ਹੈ , ਤੇ ਇਸ ਵੇਲੇ ਭਾਰਤੀ ਖੇਡ ਪ੍ਰੇਮੀਆਂ 'ਚ ਹਰ ਪਾਸੇ ਜਸ਼ਨ ਦਾ ਮਾਹੌਲ ਹੈ , ਦਰਅਸਲ ਭਾਰਤ ਤੇ ਮੇਜ਼ਬਾਨ ਆਸਟ੍ਰੇਲੀਆ ਵਿਚਕਾਰ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਆਖ਼ਰੀ ਮੁਕਾਬਲਾ ਅੱਜ ਖੇਡਿਆ ਗਿਆ।ਜਿਸ ਵਿਚ ਗਾਬਾ 'ਚ ਖੇਡੇ ਜਾ ਰਹੇ ਇਸ ਫ਼ੈਸਲਾਕੁੰਨ ਮੈਚ 'ਚ ਭਾਰਤ ਨੇ ਜਿੱਤ ਹਾਸਲ ਕੀਤੀ ਤੇ 4 ਮੈਚਾਂ ਦੀ ਬਾਰਡਰ-ਗਾਵਸਕਰ ਸੀਰੀਜ਼ ਨੂੰ 2-1 ਨਾਲ ਆਪਣੇ ਨਾਂ ਕੀਤਾ।
ਮੰਗਲਵਾਰ ਨੂੰ ਚੌਥੇ ਟੈਸਟ ਮੈਚ ਦਾ ਆਖ਼ਰੀ ਦਿਨ ਸੀ। ਭਾਰਤੀ ਬੱਲੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜੀ ਪਾਰੀ 'ਚ ਸੱਤ ਵਿਕਟਾਂ 'ਤੇ 329 ਦੌੜਾਂ ਬਣਾ ਕੇ ਜਿੱਤ ਹਾਸਲ ਕੀਤੀ। ਭਾਰਤੀ ਬੱਲੇਬਾਜ਼ ਸੁਭਮਨ ਗਿੱਲ ਤੇ ਚੇਤਸ਼ਵਰ ਪੁਜਾਰਾ ਤੇ ਰਿਸ਼ਭ ਪੰਤ ਦੇ ਸ਼ਾਨਦਾਰ ਅਰਧ ਸੈਂਕੜਿਆਂ ਦੇ ਦਮ 'ਤੇ ਭਾਰਤ ਨੇ ਚਾਰ ਟੈਸਟ ਮੈਚਾਂ ਦੀ ਸੀਰੀਜ਼ 2-1 ਨਾਲ ਆਪਣੇ ਨਾਂਅ ਕੀਤੀ।
ਪੜ੍ਹੋ ਹੋਰ :ਭਾਰਤੀ ਕ੍ਰਿਕਟਰ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਹਾਸਲ ਕੀਤੀ ਇਕ ਹੋਰ ਵੱਡੀ ਉਪਲਬੱਧੀ
ਇਸ ਤਰ੍ਹਾਂ ਭਾਰਤ ਨੇ ਲਗਾਤਾਰ ਤੀਜੇ ਸਾਲ ਬਾਰਡਰ ਗਾਵਸਕਰ ਸੀਰੀਜ਼ 'ਤੇ ਕਬਜ਼ਾ ਕਰ ਲਿਆ ਹੈ। ਰਿਸ਼ਭ ਪੰਤ ਨੇ ਜੋਸ਼ ਹੇਜਲਵੁੱਡ ਦੀ ਗੇਂਦ 'ਤੇ ਚੌਕਾ ਜੜ ਕੇ ਭਾਰਤ ਨੂੰ ਤਿੰਨ ਵਿਕਟਾਂ ਨਾਲ ਜਿੱਤ ਦਿਵਾਈ।ਉਥੇ ਹੀ ਬ੍ਰਿਸਬੇਨ ਦੇ ਗਾਬਾ ਇੰਟਰਨੈਸ਼ਨਲ ਸਟੇਡੀਅਮ 'ਚ ਖੇਡੇ ਗਏ ਚੌਥੇ ਟੈਸਟ ਮੈਚ 'ਚ ਭਾਰਤ ਨੇ ਆਸਟ੍ਰੇਲੀਆ ਨੂੰ 3 ਵਿਕਟਾਂ ਨਾਲ ਹਰਾ ਦਿੱਤਾ ਹੈ। ਲੜੀ ਜਿੱਤਣ ਤੋਂ ਬਾਅਦ ਬੀ. ਸੀ. ਸੀ. ਆਈ. ਵੀ ਭਾਰਤੀ ਖਿਡਾਰੀਆਂ 'ਤੇ ਮਿਹਰਬਾਨ ਹੈ। ਬੀ. ਸੀ. ਸੀ. ਆਈ. ਦੇ ਸਕੱਤਰ ਜੇ ਸ਼ਾਹ ਨੇ ਐਲਾਨ ਕੀਤਾ ਹੈ ਕਿ ਭਾਰਤੀ ਟੀਮ ਨੂੰ 5 ਕਰੋੜ ਰੁਪਏ ਦਾ ਬੋਨਸ ਦਿੱਤਾ ਜਾਵੇਗਾ।