Advertisment

ਦੇਸ਼ ਭਰ 'ਚ ਬੇਮੌਸਮੇ ਮੀਂਹ ਅਤੇ ਤੂਫ਼ਾਨ ਕਾਰਨ ਹੋਈਆਂ ਮੌਤਾਂ 'ਤੇ ਨਰਿੰਦਰ ਮੋਦੀ ਨੇ ਜਤਾਇਆ ਦੁੱਖ , ਮੁਆਵਜ਼ੇ ਦਾ ਕੀਤਾ ਐਲਾਨ

author-image
Shanker Badra
Updated On
New Update
ਦੇਸ਼ ਭਰ 'ਚ ਬੇਮੌਸਮੇ ਮੀਂਹ ਅਤੇ ਤੂਫ਼ਾਨ ਕਾਰਨ ਹੋਈਆਂ ਮੌਤਾਂ 'ਤੇ ਨਰਿੰਦਰ ਮੋਦੀ ਨੇ ਜਤਾਇਆ ਦੁੱਖ , ਮੁਆਵਜ਼ੇ ਦਾ ਕੀਤਾ ਐਲਾਨ
Advertisment
ਦੇਸ਼ ਭਰ 'ਚ ਬੇਮੌਸਮੇ ਮੀਂਹ ਅਤੇ ਤੂਫ਼ਾਨ ਕਾਰਨ ਹੋਈਆਂ ਮੌਤਾਂ 'ਤੇ ਨਰਿੰਦਰ ਮੋਦੀ ਨੇ ਜਤਾਇਆ ਦੁੱਖ , ਮੁਆਵਜ਼ੇ ਦਾ ਕੀਤਾ ਐਲਾਨ:ਨਵੀਂ ਦਿੱਲੀ : ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਪਿਛਲੇ ਦੋ ਦਿਨਾਂ 'ਚ ਤੇਜ਼ ਹਨੇਰੀ ਅਤੇ ਮੀਂਹ ਨੇ ਭਾਰੀ ਤਬਾਹੀ ਮਚਾ ਦਿੱਤੀ ਹੈ।ਇਸ ਕਾਰਨ ਜਿਥੇ ਆਮ ਲੋਕਾਂ ਦਾ ਕਾਫੀ ਆਰਥਿਕ ਨੁਕਸਾਨ ਹੋਇਆ ਹੈ ,ਓਥੇ ਹੀ ਕਿਸਾਨਾਂ ਦੀ ਖੇਤਾਂ ਵਿੱਚ ਖੜ੍ਹੀ ਫਸਲ ਡਿੱਗ ਗਈ ਹੈ, ਜਿਸ ਕਾਰਨ ਕਿਸਾਨ ਪਰੇਸ਼ਾਨ ਹਨ। India unseasonal rain & storms due Prime Minister National Relief Fund

ਦੇਸ਼ ਭਰ 'ਚ ਬੇਮੌਸਮੇ ਮੀਂਹ ਅਤੇ ਤੂਫ਼ਾਨ ਕਾਰਨ ਹੋਈਆਂ ਮੌਤਾਂ 'ਤੇ ਨਰਿੰਦਰ ਮੋਦੀ ਨੇ ਜਤਾਇਆ ਦੁੱਖ , ਮੁਆਵਜ਼ੇ ਦਾ ਕੀਤਾ ਐਲਾਨ ਇਸ ਦਾ ਸਭ ਤੋਂ ਵਧੇਰੇ ਅਸਰ ਮੱਧ ਪ੍ਰਦੇਸ਼ 'ਚ ਦੇਖਣ ਨੂੰ ਮਿਲਿਆ ਹੈ।ਇੱਥੇ ਪਿਛਲੇ ਦੋ ਦਿਨਾਂ 'ਚ ਭਾਰੀ ਮੀਂਹ ,ਤੇਜ਼ ਹਨੇਰੀ-ਝੱਖੜ ਅਤੇ ਆਸਮਾਨੀ ਬਿਜਲੀ ਡਿੱਗਣ ਕਾਰਨ 16 ਲੋਕਾਂ ਦੀ ਮੌਤ ਹੋ ਗਈ।ਉੱਥੇ ਹੀ ਗੁਜਰਾਤ 'ਚ ਕੁਦਰਤ ਦੇ ਇਸ ਕਹਿਰ ਕਾਰਨ 9 ਲੋਕਾਂ ਦੀ ਮੌਤ ਹੋ ਗਈ।ਇਨ੍ਹਾਂ ਤੋਂ ਇਲਾਵਾ ਇਸ ਕਾਰਨ ਰਾਜਸਥਾਨ 'ਚ ਵੀ 6 ਲੋਕਾਂ ਦੀ ਮੌਤ ਹੋਈ ਹੈ।
Advertisment
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ, ਮਨੀਪੁਰ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆ 'ਚ ਬੇਮੌਸਮੇ ਮੀਂਹ ਅਤੇ ਤੂਫ਼ਾਨ ਕਾਰਨ ਹੋਈਆਂ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਕੌਮੀ ਰਾਹਤ ਫ਼ੰਡ 'ਚੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰ ਕਿਹਾ ਕਿ ਪੀਐਮ ਨਰੇਂਦਰ ਮੋਦੀ ਨੇ ਗੁਜਰਾਤ ਦੇ ਵੱਖ-ਵੱਖ ਇਲਾਕਿਆਂ ‘ਚ ਬਾਰਸ਼ ਤੇ ਹਨੇਰੀ ਨਾਲ ਮਰਨ ਵਾਲਿਆਂ ਦੇ ਪਰਿਵਾਰ ਨੂੰ 2-2 ਲੱਖ ਰੁਪਏ ਤੇ ਜ਼ਖ਼ਮੀਅਆਂ ਨੂੰ 50-50 ਹਜ਼ਾਰ ਰੁਪਰੇ ਮੁਤਾਵਜ਼ਾ ਦੇਣ ਦਾ ਐਲਾਨ ਕੀਤਾ ਹੈ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਫ਼ਿਰੋਜ਼ਪੁਰ ਫ਼ਾਜ਼ਿਲਕਾ ਮੁੱਖ ਮਾਰਗ ‘ਤੇ ਮਹਿੰਦਰਾ ਪਿਕਅੱਪ ਗੱਡੀ ਤੇ ਟਰੱਕ ਦੀ ਭਿਆਨਕ ਟੱਕਰ ,ਤਿੰਨ ਜ਼ਖਮੀ -PTCNews-
latest-news primeminister india-latest-news news-in-punjabi news-in-punjab news-in-punjba unseasonalrainstorms nationalrelieffund
Advertisment

Stay updated with the latest news headlines.

Follow us:
Advertisment