Tue, Apr 30, 2024
Whatsapp

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 7,466 ਨਵੇਂ ਮਾਮਲੇ, ਕੋਰੋਨਾ ਮਰੀਜ਼ਾਂ ਦੀ ਗਿਣਤੀ 1.65 ਲੱਖ ਦੇ ਪਾਰ

Written by  Shanker Badra -- May 29th 2020 10:30 AM
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 7,466 ਨਵੇਂ ਮਾਮਲੇ, ਕੋਰੋਨਾ ਮਰੀਜ਼ਾਂ ਦੀ ਗਿਣਤੀ 1.65 ਲੱਖ ਦੇ ਪਾਰ

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 7,466 ਨਵੇਂ ਮਾਮਲੇ, ਕੋਰੋਨਾ ਮਰੀਜ਼ਾਂ ਦੀ ਗਿਣਤੀ 1.65 ਲੱਖ ਦੇ ਪਾਰ

ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 7,466 ਨਵੇਂ ਮਾਮਲੇ, ਕੋਰੋਨਾ ਮਰੀਜ਼ਾਂ ਦੀ ਗਿਣਤੀ 1.65 ਲੱਖ ਦੇ ਪਾਰ:ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਦੁਨੀਆ ਭਰ ਸਮੇਤ ਭਾਰਤ ਵੀ ਕੋਰੋਨਾ ਵਾਇਰਸ ਦੀ ਚਪੇਟ ਵਿਚ ਆਇਆ ਹੋਇਆ ਹੈ। ਦੇਸ਼ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਭਾਰਤ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ 1 ਲੱਖ 65 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਚੁੱਕੀ ਹੈ ਜਦਕਿ 4700 ਤੋਂ ਵੱਧ ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ,ਉੱਥੇ ਹੀ ਹੁਣ ਤੱਕ 71 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਮਰੀਜ਼ ਸਿਹਤਯਾਬ ਵੀ ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ ਹੁਣ ਤੱਕ ਦੇ ਸੱਭ ਤੋਂ ਵੱਧ 7,466 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 175 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਕੇਸਾਂ ਦੀ ਗਿਣਤੀ 165,799 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 4706 ਤੱਕ ਪਹੁੰਚ ਗਿਆ ਹੈ। ਜਦਕਿ ਹੁਣ ਤੱਕ 71,105 ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ,ਜਿਸ ਨਾਲ ਐਕਟਿਵ ਮਾਮਲਿਆਂ ਦੀ ਗਿਣਤੀ 89,987 ਰਹਿ ਗਈ ਹੈ। ਮਹਾਰਾਸ਼ਟਰ 'ਚ ਕੋਰੋਨਾ ਦੇ ਕੁੱਲ 59 ਹਜ਼ਾਰ 546 ਮਾਮਲਿਆਂ ਦੀ ਪੁਸ਼ਟੀ ਹੋ ਹੋਈ ਹੈ, ਜਿਸ 'ਚ 1982 ਲੋਕਾਂ ਦੀ ਮੌਤ ਹੋ ਚੁਕੀ ਹੈ। ਦੂਜੀ ਨੰਬਰ 'ਤੇ ਤਾਮਿਲਨਾਡੂ ਹੈ, ਜਿੱਥੇ 19 ਹਜ਼ਾਰ 372 ਮਾਮਲੇ ਸਾਹਮਣੇ ਆ ਚੁਕੇ ਹਨ, ਜਿਸ 'ਚ 145 ਲੋਕਾਂ ਦੀ ਮੌਤ ਹੋ ਚੁਕੀ ਹੈ। ਦਿੱਲੀ 'ਚ ਪਿਛਲੇ 24 ਘੰਟਿਆਂ 'ਚ 1024 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਹੁਣ ਤੱਕ 16 ਹਜ਼ਾਰ 281 ਮਾਮਲੇ ਸਾਹਮਣੇ ਆ ਚੁਕੇ ਹਨ, ਜਿਸ 'ਚ 316 ਲੋਕਾਂ ਦੀ ਮੌਤ ਹੋ ਚੁੱਕੀ ਹੈ। -PTCNews


Top News view more...

Latest News view more...