Wed, Apr 24, 2024
Whatsapp

ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3320 ਨਵੇਂ ਮਾਮਲਿਆਂ ਦੀ ਪੁਸ਼ਟੀ,95 ਲੋਕਾਂ ਦੀ ਹੋਈ ਮੌਤ

Written by  Shanker Badra -- May 09th 2020 01:17 PM
ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3320 ਨਵੇਂ ਮਾਮਲਿਆਂ ਦੀ ਪੁਸ਼ਟੀ,95 ਲੋਕਾਂ ਦੀ ਹੋਈ ਮੌਤ

ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3320 ਨਵੇਂ ਮਾਮਲਿਆਂ ਦੀ ਪੁਸ਼ਟੀ,95 ਲੋਕਾਂ ਦੀ ਹੋਈ ਮੌਤ

ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3320 ਨਵੇਂ ਮਾਮਲਿਆਂ ਦੀ ਪੁਸ਼ਟੀ,95 ਲੋਕਾਂ ਦੀ ਹੋਈ ਮੌਤ:ਨਵੀਂ ਦਿੱਲੀ : ਕੋਰੋਨਾ ਵਾਇਰਸ ਦੁਨੀਆ ਭਰ ਵਿਚ ਪੈਰ ਪਸਾਰਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ।ਭਾਰਤ 'ਚ ਕੋਰੋਨਾ ਵਾਇਰਸ (COVID-19) ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਪਿਛਲੇ 24 ਘੰਟਿਆਂ 'ਚ 3320 ਮਾਮਲੇ ਸਾਹਮਣੇ ਆਏ ਹਨ ਤੇ 95 ਲੋਕਾਂ ਦੀ ਮੌਤ ਹੋ ਗਈ ਹੈ। ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ।ਸਿਹਤ ਮੰਤਰਾਲੇ ਅਨੁਸਾਰ ਭਾਰਤ 'ਚ ਕੋਰੋਨਾ ਵਾਇਰਸ ਦੇ ਹੁਣ ਤਕ 59,662 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 39,834 ਐਕਟਿਵ ਕੇਸ ਹਨ। ਹੁਣ ਤਕ 17,847 ਲੋਕ ਠੀਕ ਹੋ ਗਏ ਹਨ ਤੇ 1981 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਕੋਰੋਨਾ ਪਾਜ਼ੀਟਿਵ ਮਾਮਲੇ ਸਭ ਤੋਂ ਜ਼ਿਆਦਾ ਮਹਾਰਾਸ਼ਟਰ 'ਚ ਸਾਹਮਣੇ ਆਏ ਹਨ। ਇੱਥੇ ਲਗਪਗ 19,000 ਲੋਕ ਕੋਰੋਨਾ ਨਾਲ ਪੀੜਤ ਹਨ। ਗੁਜਰਾਤ ਸੂਬੇ ਦੀ ਗੱਲ ਕਰੀਏ ਤਾਂ ਇੱਥੇ ਹੁਣ ਤਕ 7000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਇਸ ਤੋਂ ਬਾਅਦ ਦਿੱਲੀ 'ਚ 6000 ਤੋਂ ਜ਼ਿਆਦਾ ਕੋਰੋਨਾ ਪਾਜ਼ੇਟਿਵ ਕੇਸ ਹਨ। -PTCNews


Top News view more...

Latest News view more...