Fri, Apr 19, 2024
Whatsapp

Coronavirus: ਭਾਰਤ 'ਚ ਜਾਨਲੇਵਾ 'ਕੋਰੋਨਾ', ਹੁਣੇ -ਹੁਣੇ ਕੋਰੋਨਾ ਵਾਇਰਸ ਨਾਲ ਭਾਰਤ 'ਚ ਹੋਈ ਇੱਕ ਹੋਰ ਮੌਤ

Written by  Shanker Badra -- March 24th 2020 09:20 PM
Coronavirus: ਭਾਰਤ 'ਚ ਜਾਨਲੇਵਾ 'ਕੋਰੋਨਾ', ਹੁਣੇ -ਹੁਣੇ ਕੋਰੋਨਾ ਵਾਇਰਸ ਨਾਲ ਭਾਰਤ 'ਚ ਹੋਈ ਇੱਕ ਹੋਰ ਮੌਤ

Coronavirus: ਭਾਰਤ 'ਚ ਜਾਨਲੇਵਾ 'ਕੋਰੋਨਾ', ਹੁਣੇ -ਹੁਣੇ ਕੋਰੋਨਾ ਵਾਇਰਸ ਨਾਲ ਭਾਰਤ 'ਚ ਹੋਈ ਇੱਕ ਹੋਰ ਮੌਤ

Coronavirus: ਭਾਰਤ 'ਚ ਜਾਨਲੇਵਾ 'ਕੋਰੋਨਾ', ਹੁਣੇ -ਹੁਣੇ ਕੋਰੋਨਾ ਵਾਇਰਸ ਨਾਲ ਭਾਰਤ 'ਚ ਹੋਈ ਇੱਕ ਹੋਰ ਮੌਤ:ਨਵੀਂ ਦਿੱਲੀ : ਕੋਰੋਨਾ ਵਾਇਰਸ ਦੇ ਕਹਿਰ ਨੇ ਹੁਣ ਸਮੁੱਚੀ ਦੁਨੀਆ ਨੂੰ ਲਪੇਟ ਵਿਚ ਲੈ ਲਿਆ ਹੈ। ਇਹ ਅੰਕੜੇ ਐਨੀ ਤੇਜ਼ੀ ਨਾਲ ਵਧ ਰਹੇ ਹਨ ਕਿ ਹਰ ਤੀਜੇ ਦਿਨ ਮੌਤਾਂ ਦੀ ਗਿਣਤੀ ਦੁਗਣੇ ਤੋਂ ਵੀ ਵਧੇਰੇ ਹੋ ਰਹੀ ਹੈ। ਜਿਸ ਤੋਂ ਬਾਅਦ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ ਅਤੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਦੌਰਾਨ ਹੁਣੇ -ਹੁਣੇ ਦਿੱਲੀ ਤੋਂ ਕੋਰੋਨਾ ਵਾਇਰਸ ਦੇ ਕਹਿਰ ਨਾਲ ਇੱਕ ਮੌਤ ਹੋਣ ਦੀ ਤਾਜ਼ਾ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਰਾਜੀਵ ਗਾਂਧੀ ਹਸਪਤਾਲ 'ਚ ਕੋਰੋਨਾ ਵਾਇਰਸ ਨਾਲ ਇੱਕ ਮੌਤ ਹੋਈ ਹੈ ,ਫ਼ਿਲਹਾਲ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਭਾਰਤ 'ਚ ਕੋਰੋਨਾ ਵਾਇਰਸ ਹੁਣ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਪੂਰੇ ਦੇਸ਼ ਨੂੰ ਲਾਕਡਾਊਨ ਕਰ ਦਿੱਤਾ ਗਿਆ ਹੈ। ਲੋਕ ਆਪਣੇ ਘਰਾਂ 'ਚ ਬੰਦ ਹਨ। ਹਰ ਕਿਸੇ ਦੀ ਜ਼ੁਬਾਨ 'ਤੇ ਕੋਰੋਨਾ ਵਾਇਰਸ ਦੀ ਚਰਚਾ ਅਤੇ ਬੀਮਾਰੀ ਦੀ ਲਪੇਟ ਤੋਂ ਬਚਣ ਦੀ ਚਿੰਤਾ ਲੱਗੀ ਹੋਈ ਹੈ। ਦੱਸ ਦੇਈਏ ਕਿ ਭਾਰਤ 'ਚ 519 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ 9 ਮੌਤਾਂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰਅੱਜ ਰਾਤ 12 ਵਜੇ ਤੋਂ ਪੂਰੇ ਦੇਸ਼ ਵਿੱਚ 21 ਦਿਨਾਂ ਦਾ ਲਾਕਡਾਊਨ ਕਰਨ ਦਾ ਐਲਾਨ ਕੀਤਾ ਹੈ। -PTCNews


Top News view more...

Latest News view more...