Thu, Apr 25, 2024
Whatsapp

ਭਾਰਤ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ

Written by  Shanker Badra -- November 21st 2020 11:37 AM
ਭਾਰਤ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ

ਭਾਰਤ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ

ਭਾਰਤ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ:ਚੰਡੀਗੜ੍ਹ : ਭਾਰਤੀ ਸਿੱਖ ਸ਼ਰਧਾਲੂਆਂ ਦੇ ਲਈ ਇੱਕ ਵਾਰ ਫ਼ਿਰ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਲਈ ਲਾਂਘਾ ਖੁੱਲਣ ਜਾ ਰਿਹਾ ਹੈ, ਇਹ ਲਾਂਘਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੋਲਿਆਂ ਜਾਵੇਗਾ। ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਵੱਡੀ ਖ਼ੁਸ਼ਖ਼ਬਰੀ ਹੈ। [caption id="attachment_451040" align="aligncenter" width="299"]India Government to open Kartarpur Sahib corridor on the occasion of November 27 on Prakash Purab ਭਾਰਤ ਸਰਕਾਰ ਵੱਲੋਂਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ[/caption] ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਭਾਰਤ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਦੁਬਾਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਭਾਜਪਾ ਆਗੂ ਵਿਜੇ ਸਾਂਪਲਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। [caption id="attachment_451039" align="aligncenter" width="640"]India Government to open Kartarpur Sahib corridor on the occasion of November 27 on Prakash Purab ਭਾਰਤ ਸਰਕਾਰ ਵੱਲੋਂਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ[/caption] ਵਿਜੇ ਸਾਂਪਲਾ ਨੇ ਦਾਅਵਾ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ 27 ਨਵੰਬਰ ਨੂੰ ਮੁੜ ਖੁੱਲ੍ਹੇਗਾ। ਉਨ੍ਹਾਂ ਅੱਜ ਸਵੇਰੇ ਹੀ ਆਪਣੇ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿੱਖ ਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ। [caption id="attachment_451038" align="aligncenter" width="298"]India Government to open Kartarpur Sahib corridor on the occasion of November 27 on Prakash Purab ਭਾਰਤ ਸਰਕਾਰ ਵੱਲੋਂਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ[/caption] ਦੱਸ ਦਈਏ ਕਿ ਪਾਕਿਸਤਾਨ ਵੱਲੋਂ ਪਹਿਲਾਂ ਹੀ Kartarpur Sahib corridor ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਸੀ ਪਰ ਭਾਰਤ ਵੱਲੋਂ ਕੋਰੋਨਾ ਕਾਰਨ ਸਾਫ ਨਾਂਹ ਕਰ ਦਿੱਤੀ ਸੀ ਜਿਸ ਪਿੱਛੋਂ ਸਿੱਖ ਸੰਗਤ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕਿ ਇਸ ਬਾਰੇ ਫੈਸਲਾ ਲਿਆ ਜਾਵੇ। India Government to open Kartarpur Sahib corridor of November 27 on Prakash Purab -PTCNews


Top News view more...

Latest News view more...