Fri, Apr 26, 2024
Whatsapp

ਭਾਰਤ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੋਈ 31,332, ਹੁਣ ਤੱਕ 1,007 ਲੋਕਾਂ ਦੀ ਮੌਤ

Written by  Shanker Badra -- April 29th 2020 02:20 PM
ਭਾਰਤ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੋਈ 31,332, ਹੁਣ ਤੱਕ 1,007 ਲੋਕਾਂ ਦੀ ਮੌਤ

ਭਾਰਤ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੋਈ 31,332, ਹੁਣ ਤੱਕ 1,007 ਲੋਕਾਂ ਦੀ ਮੌਤ

ਭਾਰਤ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੋਈ 31,332, ਹੁਣ ਤੱਕ 1,007 ਲੋਕਾਂ ਦੀ ਮੌਤ:ਨਵੀਂ ਦਿੱਲੀ : ਕੋਰੋਨਾ ਵਾਇਰਸ ਦੁਨੀਆ ਭਰ ਵਿਚ ਤੇਜ਼ੀ ਨਾਲ ਪੈਰ ਪਸਾਰਦਾ ਜਾ ਰਿਹਾ ਹੈ। ਇਸ ਦੌਰਾਨ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 31 ਹਜ਼ਾਰ ਤੋਂ ਪਾਰ ਹੋ ਗਈ ਹੈ। ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ 1000 ਤੋਂ ਪਾਰਪਹੁੰਚ ਗਿਆ ਹੈ। ਹੁਣ ਭਾਰਤ ਵਿਚ ਵੀ ਇਸ ਦਾ ਕਹਿਰ ਦਿਨੋਂ -ਦਿਨ ਵਧਦਾ ਜਾ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 31,332 ਤੱਕ ਪਹੁੰਚ ਗਈ ਹੈ, ਜਦਕਿ 1,007 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਇਸ ਵਾਇਰਸ ਤੋਂ 7,695 ਲੋਕ ਠੀਕ ਵੀ ਹੋ ਚੁੱਕੇ ਹਨ। ਸਿਹਤ ਮੰਤਰਾਲੇ ਦੀ ਜਾਣਕਾਰੀ ਮੁਤਾਬਿਕ ਪਿਛਲੇ 24 ਘੰਟੇ ਵਿਚ-ਵਿਚ ਦੇਸ਼ ਵਿਚ ਕੋਰੋਨਾ ਦੇ 1,897 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 73 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ ਕੋਰੋਨਾ ਨਾਲ ਇਕ ਦਿਨ 'ਚ ਸਭ ਤੋਂ ਜ਼ਿਆਦਾ ਮੌਤ ਦਾ ਰਿਕਾਰਡ ਹੈ। ਦਰਅਸਲ, ਇਹ ਵਾਇਰਸ ਦੇਸ਼ ਵਿੱਚ 32 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰੇਦਸ਼ਾਂ ਵਿੱਚ ਫੈਲ ਚੁੱਕਿਆ ਹੈ। ਇਨ੍ਹਾਂ ਸੂਬਿਆਂ ਵਿਚੋਂ ਮਹਾਰਾਸ਼ਟਰ ਸਭ ਜ਼ਿਆਦਾ ਪ੍ਰਭਾਵਿਤ ਸੂਬਾ ਹੈ। ਇੱਥੇ 9318 ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ। 1388 ਲੋਕ ਠੀਕ ਹੋ ਗਏ ਹਨ ਤੇ 400 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਗੁਜਰਾਤ 'ਚ 3744 ਮਾਮਲੇ ਸਾਹਮਣੇ ਆ ਗਏ ਹਨ। ਇਨ੍ਹਾਂ 'ਚੋਂ 434 ਲੋਕ ਠੀਕ ਹੋ ਗਏ ਹਨ ਤੇ 181 ਲੋਕਾਂ ਦੀ ਮੌਤ ਹੋ ਗਈ ਹੈ। ਦਿੱਲੀ 'ਚ 3314 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 1078 ਲੋਕ ਠੀਕ ਹੋ ਗਏ ਹਨ। 54 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦੱਈਏ ਕਿ 25 ਮਾਰਚ ਤੋਂ ਸ਼ੁਰੂ ਹੋਇਆ ਲਾਕਡਾਊਨ 14 ਅਪ੍ਰੈਲ ਨੂੰ ਖਤਮ ਹੋਣਾ ਸੀ, ਜਿਸ ਤੋਂ ਬਾਅਦ ਹਲਾਤਾਂ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ 3 ਮਈ ਤੱਕ ਵਧਾਉਂਣ ਦਾ ਐਲਾਨ ਕਰ ਦਿੱਤਾ ਸੀ ਪਰ ਹੁਣ ਇਸ ਲੌਕਡਾਊਨ ਦੇ ਵੀ ਖਤਮ ਹੋਣ ਦਾ ਸਮਾਂ ਆ ਗਿਆ ਹੈ ਪਰ ਕੋਰੋਨਾ ਦੇ ਕੇਸਾਂ ਵਿਚ ਕਮੀ ਨਹੀਂ ਆ ਰਹੀ। ਇਸ ਲਈ ਹੁਣ ਸਰਕਾਰ ਇਸ ਵਿਚ ਹੋਰ ਵਾਧਾ ਕਰੇਗੀ ਜਾਂ ਇਸ ਲੌਕਡਾਊਨ ਨੂੰ ਖੋਲੇਗੀ ਇਹ ਤਾਂ ਆਉਂਣ ਵਾਲੇ ਦਿਨਾਂ ਵਿਚ ਹੀ ਸਾਫ਼ ਹੋਵੇਗਾ। -PTCNews


Top News view more...

Latest News view more...