Fri, Apr 19, 2024
Whatsapp

ਕੋਰੋਨਾ ਦਾ ਕਹਿਰ : ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 4.12 ਲੱਖ ਨਵੇਂ ਕੇਸ ਅਤੇ 3980 ਮੌਤਾਂ

Written by  Shanker Badra -- May 06th 2021 12:46 PM
ਕੋਰੋਨਾ ਦਾ ਕਹਿਰ : ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 4.12 ਲੱਖ ਨਵੇਂ ਕੇਸ ਅਤੇ 3980 ਮੌਤਾਂ

ਕੋਰੋਨਾ ਦਾ ਕਹਿਰ : ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 4.12 ਲੱਖ ਨਵੇਂ ਕੇਸ ਅਤੇ 3980 ਮੌਤਾਂ

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਹੋਰ ਵੀ ਖ਼ਤਰਨਾਕ ਹੁੰਦੀ ਜਾ ਰਹੀ ਹੈ। ਦੇਸ਼ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹਰ ਦਿਨ ਨਵੇਂ ਰਿਕਾਰਡ ਬਣਾ ਰਹੀ ਹੈ। ਬੁੱਧਵਾਰ ਨੂੰ ਪਿਛਲੇ 24 ਘੰਟਿਆਂ ਵਿੱਚ ਨਵੇਂ ਮਰੀਜ਼ਾਂ ਅਤੇ ਮੌਤ ਦੇ ਅੰਕੜਿਆਂ ਨੇ ਸਾਰੇ ਪੁਰਾਣੇ ਰਿਕਾਰਡਾਂ ਨੂੰ ਤੋੜ ਦਿੱਤਾ ਹੈ।ਭਾਰਤ ਵਿਚ ਬੁੱਧਵਾਰ ਨੂੰ ਕੋਰੋਨਾ ਦੀ ਵਜ੍ਹਾ ਕਰਕੇ ਹੁਣ ਤੱਕ ਇਕ ਦਿਨ ਵਿਚ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਪੰਜਾਬ ਸਰਕਾਰ ਵੱਲੋਂ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ , ਪੜ੍ਹੋ ਹੋਰ ਕੀ ਕੀਤੇ ਐਲਾਨ  [caption id="attachment_495301" align="aligncenter" width="300"] ਕੋਰੋਨਾ ਦਾ ਕਹਿਰ : ਦੇਸ਼ 'ਚਪਿਛਲੇ 24 ਘੰਟਿਆਂ ਦੌਰਾਨ 4.12 ਲੱਖ ਨਵੇਂ ਕੇਸ ਅਤੇ 3980 ਮੌਤਾਂ[/caption] ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 4 ਲੱਖ 12 ਹਜ਼ਾਰ 262 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂਕਿ 3,980 ਲੋਕਾਂ ਦੀ ਮੌਤ ਹੋਈ ਹੈ। ਇਹ ਦੂਜੀ ਵਾਰ ਹੈ ਜਦੋਂ ਇਕੋ ਦਿਨ ਵਿਚ ਕੋਰੋਨਾ ਦੇ 4 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ 30 ਅਪ੍ਰੈਲ ਨੂੰ 4 ਲੱਖ 2 ਹਜ਼ਾਰ 14 ਮਾਮਲੇ ਸਾਹਮਣੇ ਆਏ ਸਨ। [caption id="attachment_495300" align="aligncenter" width="300"] ਕੋਰੋਨਾ ਦਾ ਕਹਿਰ : ਦੇਸ਼ 'ਚਪਿਛਲੇ 24 ਘੰਟਿਆਂ ਦੌਰਾਨ 4.12 ਲੱਖ ਨਵੇਂ ਕੇਸ ਅਤੇ 3980 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਨੇ ਇਹ ਅੰਕੜੇ ਜਾਰੀ ਕਰਦੇ ਹੋਏ ਦੱਸਿਆ ਕਿ ਦੇਸ਼ 'ਚ ਕੁੱਲ ਮਾਮਲਿਆਂ ਦੀ ਗਿਣਤੀ 2,10,77,410 ਹੋ ਗਈ ਹੈ, ਜਿਸ 'ਚੋਂ 23,01,68 ਲੋਕ ਆਪਣੀ ਜਾਨ ਗਵਾ ਚੁਕੇ ਹਨ। ਇਸ ਸਮੇਂ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 35,66,398 ਹੈ। ਹੁਣ ਤੱਕ 1,72,80,844 ਮਰੀਜ਼ ਠੀਕ ਹੋ ਗਏ ਹਨ। ਉੱਥੇ ਹੀ ਹੁਣ ਤੱਕ 16,25,13,339 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ। [caption id="attachment_495298" align="aligncenter" width="300"] ਕੋਰੋਨਾ ਦਾ ਕਹਿਰ : ਦੇਸ਼ 'ਚਪਿਛਲੇ 24 ਘੰਟਿਆਂ ਦੌਰਾਨ 4.12 ਲੱਖ ਨਵੇਂ ਕੇਸ ਅਤੇ 3980 ਮੌਤਾਂ[/caption] ਪੜ੍ਹੋ ਹੋਰ ਖ਼ਬਰਾਂ : ਕੇਂਦਰ ਸਰਕਾਰ 2 ਮਹੀਨੇ ਮੁਫ਼ਤ ਦੇਵੇਗੀ ਰਾਸ਼ਨ , ਜੇਕਰ ਡਿੱਪੂ ਵਾਲਾ ਰਾਸ਼ਨ ਦੇਣ ਤੋਂ ਕਰੇ ਇੰਨਕਾਰ ਤਾਂ ਇੱਥੇ ਕਰੋ ਤਰੁੰਤ ਸ਼ਿਕਾਇਤ ਮਹਾਰਾਸ਼ਟਰ ਕੋਰੋਨਾ ਮਹਾਂਮਾਰੀ ਤੋਂ ਸਭ ਤੋਂ ਪ੍ਰਭਾਵਤ ਪ੍ਰਤੀਤ ਹੁੰਦੇ ਹਨ। ਪਿਛਲੇ 24 ਘੰਟਿਆਂ ਵਿੱਚ ਮਹਾਰਾਸ਼ਟਰ ਵਿੱਚ ਕੋਰੋਨਾ ਦੀ ਲਾਗ ਦੇ 57,640 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਰਾਜ ਚ ਕੋਰੋਨਾ ਦੇ 920 ਮਰੀਜ਼ਾਂ ਦੀ ਮੌਤ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 57,006 ਲੋਕਾਂ ਨੂੰ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। -PTCNews


Top News view more...

Latest News view more...