ਹੋਰ ਖਬਰਾਂ

ਭਾਰਤੀ ਕ੍ਰਿਕਟ ਟੀਮ ਦੇ ਬੱਲੇਬਾਜ਼ ਪ੍ਰਿਥਵੀ ਸ਼ਾਅ ਹੁਣ ਨਹੀਂ ਖੇਡਣਗੇ ਕ੍ਰਿਕਟ ,ਜਾਣੋਂ ਪੂਰਾ ਮਾਮਲਾ

By Shanker Badra -- July 31, 2019 4:07 pm -- Updated:Feb 15, 2021

ਭਾਰਤੀ ਕ੍ਰਿਕਟ ਟੀਮ ਦੇ ਬੱਲੇਬਾਜ਼ ਪ੍ਰਿਥਵੀ ਸ਼ਾਅ ਹੁਣ ਨਹੀਂ ਖੇਡਣਗੇ ਕ੍ਰਿਕਟ ,ਜਾਣੋਂ ਪੂਰਾ ਮਾਮਲਾ :ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਬੱਲੇਬਾਜ਼ ਪ੍ਰਿਥਵੀ ਸ਼ਾਅ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ 8 ਮਹੀਨੇ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਬੀ.ਸੀ.ਸੀ. ਆਈ. ਨੇ ਐਂਟੀ ਡੋਪਿੰਗ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਮੰਗਲਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

India cricketer Prithvi Shaw suspended for doping violation ਭਾਰਤੀ ਕ੍ਰਿਕਟ ਟੀਮ ਦੇ ਬੱਲੇਬਾਜ਼ ਪ੍ਰਿਥਵੀ ਸ਼ਾਅ ਹੁਣ ਨਹੀਂ ਖੇਡਣਗੇ ਕ੍ਰਿਕਟ ,ਜਾਣੋਂ ਪੂਰਾ ਮਾਮਲਾ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਬਿਆਨ ਵਿੱਚ ਕਿਹਾ ਹੈ ਕਿ ਮੁੰਬਈ ਕ੍ਰਿਕਟ ਐਸੋਸੀਏਸ਼ਨ ਵਿੱਚ ਰਜਿਸਟਰ ਪ੍ਰਿਥਵੀ ਸ਼ਾਅ ਨੂੰ ਡੋਪਿੰਗ ਦੇ ਨਿਯਮਾਂ ਦੀ ਉਲੰਘਣਾ ਕਰਨ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਪ੍ਰਿਥਵੀ ਸ਼ਾਅ ਨੇ ਇੱਕ ਪਾਬੰਦੀਸ਼ੁਦਾ ਪਦਾਰਥ ਦਾ ਸੇਵਨ ਕੀਤਾ, ਜੋ ਆਮ ਤੌਰ ਤੇ ਖਾਂਸੀ ਦੀਆਂ ਦਵਾਈਆਂ ਵਿੱਚ ਪਾਇਆ ਜਾਂਦਾ ਹੈ।

India cricketer Prithvi Shaw suspended for doping violation ਭਾਰਤੀ ਕ੍ਰਿਕਟ ਟੀਮ ਦੇ ਬੱਲੇਬਾਜ਼ ਪ੍ਰਿਥਵੀ ਸ਼ਾਅ ਹੁਣ ਨਹੀਂ ਖੇਡਣਗੇ ਕ੍ਰਿਕਟ ,ਜਾਣੋਂ ਪੂਰਾ ਮਾਮਲਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੰਜਾਬੀ ਗਾਇਕ ਗੁਰੂ ਰੰਧਾਵਾ ਹੁਣ ਕੈਨੇਡਾ ’ਚ ਪ੍ਰੋਗਰਾਮ ਨਹੀਂ ਕਰੇਗਾ , ਵੈਨਕੂਵਰ ‘ਚ ਹੋਇਆ ਸੀ ਹਮਲਾ

ਦੱਸ ਦੇਈਏ ਕਿ ਪ੍ਰਿਥਵੀ ਸ਼ਾਅ ਨੂੰ 16 ਜੁਲਾਈ 2019 ਨੂੰ ਬੀਸੀਸੀਆਈ ਦੇ ਡੋਪਿੰਗ ਰੋਕੂ ਨਿਯਮਾਂ ਦੀ ਉਲੰਘਣਾ ਦਾ ਦੋਸ਼ੀ ਪਾਉਂਦੇ ਹੋਏ ਮੁਅੱਤਲ ਕੀਤਾ ਗਿਆ। ਸ਼ਾਅ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਮੰਨਿਆ ਪਰ ਕਿਹਾ ਕਿ ਇਹ ਪਦਾਰਥ ਅਣਜਾਨੇ ਵਿੱਚ ਸੇਵਨ ਕੀਤਾ ਗਿਆ। ਉਨ੍ਹਾਂ ਨੂੰ 15 ਨਵੰਬਰ ਤੱਕ ਲਈ ਮੁਅੱਤਲ ਕੀਤਾ ਗਿਆ ਹੈ।
-PTCNews

  • Share