Coronavirus Update: ਕੋਰੋਨਾ ਦੇ ਨਵੇਂ ਕੇਸਾਂ 'ਚ 6.8% ਹੋਇਆ ਵਾਧਾ, 1008 ਲੋਕਾਂ ਦੀ ਹੋਈ ਮੌਤ
ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਦੇਸ਼ ਵਿੱਚ ਹੁਣ 15.33 ਲੱਖ (15,33,921) ਐਕਟਿਵ ਕੇਸ ਬਚੇ ਹਨ। ਇਸ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 2.59 ਲੱਖ (2,59,107) ਸੀ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਰੋਜ਼ਾਨਾ ਇਨਫੈਕਸ਼ਨ ਦੀ ਦਰ 10.99 ਫੀਸਦੀ 'ਤੇ ਆ ਗਈ ਹੈ।
ਤਿੰਨ ਦਿਨਾਂ 'ਚ ਕੋਰੋਨਾ ਨਾਲ 4000 ਲੋਕਾਂ ਦੀ ਜਾਨ ਗਈ ਹੈ। ਹਾਲਾਂਕਿ ਪਿਛਲੇ ਹਫਤੇ ਦੇ ਮੁਕਾਬਲੇ ਮਾਮਲੇ ਘੱਟ ਹੋ ਸਕਦੇ ਹਨ ਪਰ ਮਰਨ ਵਾਲਿਆਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ। ਹਾਲਾਂਕਿ ਕੱਲ੍ਹ ਨਾਲੋਂ ਅੱਜ ਘੱਟ ਲੋਕਾਂ ਦੀ ਮੌਤ ਹੋਈ ਹੈ।
ਦੱਸ ਦੇਈਏ ਕਿ ਬੁੱਧਵਾਰ ਨੂੰ 1.61 ਲੱਖ ਮਾਮਲੇ ਸਾਹਮਣੇ ਆਏ ਸਨ ਪਰ ਵੀਰਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ 1.67 ਲੱਖ ਮਾਮਲੇ ਸਾਹਮਣੇ ਆਏ ਹਨ। ਯਾਨੀ ਕੱਲ੍ਹ ਦੇ ਮੁਕਾਬਲੇ 6 ਫੀਸਦੀ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਮੰਗਲਵਾਰ ਨੂੰ ਜਾਰੀ ਅੰਕੜਿਆਂ 'ਚ 1.67 ਲੱਖ ਮਾਮਲੇ ਸਾਹਮਣੇ ਆਏ, ਜਦਕਿ ਸੋਮਵਾਰ ਨੂੰ 2.09 ਲੱਖ ਮਾਮਲੇ ਸਾਹਮਣੇ ਆਏ ਸਨ।
-PTC NEWS