Mon, Apr 29, 2024
Whatsapp

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ ,ਲੋਕ ਦੁਖੀ , ਜਾਣੋਂ ਅੱਜ ਦਾ ਰੇਟ

Written by  Shanker Badra -- September 19th 2019 02:27 PM
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ ,ਲੋਕ ਦੁਖੀ , ਜਾਣੋਂ ਅੱਜ ਦਾ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ ,ਲੋਕ ਦੁਖੀ , ਜਾਣੋਂ ਅੱਜ ਦਾ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ ,ਲੋਕ ਦੁਖੀ , ਜਾਣੋਂ ਅੱਜ ਦਾ ਰੇਟ:ਨਵੀਂ ਦਿੱਲੀ : ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੋਣ ਕਾਰਨ ਦੇਸ਼ ਭਰ ਵਿਚ ਪੈਟਰੋਲ -ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਤੀਜੇ ਦਿਨ ਜ਼ਬਰਦਸਤ ਵਾਧਾ ਹੋਇਆ ਹੈ। ਇਸ ਦੌਰਾਨ ਪੈਟਰੋਲ -ਡੀਜ਼ਲ ਦੀਆਂ ਕੀਮਤਾਂ ਵਾਧੇ ਨਾਲ ਡੇਢ ਮਹੀਨੇ ਤੋਂ ਜ਼ਿਆਦਾ ਤੇ ਸਭ ਤੋਂ ਉਚੇ ਪੱਧਰ ਉਤੇ ਪਹੁੰਚ ਗਈਆਂ ਹਨ। [caption id="attachment_341479" align="aligncenter" width="300"]India Petrol Diesel price today broken All records , Know today rate ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ ,ਲੋਕ ਦੁਖੀ , ਜਾਣੋਂ ਅੱਜ ਦਾ ਰੇਟ[/caption] ਮਿਲੀ ਜਾਣਕਾਰੀ ਅਨੁਸਾਰ ਅੱਜ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ ਦੇਖਿਆ ਗਿਆ ਹੈ। ਦਿੱਲੀ 'ਚ ਅੱਜ ਪੈਟਰੋਲ 29 ਪੈਸਿਆਂ ਦੇ ਭਾਰੀ ਵਾਧੇ ਨਾਲ 72.71 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 19 ਪੈਸਿਆਂ ਦੇ ਵਾਧੇ ਨਾਲ 66.1 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। [caption id="attachment_341480" align="aligncenter" width="300"]India Petrol Diesel price today broken All records , Know today rate ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ ,ਲੋਕ ਦੁਖੀ , ਜਾਣੋਂ ਅੱਜ ਦਾ ਰੇਟ[/caption] ਇਸ ਦੌਰਾਨ ਕੋਲਕਾਤਾ 'ਚ ਅੱਜ ਪੈਟਰੋਲ 29 ਪੈਸੇ ਦੇ ਵਾਧੇ ਨਾਲ 75.43 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 19 ਪੈਸਿਆਂ ਦੇ ਵਾਧੇ ਨਾਲ 68.42 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਚ ਪੈਟਰੋਲ 68.49 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 62.88 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।ਜਲੰਧਰ ਸ਼ਹਿਰ 'ਚ ਪੈਟਰੋਲ 72.38 ਜਦਕਿ ਡੀਜ਼ਲ 64.82 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਅੰਮ੍ਰਿਤਸਰ 'ਚ ਪੈਟਰੋਲ 72.49 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 64.92 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। [caption id="attachment_341477" align="aligncenter" width="300"]India Petrol Diesel price today broken All records , Know today rate ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ ,ਲੋਕ ਦੁਖੀ , ਜਾਣੋਂ ਅੱਜ ਦਾ ਰੇਟ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਰਾਜਨਾਥ ਸਵਦੇਸ਼ੀਲੜਾਕੂ ਜਹਾਜ਼ ‘ਤੇਜਸ’ ’ਚ ਉਡਾਨ ਭਰਨ ਵਾਲੇ ਬਣੇ ਪਹਿਲੇ ਰੱਖਿਆ ਮੰਤਰੀ , ਦੇਖੋ ਵੀਡੀਓ ਦੱਸ ਦੇਈਏ ਕਿ ਸਾਊਦੀ ਅਰਬ ਦੇ ਤੇਲ ਪਲਾਂਟਾਂ 'ਤੇ ਡਰੋਨ ਹਮਲਿਆਂ ਦਾ ਸਿੱਧਾ ਅਸਰ ਪੈਟਰੋਲ ਤੇ ਡੀਜ਼ਲ ਕੀਮਤਾਂ ਦੇ ਦਿਖਾਈ ਦੇ ਰਿਹਾ ਹੈ। ਜਿਸ ਕਾਰਨ ਪੈਟਰੋਲ ਤੇ ਡੀਜ਼ਲ ਕੀਮਤਾਂ ਨੇ ਅਸਮਾਨੀ ਚੜੀਆਂ ਹੋਈਆਂ ਹਨ।ਤੇਲ ਵਪਾਰ ਕੰਪਨੀਆਂ ਪਿਛਲੇ 15 ਦਿਨਾਂ ਦੇ ਔਸਤ ਦੇ ਆਧਾਰ ਉਤੇ ਉਨ੍ਹਾਂ ਦੀਆਂ ਕੀਮਤਾਂ ਤੈਅ ਕਰਦੀ ਹੈ ਅਤੇ ਇਸ ਲਈ ਅਜੇ ਕੁਝ ਦਿਨ ਕੀਮਤਾਂ ਵਿਚ ਤੇਜ਼ ਵਾਧਾ ਜਾਰੀ ਰਹਿ ਸਕਦਾ ਹੈ। -PTCNews


Top News view more...

Latest News view more...