ਮੁੱਖ ਖਬਰਾਂ

ਅੰਤਰਰਾਸ਼ਟਰੀ ਉਡਾਣਾਂ 'ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

By Jagroop Kaur -- April 30, 2021 3:30 pm -- Updated:April 30, 2021 3:30 pm

ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ ਸਰਕਾਰ ਨੇ ਨਿਯਮਤ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ 31 ਮਈ ਤੱਕ ਵਧਾ ਦਿੱਤੀ ਹੈ। ਸਿਵਲ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਅੱਜ ਇਕ ਸਰਕੂਲਰ ਜਾਰੀ ਕਰਦਿਆਂ ਕਿਹਾ ਹੈ ਕਿ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ 31 ਮਈ ਦੀ ਰਾਤ 11.59 ਵਜੇ ਤੱਕ ਲਾਗੂ ਰਹੇਗੀ। ਅੰਤਰਰਾਸ਼ਟਰੀ ਕਾਰਗੋ ਆਪ੍ਰੇਸ਼ਨਾਂ ਅਤੇ ਡਾਇਰੈਕਟੋਰੇਟ ਜਨਰਲ ਵਲੋਂ ਵਿਸ਼ੇਸ਼ ਆਗਿਆ ਵਾਲੀਆਂ ਉਡਾਣਾਂ 'ਤੇ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ।

5 ways to find last-minute flight deals online and on the phone

ਸਰਕੂਲਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਚੋਣਵੇਂ ਰੂਟਾਂ 'ਤੇ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਦੀ ਆਗਿਆ ਦਿੱਤੀ ਜਾ ਸਕਦੀ ਹੈ। ਇਹ ਵਰਣਨਯੋਗ ਹੈ ਕਿ ਵੰਦੇ ਭਾਰਤ ਮਿਸ਼ਨ ਅਤੇ ਕੁਝ ਦੇਸ਼ਾਂ ਨਾਲ ਦੁਵੱਲੇ ਸਮਝੌਤਿਆਂ ਦੇ ਅਧਾਰ ਤੇ ਇਸ ਸ਼੍ਰੇਣੀ ਵਿਚ ਉਡਾਣਾਂ ਦੀ ਆਗਿਆ ਦਿੱਤੀ ਗਈ ਹੈ।How to navigate coronavirus-caused flight cancellations, changes | Fortune

READ More :ਕੋਰੋਨਾ ਕਹਿਰ, ਪੱਤਰਕਾਰ Rohit Sardana ਦੀ ਮੌਤ, ਮੀਡੀਆ ‘ਚ ਸੋਗ ਦੀ ਲਹਿਰ

ਪਿਛਲੇ ਵਰ੍ਹੇ ਕੋਰੋਨਾ ਮਹਾਮਾਰੀ ਦੀ ਪਹਿਲੀ ਮਹਾਮਾਰੀ ਦੀ ਲਹਿਰ ਦੌਰਾਨ ਲੱਗੇ ਲੌਕਡਾਊਨ ਤੋਂ ਬਾਅਦ ਉਡਾਣਾਂ ਦਾ ਸੰਚਾਲਨ ਬੰਦ ਹੋ ਗਿਆ ਸੀ ਤੇ ਲਗਭਗ ਦੋ ਮਹੀਨੇ ਬਾਅਦ ਫਿਰ ਸ਼ੁਰੂ ਹੋਇਆ। ਤਦ ਹਵਾਬਾਜ਼ੀ ਅਥਾਰਟੀ ਨੇ ਏਅਰ ਫ਼ੇਅਰ ਕੈਪ ਲਾ ਦਿੱਤੀ ਸੀ। ਫ਼ਰਵਰੀ ਮਹੀਨੇ DGCA ਨੇ ਘੱਟੋ-ਘੱਟ ਪ੍ਰਾਈਸ ਬੈਂਡ ਉੱਤੇ 10 ਫ਼ੀ ਸਦੀ ਤੇ ਵੱਧ ਤੋਂ ਵੱਧ ਪ੍ਰਾਈਸ ਬੈਂਡ ਉੱਤੇ 30 ਫ਼ੀ ਸਦੀ ਦੀ ਲਿਮਟ ਵਧਾ ਦਿੱਤੀ ਸੀ।

ਭਾਰਤ ’ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ ਦੇ ਹੁਣ ਤੱਕ ਦੇ ਸਭ ਤੋਂ ਵੱਧ ਲੱਖ 86 ਹਜ਼ਾਰ 452 ਨਵੇਂ ਮਾਮਲੇ ਸਾਹਮਣੇ ਆਏ ਹਨਜਿਸ ਤੋਂ ਬਾਅਦ ਲਾਗ ਤੋਂ ਪੀੜਤਾਂ ਦੀ ਕੁੱਲ ਗਿਣਤੀ ਵਧ ਕੇ ਕਰੋੜ 87 ਲੱਖ 62 ਹਜਾਰ 976 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਇਸ ਵੇਲੇ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ 31 ਲੱਖ ਨੂੰ ਪਾਰ ਕਰ ਗਈ ਹੈ।

Click here to follow PTC News on Twitter

  • Share